Mohali news: ਮੁਹਾਲੀ ਪੁਲਿਸ ਨੇ ਗੈਂਗਸਟਰ ਲਾਰੇਂਸ ਬਿਸ਼ਨੋਈ ਦੀ ਰਾਹ ‘ਤੇ ਚੱਲਣ ਵਾਲੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਹਾਲੀ ਪੁਲਿਸ ਨੇ ਗੈਂਗਸਟਰ ਲਾਰੇਂਸ ਬਿਸ਼ਨੋਈ ਦੀ ਰਾਹ ‘ਤੇ ਚੱਲਣ ਵਾਲੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਬਾਅਦ ਐਸਐਸਪੀ ਸੰਦੀਪ ਗਰਗ ਨੇ ਪ੍ਰੈਸ ਕਾਨਫਰੰਸ ਕੀਤੀ ਜਿਸ ਦੌਰਾਨ ਉਨ੍ਹਾਂ ਨੇ ਕਈ ਅਹਿਮ ਖੁਲਾਸੇ ਕੀਤੇ।


 ਪੁਲਿਸ ਨੇ ਵਿਅਕਤੀਆਂ ਕੋਲੋਂ 5 ਪਿਸਤੌਲ ਅਤੇ 14 ਕਾਰਤੂਸ ਕੀਤੇ ਬਰਾਮਦ


ਐਸਐਸਪੀ ਸੰਦੀਪ ਗਰਗ ਨੇ ਦੱਸਿਆ ਕਿ ਸ਼ਰਾਰਤੀ ਅਨਸਰਾਂ ਨਾਲ ਨਿਪਟਣ ਲਈ ਚਲਾਈ ਗਈ ਮੁਹਿੰਮ ਵਿੱਚ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਕੋਲੋਂ 5 ਪਿਸਤੌਲ ਅਤੇ 14 ਕਾਰਤੂਸ ਬਰਾਮਦ ਕੀਤੇ ਗਏ ਹਨ। ਐਸਐਸਪੀ ਨੇ ਦੱਸਿਆ ਕਿ ਇਨ੍ਹਾਂ ਲੋਕਾਂ ‘ਤੇ ਪਹਿਲਾਂ ਵੀ ਪਰਚੇ ਦਰਜ ਹਨ। ਇਨ੍ਹਾਂ ਜ਼ਿਰਕਪੁਰ ਤੋਂ ਚੰਡੀਗੜ੍ਹ ਆਉਂਦਿਆਂ ਹੋਇਆਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਦੀ ਗੱਡੀ ‘ਚੋਂ ਲਾਰੇਂਸ ਬਿਸ਼ਨੋਈ ਦੀ ਤਸਵੀਰ ਵੀ ਮਿਲੀ ਹੈ। ਹੁਣ ਤੱਕ ਇਹ ਲੱਗ ਰਿਹਾ ਹੈ ਕਿ ਇਹ ਲਾਰੇਂਸ ਬਿਸ਼ਨੋਈ ਨੂੰ ਆਪਣਾ ਆਈਡੀਅਲ ਮੰਨਦੇ ਸਨ।  


ਇਹ ਵੀ ਪੜ੍ਹੋ: ਮੋਹਾਲੀ 'ਚ ਸਾਬਕਾ ਸੀਐਮ ਕੈਪਟਨ ਦੇ ਫਾਰਮ ਹਾਊਸ 'ਚ ਹੋਈ ਉਪ ਰਾਸ਼ਟਰਪਤੀ ਧਨਖੜ ਦੀ ਮੀਟਿੰਗ


ਪਹਿਲਾਂ ਵੀ ਕਈ ਮਾਮਲੇ ਹਨ ਦਰਜ


ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਿਰੋਜ਼ਪੁਰ ਦੇ ਤਲਵੰਡੀ ਭਾਈ ਦੇ ਰਾਜਵਿੰਦਰ ਸਿੰਘ, ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਦੇ ਲਵਪ੍ਰੀਤ ਸਿੰਘ ਅਤੇ ਹਰਿਆਣਾ ਦੇ ਗੁੜਗਾਓਂ ਦੇ ਪੁਲਕਿਤ ਮਹਿਤਾ ਵਜੋਂ ਹੋਈ ਹੈ। ਦੱਸ ਦਈਏ ਕਿ ਲਾਰੇਂਸ ਨਾਲ ਇਨ੍ਹਾਂ ਦਾ ਡਾਇਰੈਕਟ ਲਿੰਕ ਸਾਹਮਣੇ ਆਇਆ ਹੈ। ਉੱਥੇ ਹੀ ਇਨ੍ਹਾਂ ‘ਤੇ ਹਰਿਆਣਾ, ਰਾਜਸਥਾਨ ਅਤੇ ਪੰਜਾਬ ਵਿੱਚ ਮੁਕਾਬਲੇ ਦਰਜ ਹਨ। ਇਨ੍ਹਾਂ 'ਚੋਂ ਇਕ ਵਿਅਕਤੀ 'ਤੇ ਸਾਲ 2018 'ਚ ਧਾਰਾ 302 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਉਹ ਇਸ ਮਾਮਲੇ 'ਚ ਪੈਰੋਲ 'ਤੇ ਬਾਹਰ ਆਇਆ ਸੀ। ਇਹ ਲੋਕ 25 ਤੋਂ 30 ਸਾਲ ਦੀ ਉਮਰ ਦੇ ਹਨ। ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਕਾਬੂ ਕਰ ਲਿਆ ਗਿਆ। ਉਹ ਹੁੰਡਈ ਵਰਨਾ ਕਾਰ ਵਿੱਚ ਜਾ ਰਹੇ ਸਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Punjab Police: ਪੁਲਿਸ ਅਧਿਕਾਰੀ ਤੇਜ਼ੀ ਨਾਲ ਲੈ ਰਹੇ ਰਿਟਾਇਰਮੈਂਟ, ਕਿਤੇ ਵਿਗੜ ਨਾ ਜਾਵੇ ਕਾਨੂੰਨ-ਵਿਵਸਥਾ ?