Punjab Police Salary: ਪੰਜਾਬ ਪੁਲਿਸ ਦੇ ਮੁਲਾਜ਼ਮਾਂ 'ਤੇ ਸਰਕਾਰ ਵੱਲੋਂ ਆਰਥਿਕ ਮੰਦੀ ਦੀ ਕਾਰਵਾਈ ਕੀਤੀ ਗਈ ਹੈ। ਕਿਉਂ ਕਿ ਚੋਣਾਂ ਦੇ ਮਾਹੌਲ ਵਿੱਚ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਤਨਖਾਹਾਂ ਨਹੀਂ ਮਿਲ ਰਹੀਆਂ। ਪੰਜਾਬ ਪੁਲਿਸ ਦੇ ਹਜ਼ਾਰਾਂ ਮੁਲਾਜ਼ਮ 21 ਅਪ੍ਰੈਲ ਤੋਂ ਬਾਅਦ ਵੀ ਮਾਰਚ ਮਹੀਨੇ ਦੀਆਂ ਤਨਖਾਹਾਂ ਦੀ ਉਡੀਕ ਕਰ ਰਹੇ ਹਨ। ਅਪ੍ਰੈਲ ਮਹੀਨਾ ਵੀ ਖ਼ਤਮ ਹੋਣ ਵਾਲਾ ਹੈ ਅਤੇ ਮੁਲਾਜ਼ਮਾਂ ਨੂੰ ਹਾਲੇ ਤੱਕ ਮਾਰਚ ਮਹੀਨੇ ਦੀਆਂ ਤਨਖਾਹਾਂ ਨਹੀਂ ਮਿਲੀਆਂ।
ਹਲਾਂਕਿ ਇਹ ਸੈਲਰੀ ਸਾਰਿਆਂ ਮੁਲਾਜ਼ਮਾਂ ਦੀ ਨਹੀਂ ਰੋਕੀ ਗਈ। ਇਸ ਵਿੱਚ ਅੰਮ੍ਰਿਤਸਰ ਦੇ 7700 ਪੁਲੀਸ ਮੁਲਾਜ਼ਮਾਂ ਨੂੰ ਮਾਰਚ ਮਹੀਨੇ ਦੀਆਂ ਤਨਖ਼ਾਹਾਂ ਜਾਰੀ ਨਹੀਂ ਕੀਤੀਆਂ ਗਈਆਂ, ਜਦੋਂ ਕਿ ਬਠਿੰਡਾ ਵਿੱਚ 2011 'ਚ ਭਰਤੀ ਹੋਏ 2500 ਪੁਲੀਸ ਮੁਲਾਜ਼ਮਾਂ ਪਿਛਲੇ ਮਹੀਨੇ ਦੀ ਸੈਲਰੀ ਰੋਕ ਦਿੱਤੀ ਗਈ ਹੈ।
ਐਸਐਸਪੀ ਬਠਿੰਡਾ ਦੀਪਕ ਪਾਰੀਕ ਨੇ ਕਿਹਾ ਕਿ ਉਹ ਇਸ ਸਬੰਧੀ ਸਬੰਧਤ ਅਧਿਕਾਰੀ ਨੂੰ ਲਿਖ ਰਹੇ ਹਨ। ਵਿੱਤੀ ਵਿਭਾਗ ਨਾਲ ਜੁੜੇ ਇਕ ਅਧਿਕਾਰੀ ਨੇ ਦੱਸਿਆ ਕਿ ਕੁਝ ਵਿਭਾਗਾਂ ਦੇ ਬਿੱਲ ਦੇਰੀ ਨਾਲ ਜਮ੍ਹਾਂ ਹੋਣ ਕਾਰਨ ਅਜਿਹਾ ਹੋਇਆ ਹੈ। ਮੰਗਲਵਾਰ ਤੋਂ ਤਨਖਾਹਾਂ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਤੇਜਿੰਦਰ ਬਿੱਟੂ ਨੇ ਵੀ ਤਨਖਾਹਾਂ ਨਾ ਮਿਲਣ ਦਾ ਮੁੱਦਾ ਚੁੱਕਦਿਆਂ ਸਰਕਾਰ ਨੂੰ ਘੇਰਿਆ ਹੈ।
ਚੋਣਾਂ ਦੇ ਦੌਰਾਨ ਇਹਨਾਂ ਸਾਰਿਆਂ ਮੁਲਾਜ਼ਮਾਂ ਦੀਆਂ ਡਿਊਟੀਆਂ ਲੱਗੀਆਂ ਹੋਈਆਂ ਹਨ। ਅਜਿਹੇ ਵਿੱਚ ਡੇਢ ਮਹੀਨ ਤੋਂ ਵੱਧ ਸਮਾਂ ਹੋ ਜਾਣ ਤੇ ਵੀ ਤਨਖਾਹਾਂ ਨਾ ਪਾਉਣ ਕਾਰਨ ਘਰ ਦੇ ਗੁਜ਼ਾਰਾਂ ਕਰਨਾ ਵੀ ਔਖਾਂ ਹੋ ਜਾਂਦਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial