ਪੜਚੋਲ ਕਰੋ

ਕਾਗ਼ਜ਼ੀ ਸਟੈਂਪ ਪੇਪਰ ਖ਼ਤਮ, ਅੱਜ ਤੋਂ ਪੰਜਾਬ 'ਚ ਔਨਲਾਈਨ ਮਿਲਣਗੇ ਅਸ਼ਟਾਮ

ਪੰਜਾਬ ਸਰਕਾਰ ਨੇ ਸੂਬੇ ਵਿੱਚ ਕਾਗ਼ਜ਼ੀ ਸਟੈਂਪ ਪੇਪਰ ਖ਼ਤਮ ਕਰ ਦਿੱਤੇ ਹਨ। ਹੁਣ ਅਸ਼ਟਾਮ ਪੇਪਰਾਂ ਦੀ ਵਿਕਰੀ ਨੂੰ ਆਨਲਾਈਨ ਕਰ ਦਿੱਤਾ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਵਿੱਚ ਕਾਗ਼ਜ਼ੀ ਸਟੈਂਪ ਪੇਪਰ ਖ਼ਤਮ ਕਰ ਦਿੱਤੇ ਹਨ। ਹੁਣ ਅਸ਼ਟਾਮ ਪੇਪਰਾਂ ਦੀ ਵਿਕਰੀ ਨੂੰ ਆਨਲਾਈਨ ਕਰ ਦਿੱਤਾ ਹੈ। ਇਸ ਦਾ ਨੋਟੀਫਿਕੇਸ਼ਨ ਜਾਰੀ ਹੋਣ ਮਗਰੋਂ ਅੱਜ ਯਾਨੀ 1 ਅਗਸਤ ਤੋਂ ਪੂਰੇ ਰਾਜ ਅੰਦਰ 50 ਰੁਪਏ ਦੇ ਅਸ਼ਟਾਮ ਤੋਂ ਲੈ ਕੇ ਸਾਰੇ ਅਸ਼ਟਾਮ ਔਨਲਾਈਨ ਮਿਲਣੇ ਸ਼ੁਰੂ ਹੋ ਜਾਣਗੇ।

ਸੂਬੇ ਵਿੱਚ ਕਾਗ਼ਜ਼ੀ ਸਟੈਂਪ ਪੇਪਰ ਖ਼ਤਮ ਕਰ ਦਿੱਤੇ ਹਨ। ਹੁਣ ਈ-ਸਟੈਂਪ ਰਾਹੀਂ ਹੀ ਇਹ ਕੰਮ ਹੋਏਗੇ। ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਦੇ ਕੰਮਕਾਜ ਵਿੱਚ ਹੋਰ ਕੁਸ਼ਲਤਾ ਲਿਆਉਣ ਤੇ ਮਾਲੀਏ ਨੂੰ ਲਗਦੇ ਖੋਰੇ ਨੂੰ ਰੋਕਣ ਲਈ ਅਹਿਮ ਫ਼ੈਸਲਾ ਲੈਂਦਿਆਂ ਕਾਗ਼ਜ਼ੀ ਰੂਪ ਵਿੱਚ ਮਿਲਦੇ ਸਟੈਂਪ ਪੇਪਰ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਹੁਣ ਤੋਂ ਹਰੇਕ ਕੀਮਤ ਦੇ ਸਟੈਂਪ ਪੇਪਰ ਨੂੰ ਈ-ਸਟੈਂਪ ਰਾਹੀਂ ਭਾਵ ਕੰਪਿਊਟਰ ਤੋਂ ਪ੍ਰਿਟ-ਆਊਟ ਰਾਹੀਂ ਕਿਸੇ ਵੀ ਅਸ਼ਟਾਮ ਫ਼ਰੋਸ਼ ਜਾਂ ਪੰਜਾਬ ਸਰਕਾਰ ਵੱਲੋਂ ਅਧਿਕਾਰਤ ਬੈਂਕਾਂ ਤੋਂ ਪ੍ਰਾਪਤ ਕੀਤਾ ਜਾ ਸਕੇਗਾ।

ਪਹਿਲਾਂ ਇਹ ਸਹੂਲਤ ਕੇਵਲ 20000 ਰੁਪਏ ਤੋਂ ਉੱਪਰ ਦੇ ਸਟੈਂਪ ਪੇਪਰਾਂ ਲਈ ਸੀ। ਹੁਣ ਇਹ ਸਹੂਲਤ ਇੱਕ ਰੁਪਏ ਦੇ ਸਟੈਂਪ ਪੇਪਰ ਤੱਕ ਕਰ ਦਿੱਤੀ ਹੈ, ਭਾਵ ਸਾਰੇ ਸਟੈਂਪ ਪੇਪਰ ਹੁਣ ਈ-ਸਟੈਂਪ ਰਾਹੀਂ ਪ੍ਰਾਪਤ ਕੀਤੇ ਜਾ ਸਕਦੇ ਹਨ। ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਏ ਗਏ ਇਸ ਫ਼ੈਸਲੇ ਨਾਲ ਸਾਲਾਨਾ ਤਕਰੀਬਨ 35 ਕਰੋੜ ਰੁਪਏ ਦੀ ਬੱਚਤ ਹੋਵੇਗੀ, ਜੋ ਸਟੈਂਪ ਪੇਪਰਾਂ ਦੀ ਛਪਾਈ 'ਤੇ ਖ਼ਰਚ ਹੁੰਦੇ ਸਨ।

ਇਸ ਤੋਂ ਇਲਾਵਾ ਆਮ ਲੋਕਾਂ ਨੂੰ ਬਗ਼ੈਰ ਕਿਸੇ ਮੁਸ਼ਕਲ ਦੇ ਸਟੈਂਪ ਪੇਪਰ ਉਪਲਬੱਧ ਹੋਣਗੇ ਕਿਉਂਕਿ ਪਹਿਲਾਂ ਕਈ ਵਾਰ ਸਟੈਂਪ ਪੇਪਰ ਲੈਣ ਸਮੇਂ ਆਮ ਲੋਕਾਂ ਨੂੰ ਦਿੱਕਤ ਆਉਂਦੀ ਸੀ ਜਾਂ ਅਸ਼ਟਾਮ ਫ਼ਰੋਸ਼ਾਂ ਕੋਲ ਸਟੈਂਪ ਪੇਪਰ ਨਹੀਂ ਹੁੰਦੇ ਸੀ ਜਾਂ ਲੋਕਾਂ ਨੂੰ ਵੱਧ ਰੇਟਾਂ ਉਤੇ ਮੁਹੱਈਆ ਕਰਵਾਏ ਜਾਂਦੇ ਸੀ।ਈ-ਸਟੈਂਪ ਪ੍ਰਣਾਲੀ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ।

ਪੰਜਾਬ ਸਰਕਾਰ ਵੱਲੋਂ ਅਸ਼ਟਾਮ ਫ਼ਰੋਸ਼ਾਂ ਨੂੰ ਇੱਕ ਰੁਪਏ ਤੋਂ ਲੈ ਕੇ 19999 ਰੁਪਏ ਤੱਕ ਦੇ ਈ-ਸਟੈਂਪ ਉਤੇ 2 ਫ਼ੀਸਦੀ ਦੀ ਦਰ ਨਾਲ ਕਮਿਸ਼ਨ ਦਿੱਤਾ ਜਾਵੇਗਾ ਜਦੋਂਕਿ ਆਮ ਲੋਕਾਂ ਨੂੰ ਸਟੈਂਪ ਪੇਪਰ ਪੂਰੇ ਰੇਟ ਉਤੇ ਹੀ ਮਿਲਣਗੇ। ਮਿਸਾਲ ਵਜੋਂ ਉਨ੍ਹਾਂ ਨੂੰ 100 ਰੁਪਏ ਵਾਲਾ ਸਟੈਂਪ ਪੇਪਰ 100 ਰੁਪਏ ਵਿੱਚ ਹੀ ਮਿਲੇਗਾ ਅਤੇ ਉਨ੍ਹਾਂ ਨੂੰ ਇਸ ਉਤੇ ਕੋਈ ਵਾਧੂ ਕਮਿਸ਼ਨ ਨਹੀਂ ਦੇਣਾ ਪਵੇਗਾ। ਸਰਕਾਰ ਮੁਤਾਬਿਕ ਇਹ ਕਦਮ ਸਟੈਂਪ ਪੇਪਰਾਂ ਵਿੱਚ ਹੋਣ ਵਾਲੀ ਹੇਰਾਫੇਰੀ ਦੀ ਸੰਭਾਵਨਾ ਨੂੰ ਖ਼ਤਮ ਕਰਨ ਵਿੱਚ ਵੀ ਲਾਹੇਵੰਦ ਹੋਵੇਗਾ।

ਟਾਪ ਹੈਡਲਾਈਨ

ਨਵੰਬਰ 'ਚ ਹੋਣਾ ਸੀ ਵਿਆਹ, ਉਸ ਤੋਂ ਪਹਿਲਾਂ ਤਿਰੰਗੇ 'ਚ ਲਿਪਟਕੇ ਘਰ ਪਰਤਿਆ ਨੌਜਵਾਨ
ਨਵੰਬਰ 'ਚ ਹੋਣਾ ਸੀ ਵਿਆਹ, ਉਸ ਤੋਂ ਪਹਿਲਾਂ ਤਿਰੰਗੇ 'ਚ ਲਿਪਟਕੇ ਘਰ ਪਰਤਿਆ ਨੌਜਵਾਨ
ਲੁਧਿਆਣਾ 'ਚ ਆਟਾ ਚੱਕੀ 'ਚ ਲੱਗੀ ਭਿਆਨਕ ਅੱਗ, ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਆਟਾ ਚੱਕੀ 'ਚ ਲੱਗੀ ਭਿਆਨਕ ਅੱਗ, ਮੱਚੀ ਹਫੜਾ-ਦਫੜੀ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
Embed widget