ਪੜਚੋਲ ਕਰੋ

Amritsar News: ਸਮੁੱਚੇ ਵਿਸ਼ਵ ਦੇ ਸਿੱਖ ਹੋਣਗੇ ਇੱਕਜੁੱਟ! ਟਰੂਡੋ ਵੱਲੋਂ ਸੰਸਦ 'ਚ ਦਿੱਤਾ ਬਿਆਨ ਆਮ ਨਹੀਂ ਸਮਝਿਆ ਜਾ ਸਕਦਾ, ਸ਼੍ਰੋਮਣੀ ਕਮੇਟੀ ਦਾ ਸਟੈਂਡ

Amritsar News: ਸ਼੍ਰੋਮਣੀ ਕਮੇਟੀ ਵੱਲੋਂ ਕਾਇਮ ਕੀਤੇ ਕੌਮਾਂਤਰੀ ਸਿੱਖ ਸਲਾਹਕਾਰ ਬੋਰਡ ਦੀ ਮੀਟਿੰਗ ਵਿੱਚ ਸਮੁੱਚੇ ਵਿਸ਼ਵ ਦੇ ਸਿੱਖਾਂ ਨੂੰ ਸੰਗਠਤ ਕਰਨ ਲਈ ਵਿਸ਼ੇਸ਼ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ।

Amritsar News: ਸ਼੍ਰੋਮਣੀ ਕਮੇਟੀ ਵੱਲੋਂ ਕਾਇਮ ਕੀਤੇ ਕੌਮਾਂਤਰੀ ਸਿੱਖ ਸਲਾਹਕਾਰ ਬੋਰਡ ਦੀ ਮੀਟਿੰਗ ਵਿੱਚ ਸਮੁੱਚੇ ਵਿਸ਼ਵ ਦੇ ਸਿੱਖਾਂ ਨੂੰ ਸੰਗਠਤ ਕਰਨ ਲਈ ਵਿਸ਼ੇਸ਼ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਸੋਮਵਾਰ ਨੂੰ ਵਰਚੁਅਲ ਤੌਰ ’ਤੇ ਹੋਈ ਇਸ ਮੀਟਿੰਗ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ। 

ਇਸ ਮੀਟਿੰਗ ਵਿੱਚ ਗੁਰੂ ਨਾਨਕ ਨਿਸ਼ਕਾਮ ਸੇਵਾ ਜਥਾ ਯੂਕੇ ਦੇ ਮੁਖੀ ਭਾਈ ਮਹਿੰਦਰ ਸਿੰਘ, ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾ ਦੀ ਬੀਬੀ ਇੰਦਰਜੀਤ ਕੌਰ, ਗੁਰਮੀਤ ਸਿੰਘ ਰੰਧਾਵਾ ਯੂਕੇ, ਡਾ. ਕਵਲਜੀਤ ਕੌਰ ਯੂਕੇ, ਰਾਜਬੀਰ ਸਿੰਘ ਕੈਨੇਡਾ, ਡਾ. ਗੁਰਚਰਨਜੀਤ ਸਿੰਘ ਲਾਂਬਾ ਅਮਰੀਕਾ, ਭਾਈ ਗੁਰਬਖ਼ਸ਼ ਸਿੰਘ ਗੁਲਸ਼ਨ ਯੂਕੇ ਆਦਿ ਮੌਜੂਦ ਸਨ। 

ਮੀਟਿੰਗ ਦੌਰਾਨ ਸਿੱਖ ਆਗੂਆਂ ਨੇ ਸਿੱਖ ਧਰਮ ਦੇ ਵਿਸ਼ਵੀ ਸਰੋਕਾਰਾਂ ਨੂੰ ਉਭਾਰਿਆ ਤੇ ਵੱਖ-ਵੱਖ ਦੇਸ਼ਾਂ ਵਿੱਚ ਸਿੱਖਾਂ ਦੀ ਸਮੱਸਿਆਵਾਂ ਬਾਰੇ ਚਰਚਾ ਹੋਈ। ਬੁਲਾਰਿਆਂ ਨੇ ਸਮੁੱਚੇ ਵਿਸ਼ਵ ਦੇ ਸਿੱਖਾਂ ਨੂੰ ਸੰਗਠਤ ਕਰਨ ਲਈ ਵਿਸ਼ੇਸ਼ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ। ਖ਼ਾਸ ਕਰਕੇ ਕੈਨੇਡਾ ਤੇ ਭਾਰਤ ਵਿਚਾਲੇ ਪੈਦਾ ਹੋਈ ਕੁੜੱਤਣ ਬਾਰੇ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ’ਚ ਵੀ ਕੈਨੇਡਾ ਤੇ ਭਾਰਤ ਦੇ ਖ਼ਰਾਬ ਹੁੰਦੇ ਸਬੰਧਾਂ ਦਾ ਮੁੱਦਾ ਭਾਰੂ ਰਿਹਾ। ਮੀਟਿੰਗ ਵਿੱਚ ਵਿਸ਼ੇਸ਼ ਮਤਾ ਪਾਸ ਕਰ ਕੇ ਦੋਵਾਂ ਮੁਲਕਾਂ ਨੂੰ ਸਿਆਸਤ ਛੱਡ ਕੇ ਮਾਮਲੇ ਦੀ ਸਚਾਈ ਲੋਕਾਂ ਸਾਹਮਣੇ ਰੱਖਣ ਦੀ ਅਪੀਲ ਕੀਤੀ ਗਈ। ਮੀਟਿੰਗ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸੰਸਦ ਵਿੱਚ ਕੈਨੇਡਾ ਦੇ ਨਾਗਰਿਕ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ਵਿਚ ਭਾਰਤੀ ਏਜੰਸੀਆਂ ਦੇ ਅਧਿਕਾਰੀਆਂ ਦਾ ਹੱਥ ਹੋਣ ਬਾਰੇ ਲਗਾਏ ਦੋਸ਼ਾਂ ’ਤੇ ਚਿੰਤਾ ਪ੍ਰਗਟ ਕੀਤੀ ਗਈ। 

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਇਸ ਸਬੰਧੀ ਵਿਸ਼ੇਸ਼ ਮਤਾ ਵੀ ਪਾਸ ਕੀਤਾ ਗਿਆ ਹੈ। ਇਸ ਵਿਚ ਕਿਹਾ ਗਿਆ ਕਿ ਕਿਸੇ ਵੀ ਦੇਸ਼ ਦੀ ਸੰਸਦ ਵਿੱਚ ਪ੍ਰਧਾਨ ਮੰਤਰੀ ਵੱਲੋਂ ਦਿੱਤਾ ਗਿਆ ਬਿਆਨ ਆਮ ਨਹੀਂ ਸਮਝਿਆ ਜਾ ਸਕਦਾ। ਮਤੇ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਭਾਰਤੀ ਏਜੰਸੀਆਂ ’ਤੇ ਲਗਾਏ ਦੋਸ਼ਾਂ ਦੀ ਸਚਾਈ ਲੋਕਾਂ ਸਾਹਮਣੇ ਰੱਖਣ ਦੀ ਮੰਗ ਕੀਤੀ ਗਈ। 

ਇਸ ਸਮੁੱਚੇ ਵਰਤਾਰੇ ਵਿੱਚ ਮੀਡੀਆ ਤੇ ਸੋਸ਼ਲ ਮੀਡੀਆ ਮੰਚਾਂ ’ਤੇ ਸਿੱਖ ਅਤੇ ਪੰਜਾਬ ਵਿਰੋਧੀ ਨਫ਼ਰਤੀ ਕੂੜ ਪ੍ਰਚਾਰ ਦੀ ਵੀ ਨਿਖੇਧੀ ਕੀਤੀ ਗਈ। ਅੰਤ੍ਰਿੰਗ ਕਮੇਟੀ ਨੇ ਮਤੇ ਰਾਹੀਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਉਹ ਇਸ ਮਸਲੇ ਵਿੱਚ ਸਿੱਖਾਂ ਦੇ ਅਕਸ ਨੂੰ ਖ਼ਰਾਬ ਕਰਨ ਵਾਲੇ ਲੋਕਾਂ ’ਤੇ ਕਾਰਵਾਈ ਕਰੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget