ਪੜਚੋਲ ਕਰੋ

Punjab News : ਵਿੱਤ ਮੰਤਰੀ ਚੀਮਾ ਵੱਲੋਂ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ ਅਤੇ ਜੀ.ਐਸ.ਟੀ ਪ੍ਰਾਈਮ ਦੀ ਸ਼ੁਰੂਆਤ

Punjab News : ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਐਸ.ਆਈ.ਪੀ.ਯੂ), ਅਤੇ ਜੀ.ਐਸ.ਟੀ

Punjab News : ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਐਸ.ਆਈ.ਪੀ.ਯੂ), ਅਤੇ ਜੀ.ਐਸ.ਟੀ ਪ੍ਰਾਈਮ ਜੋ ਕਿ ਰਾਜ ਦੇ ਜੀ.ਐਸ.ਟੀ ਅਧਿਕਾਰੀਆਂ ਵਾਸਤੇ ਆਪਣੇ ਅਧਿਕਾਰ ਖੇਤਰ ਅੰਦਰ ਕਰ ਵਸੂਲੀ ਅਤੇ ਪਾਲਣਾ ਦੇ ਵਿਸ਼ਲੇਸ਼ਣ ਅਤੇ ਨਿਗਰਾਨੀ ਕਰਨ ਲਈ ਇੱਕ ਵਿਸ਼ਲੇਸ਼ਣਾਤਮਕ ਪੋਰਟਲ ਹੈ, ਦੀ ਸ਼ੁਰੂਆਤ ਕੀਤੀ ਗਈ।

ਇੱਥੇ ਪੰਜਾਬ ਭਵਨ ਵਿਖੇ ਇਸ ਸਬੰਧੀ ਹੋਈ ਵਿਸ਼ੇਸ਼ ਈਵੈਂਟ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਰ ਵਿਭਾਗ ਦੇ ਮੌਜੂਦਾ 7 ਮੋਬਾਈਲ ਵਿੰਗਾਂ ਅੰਮ੍ਰਿਤਸਰ, ਬਠਿੰਡਾ, ਫਾਜ਼ਿਲਕਾ, ਸ਼ੰਭੂ (ਪਟਿਆਲਾ), ਲੁਧਿਆਣਾ ਅਤੇ ਜਲੰਧਰ ਨੂੰ ਹੁਣ ਸਟੇਟ ਇੰਟੈਲੀਜੈਂਸ ਅਤੇ ਪ੍ਰੀਵੈਨਟਿਵ ਯੂਨਿਟਾਂ ਵਿੱਚ ਤਬਦੀਲ ਕਰਨ ਤੋਂ ਇਲਾਵਾ 3 ਨਵੇਂ ਐਸ.ਆਈ.ਪੀ.ਯੂ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਵੇਂ ਸਥਾਪਤ ਕੀਤੇ ਗਏ ਐਸ.ਆਈ.ਪੀ.ਯੂ ਵਿੱਚ ਮਾਧੋਪੁਰ (ਪਠਾਨਕੋਟ), ਮੋਹਾਲੀ ਅਤੇ ਮੁੱਖ ਦਫਤਰ, ਪਟਿਆਲਾ ਵਿਖੇ ਕੇਂਦਰੀ ਯੂਨਿਟ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਕੇਂਦਰੀ ਯੂਨਿਟ ਅਤੇ ਐਸ.ਆਈ.ਪੀ.ਯੂ ਟੈਕਸ ਇੰਟੈਲੀਜੈਂਸ ਯੂਨਿਟ, ਪਟਿਆਲਾ ਦੇ ਨਾਲ ਸਿੱਧੇ ਤਾਲਮੇਲ ਵਿੱਚ ਕੰਮ ਕਰਨਗੇ।

ਇਹ ਵੀ ਪੜ੍ਹੋ :  ਦੁਖਦਾਈ ਖਬਰ! ਟਰੱਕ ਹੇਠ ਆਉਣ ਕਾਰਨ ਸੱਤ ਸ਼ਰਧਾਲੂਆਂ ਦੀ ਮੌਤ

ਜੀ.ਐਸ.ਟੀ ਪ੍ਰਾਈਮ ਦੀਆਂ ਮੁੱਖ ਵਿਸ਼ੇਸ਼ਤਾਵਾਂ ਬਾਰੇ ਖੁਲਾਸਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਸ ਪੋਰਟਲ ਦੇ ਨਤੀਜੇ ਵਜੋਂ ਕਰ ਅਧਿਕਾਰੀਆਂ ਦੁਆਰਾ ਬਿਹਤਰ ਕਰ ਨਿਗਰਾਨੀ ਕੀਤੀ ਜਾ ਸਕੇਗੀ ਅਤੇ ਕਰਦਾਤਾਵਾਂ ਦੁਆਰਾ ਕਰ ਪਾਲਣਾ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਣਾਲੀ ਡਿਫਾਲਟਰਾਂ ਅਤੇ ਟੈਕਸ ਚੋਰੀ ਕਰਨ ਵਾਲਿਆਂ ਦੀ ਪਛਾਣ ਕਰਨ ਲਈ ਖੇਤਰੀ ਪੱਧਰ ਦੇ ਦਫਤਰਾਂ ਅਤੇ ਇਨਫੋਰਸਮੈਂਟ ਅਤੇ ਖੁਫੀਆ ਦਫਤਰਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰੇਗਾ। ਉਨ੍ਹਾਂ ਕਿਹਾ ਕਿ ਇਹ ਪੋਰਟਲ ਜੀ.ਐਸ.ਟੀ ਕਾਮਨ ਪੋਰਟਲ ਅਤੇ ਈ-ਵੇਅ ਬਿੱਲ ਪ੍ਰਣਾਲੀਆਂ ਅਤੇ ਕਰ ਪ੍ਰਸ਼ਾਸਨ ਵਿਚਕਾਰ ਇੱਕ ਪੁੱਲ ਵਜੋਂ ਕੰਮ ਕਰਦਾ ਹੈ।

ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਕਰ ਵਿਭਾਗ ਦੀਆਂ ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਕਰ ਦੀ ਪ੍ਰਭਾਵੀ ਪਾਲਣਾ, ਚੋਟੀ ਦੇ ਡਿਫਾਲਟਰਾਂ ਦੀ ਪਛਾਣ, ਕਰਦਾਤਾ ਦੇ ਵੇਰਵਿਆਂ ਦਾ ਆਸਾਨ ਰਿਕਾਰਡ ਰੱਖਣਾ ਅਤੇ ਧੋਖਾਧੜੀ ਦਾ ਪਤਾ ਲਗਾਉਣ ਲਈ ਆਡਿਟ ਅਤੇ ਨਿਰੀਖਣ ਲਈ ਕਰਦਾਤਾਵਾਂ ਦੀ ਪਛਾਣ ਕਰਨਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ, ਕਰ ਕਮਿਸ਼ਨਰ ਕਮਲ ਕਿਸ਼ੋਰ ਯਾਦਵ, ਵਧੀਕ ਕਮਿਸ਼ਨਰ-1 ਵਿਰਾਜ ਐਸ. ਤਿਡਕੇ ਅਤੇ ਵਧੀਕ ਕਮਿਸ਼ਨਰ ਆਡਿਟ ਰਵਨੀਤ ਖੁਰਾਣਾ ਵੀ ਹਾਜ਼ਰ ਸਨ।

ਟਾਪ ਹੈਡਲਾਈਨ

Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget