ਪੜਚੋਲ ਕਰੋ

ਪੰਜਾਬ ਸਰਕਾਰ ਵਲੋਂ ਲਿੰਗ ਆਧਾਰਤ ਹਿੰਸਾ ’ਤੇ ਰਾਜ ਪੱਧਰੀ ਜਾਗਰੂਕਤਾ ਸਮਾਗਮ 27 ਨੂੰ ਜਲੰਧਰ ‘ਚ

ਪੰਜਾਬ ਸਰਕਾਰ ਵਲੋਂ ਵੱਖ-ਵੱਖ ਜਿਲਿਆਂ ਵਿਚ ਲਿੰਗ ਆਧਾਰਤ ਹਿੰਸਾ ਅਤੇ ਹੋਰਨਾਂ ਨਾਜ਼ੁਕ ਵਿਸ਼ਿਆਂ ’ਤੇ ਜਾਗਰੂਕਤਾ ਵਰਕਸ਼ਾਪਾਂ ਅਤੇ ਟਰੇਨਿੰਗ ਪ੍ਰੋਗਰਾਮ ਕਰਵਾਉਣ ਉਪਰੰਤ 27 ਅਕਤੂਬਰ ਨੂੰ ਜਲੰਧਰ ਵਿਖੇ ਲਿੰਗ ਆਧਾਰਤ ਹਿੰਸਾ ’ਤੇ ਰਾਜ ਪੱਧਰੀ ਜਾਗਰੂਕਤਾ ਸਮਾਗਮ ਕਰਾਇਆ ਜਾ ਰਿਹਾ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਵੱਖ-ਵੱਖ ਜਿਲਿਆਂ ਵਿਚ ਲਿੰਗ ਆਧਾਰਤ ਹਿੰਸਾ ਅਤੇ ਹੋਰਨਾਂ ਨਾਜ਼ੁਕ ਵਿਸ਼ਿਆਂ ’ਤੇ ਜਾਗਰੂਕਤਾ ਵਰਕਸ਼ਾਪਾਂ ਅਤੇ ਟਰੇਨਿੰਗ ਪ੍ਰੋਗਰਾਮ ਕਰਵਾਉਣ ਉਪਰੰਤ 27 ਅਕਤੂਬਰ ਨੂੰ ਜਲੰਧਰ ਵਿਖੇ ਲਿੰਗ ਆਧਾਰਤ ਹਿੰਸਾ ’ਤੇ ਰਾਜ ਪੱਧਰੀ ਜਾਗਰੂਕਤਾ ਸਮਾਗਮ ਕਰਾਇਆ ਜਾ ਰਿਹਾ ਹੈ।

ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਇਸ ਰਾਜ ਪੱਧਰੀ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਪੁੱਜ ਕੇ ਲੋਕਾਂ ਨੂੰ ਲਿੰਗ ਆਧਾਰਤ ਹਿੰਸਾ ਦੇ ਨਾਲ-ਨਾਲ ਘਰੇਲੂ ਹਿੰਸਾ, ਦਾਜ ਦੀ ਸਮੱਸਿਆ, ਪੋਕਸੋ ਅਤੇ ਬਾਲ ਵਿਆਹ ਐਕਟ ਆਦਿ ਵਿਸ਼ਿਆਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਹੋਣ ਦਾ ਸੁਨੇਹਾ ਦੇਣਗੇ ਤਾਂ ਜੋ ਸਮਾਜਿਕ ਬੁਰਾਈਆਂ ਨੂੰ ਠੱਲ ਪਾਉਣ ਵਿਚ ਸਰਗਰਮ ਭੂਮਿਕਾ ਨਿਭਾਈ ਜਾ ਸਕੇ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਬੁਲਾਰੇ ਨੇ ਦੱਸਿਆ ਕਿ ਰਾਜ ਪੱਧਰੀ ਸਮਾਗਮ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਦੇ ਨਿਰਦੇਸ਼ਾਂ ’ਤੇ ਵੱਖ-ਵੱਖ ਜਿਲਿਆਂ ਵਿਚ ਟਰੇਨਿੰਗ ਪ੍ਰੋਗਰਾਮ ਅਤੇ ਵਰਕਸ਼ਾਪਾਂ ਕਰਵਾਈਆਂ ਜਾ ਚੁੱਕੀਆਂ ਹਨ। 

ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਪ੍ਰੋਗਰਾਮਾਂ ਦੌਰਾਨ ‘ਵਨ ਸਟਾਪ ਸੈਂਟਰਾਂ’ ਦੇ ਸਟਾਫ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਲਿੰਗ ਆਧਾਰਤ ਹਿੰਸਾ, ਇਸਨੂੰ ਅਸਰਦਾਰ ਢੰਗ ਨਾਲ ਰੋਕਣ ਲਈ ਮੌਜੂਦਾ ਕਾਨੂੰਨ ਵਿਵਸਥਾਵਾਂ ਘਰੇਲੂ ਹਿੰਸਾ ਐਕਟ, ਦਾਜ ਰੋਕੂ ਐਕਟ, ਪੋਕਸੋ, ਆਨਲਾਈਨ ਗਾਲੀ ਗਲੋਚ, ਜੁਰਮ ਕਾਨੂੰਨ ਸੋਧ ਐਕਟ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ। 

ਉਨ੍ਹਾਂ ਦੱਸਿਆ ਕਿ ਵਨ ਸਟਾਪ ਸੈਂਟਰਾਂ ਵਿਚ ਅਜਿਹੇ ਮਾਮਲਿਆਂ ਤੋਂ ਪੀੜਤ ਵਿਅਕਤੀਆਂ ਲਈ ਪੰਜਾਬ ਸਰਕਾਰ ਵਲੋਂ ਉਪਲੱਬਧ ਸਹੂਲਤਾਂ ਬਾਰੇ ਜਾਣਕਾਰੀ ਵੀ ਸੂਬੇ ਦੇ ਹਰ ਖੇਤਰ ਵਿਚ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦਾ  ਸੱਦਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਅਤੇ ਸੈਂਟਰਾਂ ਦੇ ਸਟਾਫ ਨੂੰ ਤਾਕੀਦ ਕੀਤੀ ਗਈ ਕਿ ਉਹ ਲਿੰਗ ਆਧਾਰਤ ਹਿੰਸਾ ਦੇ ਪੀੜਤਾਂ ਦੀ ਹਰ ਸੰਭਵ ਮਦਦ ਯਕੀਨੀ ਬਣਾਉਣ।

ਜਿਕਰਯੋਗ ਹੈ ਕਿ ਜਿਲਿਆਂ ਵਿਚ ਵਨ ਸਟਾਪ ਸੈਂਟਰਾਂ ਦੀ ਟਰੇਨਿੰਗ ਅਤੇ ਸਮਰੱਥਾ ’ਚ ਵਾਧਾ ਕਰਨ ਅਤੇ ਕੋਵਿਡ-19 ਰਿਕਵਰੀ ਵਿਸ਼ਿਆਂ ’ਤੇ ਆਧਾਰਤ ਇਹ ਵਰਕਸ਼ਾਪਾਂ ਅਤੇ ਟਰੇਨਿੰਗ ਪ੍ਰੋਗਰਾਮ 28 ਸਤੰਬਰ ਨੂੰ ਅਮ੍ਰਿਤਸਰ ਤੇ ਤਰਨਤਾਰਨ, 30 ਸਤੰਬਰ ਨੂੰ ਗੁਰਦਾਸਪੁਰ ਅਤੇ ਪਠਾਨਕੋਟ, 1 ਅਕਤੂਬਰ ਨੂੰ ਜਲੰਧਰ, ਐਸ.ਬੀ.ਐਸ. ਨਗਰ, ਹੁਸ਼ਿਆਰਪੁਰ ਅਤੇ ਕਪੂਰਥਲਾ ਵਿਖੇ ਕਰਵਾਏ ਗਏ ਸਨ। ਇਸੇ ਤਰ੍ਹਾਂ ਫਰੀਦਕੋਟ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਿਖੇ 3 ਅਕਤੂਬਰ, ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ ਅਤੇ ਮਾਨਸਾ ਵਿਖੇ 12 ਅਕਤੂਬਰ, ਸੰਗਰੂਰ, ਮਲੇਰਕੋਟਲਾ ਤੇ ਬਰਨਾਲਾ ਵਿਖੇ 17 ਅਕਤੂਬਰ ਅਤੇ ਐਸ.ਏ.ਐਸ. ਨਗਰ, ਪਟਿਆਲਾ, ਰੂਪ ਨਗਰ ਅਤੇ ਫਤਹਿਗੜ੍ਹ ਸਾਹਿਬ ਵਿਖੇ 19 ਅਕਤੂਬਰ ਨੂੰ ਕਰਵਾਏ ਗਏ ਸਨ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਟਾਪ ਹੈਡਲਾਈਨ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Embed widget