ਚੰਡੀਗੜ੍ਹ: ਪੰਜਾਬ ਸਰਕਾਰ ਨੇ ਭਾਰਤ ਦੇ ਸਾਬਕਾ ਵਿੱਤ ਮੰਤਰੀ ਅਰੁਨ ਜੇਤਲੀ ਦੇ ਦੇਹਾਂਤ 'ਤੇ 26 ਅਗਸਤ ਨੂੰ ਇੱਕ ਦਿਨ ਦੇ ਰਾਜਕੀ ਸ਼ੋਕ ਦਾ ਐਲਾਨ ਕੀਤਾ ਹੈ। ਜੇਤਲੀ 24 ਅਗਸਤ ਨੂੰ ਨਵੀਂ ਦਿੱਲੀ ਵਿੱਚ ਸਦੀਵੀ ਵਿਛੋੜਾ ਦੇ ਗਏ ਸਨ।

ਪੰਜਾਬ ਸਰਕਾਰ ਦੇ ਬੁਲਾਰੇ ਮੁਤਾਬਕ 26 ਅਗਸਤ ਨੂੰ ਸਰਕਾਰੀ ਦਫਤਰਾਂ ਵਿੱਚ ਕੋਈ ਮਨੋਰੰਜਨ ਦਾ ਪ੍ਰੋਗਰਾਮ ਨਹੀਂ ਹੋਵੇਗਾ।

ਅੱਜ ਜੇਤਲੀ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਲੀਡਰ ਮੌਜੂਦ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ।