ਪੜਚੋਲ ਕਰੋ

Punjab News : ਹਰਪਾਲ ਸਿੰਘ ਚੀਮਾ ਵੱਲੋਂ ਸਟੇਟ ਪਬਲਿਕ ਪ੍ਰੋਕਿਉਰਮੈਂਟ ਪੋਰਟਲ ਦੀ ਸ਼ੁਰੂਆਤ

Punjab News : ਬੋਲੀਕਾਰਾਂ ਨਾਲ ਨਿਰਪੱਖ ਅਤੇ ਬਰਾਬਰੀ ਵਾਲਾ ਵਤੀਰਾ ਯਕੀਨੀ ਬਣਾਉਣ ਅਤੇ ਪ੍ਰੋਕਿਊਰਮੈਂਟ ਪ੍ਰਣਾਲੀ ਵਿੱਚ ਕੁਸ਼ਲਤਾ ਅਤੇ ਪਾਰਦਰਸ਼ਤਾ ਯਕੀਨੀ ਬਨਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਪੁੱਟਦਿਆਂ ਪੰਜਾਬ ਦੇ ਵਿੱਤ

Punjab News : ਬੋਲੀਕਾਰਾਂ ਨਾਲ ਨਿਰਪੱਖ ਅਤੇ ਬਰਾਬਰੀ ਵਾਲਾ ਵਤੀਰਾ ਯਕੀਨੀ ਬਣਾਉਣ ਅਤੇ ਪ੍ਰੋਕਿਊਰਮੈਂਟ ਪ੍ਰਣਾਲੀ ਵਿੱਚ ਕੁਸ਼ਲਤਾ ਅਤੇ ਪਾਰਦਰਸ਼ਤਾ ਯਕੀਨੀ ਬਨਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਪੁੱਟਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸਟੇਟ ਪਬਲਿਕ ਪ੍ਰੋਕਿਉਰਮੈਂਟ ਪੋਰਟਲ (ਐਸ.ਪੀ.ਪੀ.ਪੀ) ਦੀ ਸ਼ੁਰੂਆਤ ਕੀਤੀ ਗਈ। ਇਹ ਪੋਰਟਲ ਪੰਜਾਬ ਦੇ ਵਿੱਤ ਵਿਭਾਗ ਨੇ ਨੈਸ਼ਨਲ ਇਨਫੋਰਮੈਟਿਕਸ ਸੈਂਟਰ (ਐਨ.ਆਈ.ਸੀ.) ਦੇ ਸਹਿਯੋਗ ਨਾਲ ਤਿਆਰ ਕੀਤਾ ਹੈ।

ਇੱਥੇ ਮਿਉਂਸਪਲ ਭਵਨ ਵਿਖੇ ਸਟੇਟ ਅਕਾਊਂਟ ਸਰਵਿਸਿਜ (ਐਸ.ਏ.ਐਸ.) ਅਧਿਕਾਰੀਆਂ ਲਈ ਕਰਵਾਏ ਗਏ ਇੱਕ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦੌਰਾਨ ਪੋਰਟਲ ਦੀ ਸ਼ੁਰੂਆਤ ਕਰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਟ੍ਰਾਂਸਪਰੇਸੀ ਇਨ ਪਬਲਿਕ ਪ੍ਰੋਕਿਉਰਮੈਂਟ ਐਕਟ, 2019 ਦੀ ਧਾਰਾ 43 ਤਹਿਤ ਸਟੇਟ ਪਬਲਿਕ ਪ੍ਰੋਕਿਉਰਮੈਂਟ ਪੋਰਟਲ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪੋਰਟਲ ਦਾ ਮੁੱਖ ਮੰਤਵ ਪ੍ਰੋਕਿਉਰਮੈਂਟ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਲਿਆਉਣਾ ਹੈ।

ਉਨ੍ਹਾਂ ਕਿਹਾ ਕਿ ਇਹ ਪੋਰਟਲ ਬੁਨਿਆਦੀ ਟੈਂਡਰ ਵੇਰਵਿਆਂ (ਮੌਜੂਦਾ ਐਕਟਿਵ ਟੈਂਡਰ, ਓਪਨਿੰਗ/ਕਲੋਜ਼ਿੰਗ ਟੈਂਡਰ ਅਤੇ ਰੱਦ ਕੀਤੇ ਟੈਂਡਰ), ਬੋਲੀ ਸਬੰਧੀ ਦਸਤਾਵੇਜ਼, ਐਕਟਿਵ ਕੋਰੀਜੈਂਡਮ, ਐਕਟ ਅਤੇ ਨਿਯਮ, ਅਪੀਲ ਅਤੇ ਇਸ ਦੀਆਂ ਪ੍ਰਕਿਰਿਆਵਾਂ, ਸਾਲਾਨਾ ਪ੍ਰੋਕਿਉਰਮੈਂਟ ਯੋਜਨਾਵਾਂ, ਉਨ੍ਹਾਂ ਬੋਲੀਕਾਰਾਂ ਦੀ ਸੂਚੀ ਜਿਨ੍ਹਾਂ ਨੇ ਪੂਰਵ-ਯੋਗਤਾ ਜਾਂ ਬੋਲੀਕਾਰ ਰਜਿਸਟ੍ਰੇਸ਼ਨ ਦੌਰਾਨ ਬੋਲੀ ਪੇਸ਼ ਕੀਤੀ, ਪ੍ਰੀ-ਕੁਆਲੀਫਾਈਡ ਅਤੇ ਰਜਿਸਟਰਡ ਬੋਲੀਕਾਰਾਂ ਦੀ ਸੂਚੀ, ਕਾਰਨਾਂ ਸਮੇਤ ਸੈਕਸ਼ਨ 24 ਅਧੀਨ ਬਾਹਰ ਰੱਖੇ ਗਏ ਬੋਲੀਕਾਰਾਂ ਦੀ ਸੂਚੀ, ਐਕਟ ਦੀ ਧਾਰਾ 49 ਅਤੇ 50 ਅਧੀਨ ਲਾਜ਼ਮੀ ਅਪੀਲਾਂ ਬਾਰੇ ਫੈਸਲੇ, ਸਫਲ ਬੋਲੀਆਂ ਦੇ ਵੇਰਵੇ; ਉਹਨਾਂ ਦੀਆਂ ਕੀਮਤਾਂ ਅਤੇ ਬੋਲੀਕਾਰ, ਅਤੇ ਕਾਲੀ ਸੂਚੀ ਵਿੱਚ ਸ਼ਾਮਿਲ ਬੋਲੀਕਾਰਾਂ ਬਾਰੇ ਜਾਣਕਾਰੀ ਪ੍ਰਦਾਨ ਕਰੇਗਾ।

ਪੋਰਟਲ ਬਾਰੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਐਸ.ਪੀ.ਪੀ.ਪੀ ਪ੍ਰੋਕਿਉਰਮੈਂਟ ਪ੍ਰਕ੍ਰਿਆ ਵਿੱਚ ਮੁਕਾਬਲੇ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਪ੍ਰੋਕਿਉਰਮੈਂਟ ਕਰਨ ਵਾਲੀ ਹਰੇਕ ਇਕਾਈ ਇਸ ਪੋਰਟਲ 'ਤੇ ਪ੍ਰੋਕਿਉਰਮੈਂਟ ਸੰਬੰਧੀ ਜਾਣਕਾਰੀ ਪ੍ਰਕਾਸ਼ਿਤ ਕਰਨਾ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਇਸ ਦੇ ਨਾਲ-ਨਾਲ ਪ੍ਰੋਕਿਉਰਮੈਂਟ ਕਰਨ ਵਾਲੀਆਂ ਸਾਰੀਆਂ ਇਕਾਈਆਂ ਹਰ ਵਿੱਤੀ ਸਾਲ ਦੀ ਸ਼ੁਰੂਆਤ ਵਿੱਚ ਪੋਰਟਲ 'ਤੇ ਆਪਣੀਆਂ ਪ੍ਰੋਕਿਉਰਮੈਂਟ ਯੋਜਨਾਵਾਂ ਵੀ ਪ੍ਰਕਾਸ਼ਤ ਕਰਨਗੀਆਂ।

ਓਰੀਐਂਟੇਸ਼ਨ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਐਸ.ਏ.ਐਸ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਿੱਤੀ ਸੁਧਾਰਾਂ ਅਤੇ ਤਕਨੀਕੀ ਕਾਢਾਂ ਨੂੰ ਅਪਣਾ ਕੇ ਸੂਬੇ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਿਖਲਾਈ ਪ੍ਰੋਗਰਾਮਾਂ ਰਾਹੀਂ ਆਪਣੇ ਪੇਸ਼ੇਵਰ ਹੁਨਰ ਨੂੰ ਅੱਪਡੇਟ ਕਰਦੇ ਰਹਿਣ ਅਤੇ ਆਪਣੀ ਪੇਸ਼ੇਵਰ ਯੋਗਤਾ ਨੂੰ ਵਧਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਐਸ.ਏ.ਐਸ. ਦੇ ਅਧਿਕਾਰੀਆਂ ਲਈ ਇੱਕ ਸਿਖਲਾਈ ਨੀਤੀ ਵਿਚਾਰ ਅਧੀਨ ਹੈ ਤਾਂ ਜੋ ਨਵੀਨਤਮ ਆਈ.ਟੀ. ਅਤੇ ਹੋਰ ਤਕਨੀਕਾਂ ਅਤੇ ਪ੍ਰੋਫੈਸ਼ਨਲ ਲੋੜਾਂ ਅਨੁਸਾਰ ਉਨ੍ਹਾਂ ਦੀ ਵਿੱਤੀ ਪ੍ਰਬੰਧਨ ਦੀ ਕੁਸ਼ਲਤਾ ਵਿੱਚ ਸੁਧਾਰ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਆਪਣੇ ਸੁਝਾਅ ਅਤੇ ਜ਼ਮੀਨੀ ਪੱਧਰ 'ਤੇ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਸਾਂਝੀ ਕਰਨ ਦਾ ਵੀ ਸੱਦਾ ਦਿੱਤਾ।

ਇਸ ਮੌਕੇ ਕਰਵਾਇਆ ਗਿਆ ਓਰੀਐਂਟੇਸ਼ਨ ਪ੍ਰੋਗਰਾਮ ਐਸ.ਏ.ਐਸ ਅਧਿਕਾਰੀਆਂ ਨੂੰ ਆਈ.ਐਫ.ਐਮ.ਐਸ ਅਤੇ ਆਈ.ਐਚ.ਆਰ.ਐਮ.ਐਸ ਦੇ ਨਵੇਂ ਮਾਡਿਊਲਾਂ ਬਾਰੇ ਜਾਣੂ ਕਰਵਾਉਣ ‘ਤੇ ਕੇਂਦਰਿਤ ਸੀ, ਜੋ ਸਰਕਾਰੀ ਕੰਮਕਾਜ ਵਿੱਚ ਵਧੇਰੇ ਪਾਰਦਰਸ਼ਤਾ, ਜਵਾਬਦੇਹੀ ਅਤੇ ਗਤੀ ਲਿਆਉਣ ਲਈ ਤਿਆਰ ਕੀਤੇ ਗਏ ਹਨ। ਇਸ ਦੌਰਾਨ ਅਧਿਕਾਰੀਆਂ ਨੂੰ ਬਿਨਾਂ ਕਿਸੇ ਦਬਾਅ ਅੱਗੇ ਝੁਕ ਕੇ ਆਪਣੀ ਡਿਊਟੀ ਨਿਯਮਾਂ ਅਨੁਸਾਰ ਨਿਭਾਉਣ ਲਈ ਕਿਹਾ ਗਿਆ ਅਤੇ ਇਹ ਸੰਦੇਸ਼ ਵੀ ਦਿੱਤਾ ਗਿਆ ਕਿ ਕੰਮਕਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਅਕਾਲੀ ਦਲ ਨੂੰ ਮਿਲਿਆ ਇਸ ਪਾਰਟੀ ਦਾ ਸਮਰਥਨ
Punjab News: ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਅਕਾਲੀ ਦਲ ਨੂੰ ਮਿਲਿਆ ਇਸ ਪਾਰਟੀ ਦਾ ਸਮਰਥਨ
ਵੱਡਾ ਫੇਰਬਦਲ! 7 IAS ਤੇ 1 PCS ਅਧਿਕਾਰੀ ਦਾ ਤਬਾਦਲਾ — ਜਾਣੋ ਕਿਹੜੇ ਅਧਿਕਾਰੀ ਨੂੰ ਕਿੱਥੇ ਲਗਾਇਆ ਗਿਆ
ਵੱਡਾ ਫੇਰਬਦਲ! 7 IAS ਤੇ 1 PCS ਅਧਿਕਾਰੀ ਦਾ ਤਬਾਦਲਾ — ਜਾਣੋ ਕਿਹੜੇ ਅਧਿਕਾਰੀ ਨੂੰ ਕਿੱਥੇ ਲਗਾਇਆ ਗਿਆ
Tragic Road Accident: : ਦਰਦਨਾਕ ਸੜਕ ਹਾਦਸਾ, ਖੱਡ 'ਚ ਬੱਸ ਡਿੱਗਣ ਨਾਲ 10 ਲੋਕਾਂ ਦੀ ਮੌਤ
Tragic Road Accident: : ਦਰਦਨਾਕ ਸੜਕ ਹਾਦਸਾ, ਖੱਡ 'ਚ ਬੱਸ ਡਿੱਗਣ ਨਾਲ 10 ਲੋਕਾਂ ਦੀ ਮੌਤ
Punjab News: ਸ਼ਿਵ ਸੈਨਾ ਪੰਜਾਬ ਦੇ ਜ਼ਿਲ੍ਹਾ ਯੂਥ ਪ੍ਰਧਾਨ ਦੀ ਖੂਨ ਨਾਲ ਲੱਥ-ਪੱਥ ਮਿਲੀ ਲਾਸ਼, 5 ਦਸੰਬਰ ਤੋਂ ਸੀ ਗੁੰਮ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਸ਼ਿਵ ਸੈਨਾ ਪੰਜਾਬ ਦੇ ਜ਼ਿਲ੍ਹਾ ਯੂਥ ਪ੍ਰਧਾਨ ਦੀ ਖੂਨ ਨਾਲ ਲੱਥ-ਪੱਥ ਮਿਲੀ ਲਾਸ਼, 5 ਦਸੰਬਰ ਤੋਂ ਸੀ ਗੁੰਮ, ਇਲਾਕੇ 'ਚ ਫੈਲੀ ਦਹਿਸ਼ਤ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਅਕਾਲੀ ਦਲ ਨੂੰ ਮਿਲਿਆ ਇਸ ਪਾਰਟੀ ਦਾ ਸਮਰਥਨ
Punjab News: ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਅਕਾਲੀ ਦਲ ਨੂੰ ਮਿਲਿਆ ਇਸ ਪਾਰਟੀ ਦਾ ਸਮਰਥਨ
ਵੱਡਾ ਫੇਰਬਦਲ! 7 IAS ਤੇ 1 PCS ਅਧਿਕਾਰੀ ਦਾ ਤਬਾਦਲਾ — ਜਾਣੋ ਕਿਹੜੇ ਅਧਿਕਾਰੀ ਨੂੰ ਕਿੱਥੇ ਲਗਾਇਆ ਗਿਆ
ਵੱਡਾ ਫੇਰਬਦਲ! 7 IAS ਤੇ 1 PCS ਅਧਿਕਾਰੀ ਦਾ ਤਬਾਦਲਾ — ਜਾਣੋ ਕਿਹੜੇ ਅਧਿਕਾਰੀ ਨੂੰ ਕਿੱਥੇ ਲਗਾਇਆ ਗਿਆ
Tragic Road Accident: : ਦਰਦਨਾਕ ਸੜਕ ਹਾਦਸਾ, ਖੱਡ 'ਚ ਬੱਸ ਡਿੱਗਣ ਨਾਲ 10 ਲੋਕਾਂ ਦੀ ਮੌਤ
Tragic Road Accident: : ਦਰਦਨਾਕ ਸੜਕ ਹਾਦਸਾ, ਖੱਡ 'ਚ ਬੱਸ ਡਿੱਗਣ ਨਾਲ 10 ਲੋਕਾਂ ਦੀ ਮੌਤ
Punjab News: ਸ਼ਿਵ ਸੈਨਾ ਪੰਜਾਬ ਦੇ ਜ਼ਿਲ੍ਹਾ ਯੂਥ ਪ੍ਰਧਾਨ ਦੀ ਖੂਨ ਨਾਲ ਲੱਥ-ਪੱਥ ਮਿਲੀ ਲਾਸ਼, 5 ਦਸੰਬਰ ਤੋਂ ਸੀ ਗੁੰਮ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਸ਼ਿਵ ਸੈਨਾ ਪੰਜਾਬ ਦੇ ਜ਼ਿਲ੍ਹਾ ਯੂਥ ਪ੍ਰਧਾਨ ਦੀ ਖੂਨ ਨਾਲ ਲੱਥ-ਪੱਥ ਮਿਲੀ ਲਾਸ਼, 5 ਦਸੰਬਰ ਤੋਂ ਸੀ ਗੁੰਮ, ਇਲਾਕੇ 'ਚ ਫੈਲੀ ਦਹਿਸ਼ਤ
Punjab Weather Today: ਜ਼ਰਾ ਸੰਭਲ ਕੇ... ਮੌਸਮ ਵਿਭਾਗ ਨੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਕੀਤੀ ਚੇਤਾਵਨੀ! 3 ਦਿਨ ਮੁਸ਼ਕਿਲ ਭਰੇ
Punjab Weather Today: ਜ਼ਰਾ ਸੰਭਲ ਕੇ... ਮੌਸਮ ਵਿਭਾਗ ਨੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਕੀਤੀ ਚੇਤਾਵਨੀ! 3 ਦਿਨ ਮੁਸ਼ਕਿਲ ਭਰੇ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (12-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (12-12-2025)
ਪਿਆਕੜਾਂ ਲਈ ਜ਼ਰੂਰੀ ਖ਼ਬਰ! 14 ਦਸੰਬਰ ਨੂੰ ਨਹੀਂ ਖੁੱਲ੍ਹਣਗੇ ਠੇਕੇ
ਪਿਆਕੜਾਂ ਲਈ ਜ਼ਰੂਰੀ ਖ਼ਬਰ! 14 ਦਸੰਬਰ ਨੂੰ ਨਹੀਂ ਖੁੱਲ੍ਹਣਗੇ ਠੇਕੇ
ਸਿਰਫ 100 ਰੁਪਏ 'ਚ T20 World Cup 2026 ਦਾ ਟਿਕਟ, ਕਦੋਂ ਅਤੇ ਕਿੱਥੇ ਕਰ ਸਕਦੇ ਬੁੱਕ?
ਸਿਰਫ 100 ਰੁਪਏ 'ਚ T20 World Cup 2026 ਦਾ ਟਿਕਟ, ਕਦੋਂ ਅਤੇ ਕਿੱਥੇ ਕਰ ਸਕਦੇ ਬੁੱਕ?
Embed widget