Punjab News : ਫਾਜ਼ਿਲਕਾ ਦੇ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਨੇ ਗੈਂਗਸਟਰ ਦੇ ਨਾਲ ਸਬੰਧਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ,ਜਿਸ ਦਾ ਮੈਡੀਕਲ ਕਰਵਾਉਣ ਦੇ ਲਈ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਦੀ ਟੀਮ ਸਰਕਾਰੀ ਹਸਪਤਾਲ ਪਹੁੰਚੀ ਹੈ। ਦੱਸਿਆ ਜਾ ਰਿਹਾ ਕਿ ਅਰਸ਼ ਡੱਲਾ ਗੈਂਗ ਦੇ ਨਾਲ ਉਕਤ ਵਿਅਕਤੀ ਸਬੰਧ ਰੱਖਦਾ ਹੈ ,ਜਿਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ
ਇਹ ਵੀ ਪੜ੍ਹੋ : ਲਤੀਫਪੁਰਾ ਵਾਸੀ ਬੈਠੇ ਭੁੱਖ ਹੜਤਾਲ 'ਤੇ, ਘਰ ਬਣਾਉਣ ਦੀ ਕਰ ਰਹੇ ਮੰਗ
ਇਸ ਤੋਂ ਪਹਿਲਾਂ ਮੋਗਾ ‘ਚ ਅਰਸ਼ ਡੱਲਾ ਗੈਂਗ ਦਾ ਗੈਂਗਸਟਰ ਹਰਪ੍ਰੀਤ 32 ਬੌਰ ਪਿਸਟਲ ਤੇ 4 ਕਾਰਤੂਸ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਅਰਸ਼ ਡੱਲਾ ਗੈਂਗ ਦਾ ਗੈਗਸਟਰ ਹਰਪ੍ਰੀਤ ਸਿੰਘ ਉਰਫ ਹੈਰੀ ਪੁੱਤਰ ਕੁਲਵੰਤ ਸਿੰਘ, ਪਿੰਡ ਮਹੀਲਾ ਲਾਹੌਰੀਆ ਟਾਰਗੇਟ ਕੀਲਿੰਗ ਵਿੱਚ ਲੋਂੜੀਦਾ ਸੀ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦਿਆ ਦੱਸਿਆ ਸੀ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਜੈਕਪਾਲ ਸਿੰਘ, ਅਮ੍ਰਿੰਤਪਾਲ ਸਿੰਘ, ਅਰਸ਼ਦੀਪ ਡਾਲਾ, ਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ ਨੇ ਇੱਕ ਗੈਂਗ ਬਣਾਇਆ ਹੋਇਆ ਹੈ ਅਤੇ ਮਿਲ ਕੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ।
ਇਹ ਵੀ ਪੜ੍ਹੋ : ਪੁਲਿਸ ਨਾਲ ਭਿੜੇ ਸਿੱਖ ਕਾਰਕੁਨਾਂ 'ਤੇ ਐਕਸ਼ਨ, 10 ਹੋਰ ਸ਼ਖ਼ਸਾਂ ਦੀਆਂ ਤਸਵੀਰਾਂ ਜਾਰੀ, ਸਿਰਾਂ 'ਤੇ ਰੱਖਿਆ ਇਨਾਮ