ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਚਾਰ ਨੌਜਵਾਨਾਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ
ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਫ਼ਾਜ਼ਿਲਕਾ ਨੇ ਚਾਰ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਉਨ੍ਹਾਂ ਤੋਂ ਹਥਿਆਰ ਬਰਾਮਦ ਕੀਤੇ ਨੇ ਦੱਸਿਆ ਜਾ ਰਿਹਾ ਕਿ ਕੀਤੀ ਗਈ ਕਾਰਵਾਈ ਦੌਰਾਨ ਇਨ੍ਹਾਂ ਚਾਰ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ
ਫ਼ਾਜ਼ਿਲਕਾ : ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਫ਼ਾਜ਼ਿਲਕਾ ਨੇ ਚਾਰ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਤੋਂ ਹਥਿਆਰ ਬਰਾਮਦ ਕੀਤੇ ਹਨ। ਦੱਸਿਆ ਜਾ ਰਿਹਾ ਕਿ ਕੀਤੀ ਗਈ ਕਾਰਵਾਈ ਦੌਰਾਨ ਇਨ੍ਹਾਂ ਚਾਰ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ,ਜਿਸ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵੱਲੋਂ ਇਸ ਮਾਮਲੇ 'ਚ ਮੁਕੱਦਮਾ ਦਰਜ ਕਰ ਆਰੋਪੀਆਂ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਜਿੱਥੇ ਮੈਡੀਕਲ ਲਈ ਲਿਆਂਦਾ ਗਿਆ। ਉਥੇ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਦੋ ਦਿਨ ਦਾ ਉਨ੍ਹਾਂ ਦਾ ਪੁਲਿਸ ਰਿਮਾਂਡ ਹਾਸਲ ਹੋਇਆ ਹੈ। ਪੁਲਿਸ ਦੇ ਮੁਤਾਬਕ ਫੜੇ ਗਏ ਆਰੋਪੀਆਂ ਤੋਂ ਚਾਰ ਦੇਸੀ ਪਿਸਟਲ 32 ਬੋਰ, 8 ਮੈਗਜ਼ੀਨ, ਇਕ ਜ਼ਿੰਦਾ ਰੌਂਦ 32 ਬੋਰ ਤੇ ਇੱਕ ਕਾਰ ਬਰਾਮਦ ਹੋਈ ਹੈ। ਪੁਲੀਸ ਦੇ ਮੁਤਾਬਿਕ ਉਕਤ ਆਰੋਪੀ ਹਥਿਆਰ ਵੇਚਣ ਦਾ ਕੰਮ ਕਰਦੇ ਸੀ।
ਇਹ ਵੀ ਪੜ੍ਹੋ : ਕਰਨਾਲ IED ਮਾਮਲਾ : ਪੰਜਾਬ ਪੁਲਿਸ ਨੇ ਮੁੱਖ ਦੋਸ਼ੀ ਨਛੱਤਰ ਸਿੰਘ ਤੇ 2 ਹੋਰਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ
ਇਸ ਤੋਂ ਇਲਾਵਾ ਕਪੂਰਥਲਾ ਪੁਲਿਸ ਨੇ ਨਜਾਇਜ਼ ਸ਼ਰਾਬ ਸਮੱਗਲਰਾਂ ਦੇ ਇੱਕ ਰੈਕੇਟ ਦਾ ਪਰਦਾਫਾਸ਼ ਕਰਦਿਆਂ ਦੋ ਵਾਹਨਾਂ ਸਮੇਤ ਕੁੱਲ 7,50,000 ਐਮਐਲ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਹੁਣ ਤੱਕ ਚਾਰ ਮੁਲਜ਼ਮ ਗ੍ਰਿਫ਼ਤਾਰ ਹੋ ਚੁੱਕੇ ਹਨ।
ਇਹ ਵੀ ਪੜ੍ਹੋ : ਕਪੂਰਥਲਾ ਪੁਲਿਸ ਨੇ ਅੰਤਰਰਾਜੀ ਨਸ਼ਾ ਤਸਕਰ ਰੈਕਟ ਦਾ ਕੀਤਾ ਪਰਦਾਫਾਸ਼ , ਇੱਕ ਨਸ਼ਾ ਤਸਕਰ ਹੈਰੋਇਨ ਸਮੇਤ ਗ੍ਰਿਫਤਾਰ
ਇਸ ਦੇ ਨਾਲ ਹੀ ਫਾਜ਼ਿਲਕਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਹਦੇ ਪਾਸੋਂ 92 ਕਿੱਲੋਗ੍ਰਾਮ ਪੋਸਤ ਬਰਾਮਦ ਕੀਤਾ ਅਤੇ 15/61/85 NDPS ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਬੀਤੇ ਦਿਨੀਂ ਫਾਜ਼ਿਲਕਾ ਪੁਲਿਸ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 50 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ 61-1-14 ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਸੀ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।