ਭਗਵੰਤ ਮਾਨ ਦੇ ਸ਼ਰਾਬ ਪੀਣ ਦੇ ਮਾਮਲੇ 'ਤੇ ਜਹਾਜ਼ ਕੰਪਨੀ ਦਾ ਬਿਆਨ ਆਇਆ ਸਾਹਮਣੇ...
ਮੁੱਖ ਮੰਤਰੀ ਭਗਵੰਤ ਮਾਨ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਏ ਹਨ। ਇਸ ਵਾਰ ਮਾਮਲਾ ਉਨ੍ਹਾਂ ਨੂੰ ਜਰਮਨੀ ਦੇ ਇਕ ਜਹਾਜ਼ ਤੋਂ ਹੇਠਾਂ ਉਤਾਰਨ ਦਾ ਹੈ ਜਿਸ ਤੋਂ ਬਾਅਦ ਵਿਰੋਧੀ ਧਿਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਤੇ ਗੰਭੀਰ ਦੋਸ਼ ਲਾਏ ਹਨ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਏ ਹਨ। ਇਸ ਵਾਰ ਮਾਮਲਾ ਉਨ੍ਹਾਂ ਨੂੰ ਜਰਮਨੀ ਦੇ ਇਕ ਜਹਾਜ਼ ਤੋਂ ਹੇਠਾਂ ਉਤਾਰਨ ਦਾ ਹੈ। ਜਿਸ ਤੋਂ ਬਾਅਦ ਵਿਰੋਧੀ ਧਿਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਤੇ ਗੰਭੀਰ ਦੋਸ਼ ਲਾਏ ਹਨ। ਹੁਣ ਇਸ ਮਾਮਲੇ 'ਚ Lufthansa ਕੰਪਨੀ ਦਾ ਬਿਆਨ ਸਾਹਮਣੇ ਆਇਆ ਹੈ। ਦਰਅਸਲ ਇਕ ਨੀਲਾਂਜਨ ਨਾਂ ਸਕਸ਼ ਵੱਲੋ ਪੁੱਛੇ ਗਏ ਸਵਾਲ 'ਤੇ ਕੰਪਨੀ ਨੇ ਜਵਾਬ ਦਿੱਤਾ ਹੈ। ਨੀਲਾਂਜਨ ਨੇ ਕੰਪਨੀ ਨੂੰ ਟਵੀਟ ਕਰਕੇ ਸਵਾਲ ਪੁੱਛਿਆ ਕਿ ਕੀ ਤੁਸੀਂ ਇਸ ਗੱਲ ਦੀ ਪੁਸ਼ਟੀ ਕਰ ਸਕਦੇ ਹੋ ਕਿ ਕੀ ਭਾਰਤੀ ਨੇ ਜ਼ਿਆਦਾ ਸ਼ਰਾਬ ਪੀਤੀ ਹੋਈ ਸੀ ਅਤੇ ਨਿਰਧਾਰਤ ਉਡਾਣ ਦੀ ਦੇਰੀ ਲਈ ਸੰਭਾਵਿਤ ਖ਼ਤਰਾ ਸੀ।
ਜਿਸ ਤੋਂ ਬਾਅਦ ਕੰਪਨੀ ਨੇ ਰਿਟਵੀਤ ਕਰਦੇ ਹੋਏ ਕਿਹਾ ਕਿ Frankfurt ਤੋਂ ਦਿੱਲੀ ਲਈ ਸਾਡੀ ਉਡਾਣ ਇੱਕ ਦੇਰੀ ਨਾਲ ਆਉਣ ਵਾਲੀ ਉਡਾਣ ਅਤੇ ਇੱਕ ਹਵਾਈ ਜਹਾਜ਼ ਵਿੱਚ ਤਬਦੀਲੀ ਕਾਰਨ ਮੂਲ ਰੂਪ ਵਿੱਚ ਯੋਜਨਾ ਤੋਂ ਬਾਅਦ ਰਵਾਨਗੀ ਕਰਦੀ ਹੈ। ਜਿਸ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਹਾਜ਼ ਤੋਂ ਉਤਾਰਿਆ ਗਿਆ।
hey 👋 @lufthansa @lufthansaNews can you confirm if the Indian was over drunk and was a possible threat for the delay of scheduled flight ✈️ 🙏 https://t.co/CMh7q4zGv7
— नीलांजन | Nilanjan (@NilanjanS) September 19, 2022
ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਜਰਮਨੀ ਤੋਂ ਵਾਪਸੀ ’ਚ 24 ਘੰਟੇ ਦੀ ਦੇਰੀ ਉਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤਾ ਜਾ ਰਹੇ ਹਨ। ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਿੱਚ ਕਰਵਾਏ ਕੌਮੀ ਸੰਮੇਲਨ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਨਿੱਜੀ ਤੌਰ ’ਤੇ ਸ਼ਾਮਲ ਹੋਣ ਦੀ ਬਜਾਏ ਵੀਡੀਓ ਕਾਲ ਰਾਹੀਂ ਹਾਜ਼ਰੀ ਭਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।