ਪੜਚੋਲ ਕਰੋ

Mohalla Clinic: ਫਤਹਿਗੜ੍ਹ ਸਾਹਿਬ 'ਚ ਬਣੇ ਆਮ ਆਦਮੀ ਕਲੀਨਿਕਾਂ ਦੇ ਅੰਕੜਿਆਂ ਨੇ ਤੋੜੇ ਰਿਕਾਰਡ, ਡਾਟਾ ਆਇਆ ਸਾਹਮਣੇ

Aam Aadmi Clinics: ਪੰਜਾਬ ਸਰਕਾਰ ਵੱਲੋਂ ਬਜੁਰਗ ਨਾਗਰਿਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ " ਸਾਡੇ ਬਜ਼ੁਰਗ ਸਾਡਾ ਮਾਣ " ਮੁਹਿੰਮ ਤਹਿਤ ਬਸੀ ਪਠਾਣਾ ਦੇ ਓਲਡ ਏਜ ਹੋਮ ਵਿਖੇ 906 ਬਜੁਰਗਾਂ ਦੀ ਸਿਹਤ ਜਾਂਚ

ਫ਼ਤਹਿਗੜ੍ਹ ਸਾਹਿਬ :  ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਜ਼ਿਲ੍ਹੇ ਵਿੱਚ ਖੋਲ੍ਹੇ ਗਏ 19 ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 2 ਲੱਖ 23 ਹਜ਼ਾਰ 163 ਵਿਅਕਤੀਆਂ ਨੇ ਆਪਣਾ ਚੈਕਅੱਪ ਕਰਵਾਇਆ ਹੈ ਅਤੇ ਇਨ੍ਹਾਂ ਕਲੀਨਿਕਾਂ ਵਿੱਚ 36211 ਮੁਫਤ ਲੈਬ ਟੈਸਟ ਵੀ ਕੀਤੇ ਗਏ ਹਨ। 

ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਗਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਰਾ ਸਿਹਤ ਸੋਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਵੱਧ ਤੋਂ ਵੱਧ ਲੋਕਾਂ ਨੂੰ ਆਮ ਆਦਮੀ ਕਲੀਨਿਕਾਂ ਦਾ ਲਾਭ ਦੇਣ ਲਈ ਅਮਲੋਹ ਦੀ ਟੈਲੀਫੋਨ ਐਕਸਚੇਂਜ ਨੇੜੇ 22.34 ਲੱਖ ਦੀ ਲਾਗਤ ਨਾਲ ਇੱਕ ਹੋਰ ਆਮ ਆਦਮੀ ਕਲੀਨਿਕ ਬਣਾਇਆ ਜਾ ਰਿਹਾ ਹੈ ਤਾਂ ਜੋ ਨਾਗਰਿਕ ਆਪਣੇ ਘਰਾਂ ਨੇੜੇ ਸਿਹਤ ਸਹੂਲਤਾਂ ਦਾ ਲਾਭ ਲੈ ਸਕਣ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਵਾਈਨ ਫਲੂ ਦੀ ਬਿਮਾਰੀ ਨਾਲ ਨਜਿੱਠਣ ਲਈ ਜ਼ਿਲ੍ਹਾ ਹਸਪਤਾਲ, ਸਬ ਡਵੀਜ਼ਨਲ ਹਸਪਤਾਲ, ਬਲਾਕ ਪ੍ਰਾਇਮਰੀ ਸਿਹਤ ਕੇਂਦਰ ਤੇ ਕਮਿਉਨਿਟੀ ਹੈਲਥ ਸੈਂਟਰ ਵਿਖੇ ਕੁੱਲ 08 ਫਲੂ ਕਾਰਨਰ ਬਣਾਏ ਗਏ ਹਨ ਜਿਥੇ ਕਿ ਸਵਾਈਨ ਫਲੂ ਦੇ ਸੰਭਾਵਿਤ ਮਰੀਜਾਂ ਦਾ ਇਲਾਜ ਕੀਤਾ ਜਾਂਦਾ ਹੈ। ਇਨ੍ਹਾਂ ਫਲੂ ਕਾਰਨਰਾਂ ਵਿੱਚ ਲੋੜੀਂਦੀਆਂ ਮਸ਼ੀਨਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ।

ਇਸ ਬਿਮਾਰੀ ਦੇ ਮਰੀਜਾਂ ਦਾ ਇਲਾਜ ਕਰਨ ਵਾਸਤੇ 128 ਬੈੱਡ ਵੀ ਸਥਾਪਤ ਕੀਤੇ ਗਏ ਹਨ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਮ ਲੋਕਾਂ ਨੂੰ ਸਵਾਈਨ ਫਲੂ ਤੋਂ ਬਚਾਅ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਇਹ ਬਿਮਾਰੀ ਵਧੇਰੇ ਨਾ ਫੈਲ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜਣੇਪੇ ਦੀ ਦਰ ਵਿੱਚ ਵਾਧਾ ਕਰਨ ਲਈ ਯੋਗ ਉਪਰਾਲੇ ਕੀਤੇ ਜਾਣ ਅਤੇ ਗਰਭ ਦੌਰਾਨ ਹੋਈਆਂ ਮੌਤਾਂ ਬਾਰੇ ਵਿਸਥਾਰ ਵਿੱਚ ਰਿਪੋਰਟ ਤਿਆਰ ਕੀਤੀ ਜਾਵੇ।

ਈਸ਼ਾ ਸਿੰਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਜੁਰਗ ਨਾਗਰਿਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ " ਸਾਡੇ ਬਜ਼ੁਰਗ ਸਾਡਾ ਮਾਣ " ਮੁਹਿੰਮ ਤਹਿਤ ਬਸੀ ਪਠਾਣਾ ਦੇ ਓਲਡ ਏਜ ਹੋਮ ਵਿਖੇ 906 ਬਜੁਰਗਾਂ ਦੀ ਸਿਹਤ ਜਾਂਚ ਕੀਤੀ ਗਈ ਅਤੇ 646 ਬਜੁਰਗਾਂ ਦੇ ਲੈਬ ਟੈਸਟ ਕੀਤੇ ਗਏ। ਇਸ ਤੋਂ ਇਲਾਵਾ 906 ਬਜੁਰਗਾਂ ਦੇ ਸਿਹਤ ਕਾਰਡ ਵੀ ਬਣਾਏ ਗਏ। 

ਉਨ੍ਹਾਂ ਦੱਸਿਆ ਕਿ ਦਿਲ ਦੇ ਦੌਰੇ ਦੇ ਮਰੀਜਾਂ ਨੂੰ ਫੌਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ, ਕਮਿਊਨਿਟੀ ਸਿਹਤ ਕੇਂਦਰ ਅਮਲੋਹ ਅਤੇ ਖੇੜਾ ਵਿਖੇ ਹਾਰਟ ਅਟੈਕ ਰਿਸਪੌਂਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਜੋ ਕਿ 24 ਘੰਟੇ ਕੰਮ ਕਰ ਰਹੀਆਂ ਹਨ। ਇਨ੍ਹਾਂ ਟੀਮਾਂ ਦੀ ਰਾਜ ਪੱਧਰੀ ਟੀਮ ਵੱਲੋਂ ਨਿਗਰਾਨੀ ਕੀਤੀ ਜਾਂਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ

Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ

ਭਾਰਤ 'ਚ ਬਣੇਗਾ iPhone 17, Apple ਪਹਿਲੀ ਵਾਰ ਚੀਨ ਤੋਂ ਬਾਹਰ ਕਿਸੇ ਦੇਸ਼ 'ਚ ਬਣਾਏਗਾ ਨਵਾਂ iPhone! ਜਾਣੋ ਇਸਦਾ ਭਾਰਤੀਆਂ ਨੂੰ ਮਿਲੇਗਾ ਕਿੰਨਾ ਫਾਇਦਾ

ABP Premium

ਵੀਡੀਓਜ਼

CM Bhagwant Maan ਦੇ Sukhpal Khaira ਨੇ ਖੋਲ੍ਹੇ ਰਾਜ ! |Abp Sanjha | PaddyFarmers Protest | Farmers ਦੀ ਹਾਲਤ ਪਿੱਛੇ AAP, 'BJP' ਦੀ ਸਾਜਿਸ਼ -Akali DalPartap Bajwa | Cm Bhagwant Maan 'ਤੇ ਤੱਤੇ ਹੋਏ ਪ੍ਰਤਾਪ ਬਾਜਵਾ ਦਿੱਤਾ ਵੱਡਾ ਬਿਆਨ ! |Abp SanjhaDiwali News | ਕੀ ਦੀਵਾਲੀ 'ਤੇ ਪਟਾਕੇ ਚਲਾਉਣ ਨਾਲ ਹੋਵੇਗੀ ਕਾਰਵਾਈ ?ਦੇਖੋ ਸੁਪਰੀਮ ਕੋਰਟ ਦੀ Report

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
ਭਾਰਤ 'ਚ ਬਣੇਗਾ iPhone 17, Apple ਪਹਿਲੀ ਵਾਰ ਚੀਨ ਤੋਂ ਬਾਹਰ ਕਿਸੇ ਦੇਸ਼ 'ਚ ਬਣਾਏਗਾ ਨਵਾਂ iPhone! ਜਾਣੋ ਇਸਦਾ ਭਾਰਤੀਆਂ ਨੂੰ ਮਿਲੇਗਾ ਕਿੰਨਾ ਫਾਇਦਾ
ਭਾਰਤ 'ਚ ਬਣੇਗਾ iPhone 17, Apple ਪਹਿਲੀ ਵਾਰ ਚੀਨ ਤੋਂ ਬਾਹਰ ਕਿਸੇ ਦੇਸ਼ 'ਚ ਬਣਾਏਗਾ ਨਵਾਂ iPhone! ਜਾਣੋ ਇਸਦਾ ਭਾਰਤੀਆਂ ਨੂੰ ਮਿਲੇਗਾ ਕਿੰਨਾ ਫਾਇਦਾ
RBI Gold: ਧਨਤੇਰਸ 'ਤੇ RBI ਨੇ ਕਰ ਦਿੱਤੀ ਭਾਰਤ 'ਤੇ ਸੋਨੇ ਦੀ ਵਰਖਾ, 855 ਟਨ ਤੱਕ ਪਹੁੰਚ ਗਿਆ ਸੋਨੇ ਦਾ ਭੰਡਾਰ

Punjab News: ਮਾਲਵਿੰਦਰ ਸਿੰਘ ਮਾਲੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਅੱਜ ਹੋ ਸਕਦੀ ਰਿਹਾਈ

ਰੇਲਵੇ ਚਲਾ ਰਿਹਾ 250 ਸਪੈਸ਼ਲ ਰੇਲਾਂ, ਜਾਣੋ ਕਿਵੇਂ ਬੁੱਕ ਹੋਵੇਗੀ ਸੀਟ ਅਤੇ ਕੀ ਹੋਵੇਗੀ ਟਾਈਮਿੰਗ

ਬੰਦੀ ਛੋੜ ਦਿਵਸ 'ਤੇ ਅਕਾਲ ਤਖ਼ਤ ਸਾਹਿਬ ਤੋਂ ਸਿੱਖ ਕੌਮ ਲਈ ਆਦੇਸ਼ ਹੋਇਆ ਜਾਰੀ, ਨ*ਸ*ਲਕੁਸ਼ੀ ਦੀ ਯਾਦ 'ਚ ਘਿਓ ਦੇ ਦੀਵੇ ਜਗਾਏ ਜਾਣ

Embed widget