ਸਿਮਰਜੀਤ ਬੈਂਸ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ, ਹਫਤਾ ਗ੍ਰਿਫਤਾਰੀ 'ਤੇ ਰੋਕ
ਚੰਡੀਗੜ੍ਹ: ਲੋਕ ਇਨਸਾਫ਼ ਪਾਰਟੀ ਦੇ ਲੀਡਰ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫਤਾਰੀ 'ਤੇ ਹਫਤੇ ਲਈ ਹੋਰ ਰੋਕ ਲਾ ਦਿੱਤੀ ਹੈ।
ਚੰਡੀਗੜ੍ਹ: ਲੋਕ ਇਨਸਾਫ਼ ਪਾਰਟੀ ਦੇ ਲੀਡਰ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫਤਾਰੀ 'ਤੇ ਹਫਤੇ ਲਈ ਹੋਰ ਰੋਕ ਲਾ ਦਿੱਤੀ ਹੈ। ਅੱਜ ਸਰਬਉੱਚ ਅਦਾਲਤ ਵਿੱਚ ਬੈਂਸ ਦੀ ਪਟੀਸ਼ਨ 'ਤੇ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਗ੍ਰਿਫਤਾਰੀ 'ਤੇ ਲੱਗੀ ਰੋਕ ਨੂੰ ਬਰਕਰਾਰ ਰੱਖਿਆ।
ਸੁਪਰੀਮ ਕੋਰਟ ਨੇ ਮਹਿਲਾ ਖ਼ਿਲਾਫ਼ ਦਾਇਰ ਸ਼ਿਕਾਇਤ 'ਤੇ ਵੀ ਦੋ ਹਫ਼ਤਿਆਂ ਲਈ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ ਹੈ।
ਅਕਾਲੀ ਦਲ ਨੂੰ ਵੱਡਾ ਝਟਕਾ! ਦਰਬਾਰਾ ਸਿੰਘ ਗੁਰੂ ਵੱਲੋਂ ਅਸਤੀਫਾ, ਕਾਂਗਰਸ 'ਚ ਸ਼ਾਮਲ ਹੋਣ ਦੇ ਆਸਾਰ
ਦਰਅਸਲ, ਇਸ ਮਾਮਲੇ ਵਿੱਚ ਪੀੜਤਾ ਨੇ ਸਭ ਤੋਂ ਪਹਿਲਾਂ 16 ਨਵੰਬਰ 2020 ਨੂੰ ਵਿਧਾਇਕ ਸਿਮਰਜੀਤ ਸਿੰਘ ਬੈਂਸ, ਕਮਲਜੀਤ ਸਿੰਘ, ਬਲਜਿੰਦਰ ਕੌਰ, ਜਸਬੀਰ ਕੌਰ ਉਰਫ਼ ਭਾਬੀ, ਸੁਖਚੈਨ ਸਿੰਘ, ਪਰਮਜੀਤ ਸਿੰਘ ਉਰਫ਼ ਪੰਮਾ ਤੇ ਗੋਗੀ ਸ਼ਰਮਾ ਖ਼ਿਲਾਫ਼ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਸੀ। ਪੁਲਿਸ ਨੇ ਪੀੜਤਾ ਦੀ ਸ਼ਿਕਾਇਤ ਸ਼ਿਕਾਇਤ 'ਤੇ ਕੋਈ ਕਾਰਵਾਈ ਨਹੀਂ ਕੀਤੀ ਸੀ। ਮਾਮਲੇ ਨੂੰ ਜਾਂਚ ਦੇ ਨਾਂ 'ਤੇ ਹੀ ਟਾਲ ਦਿੱਤਾ ਗਿਆ।
ਕਾਬਲੇਗੌਰ ਹੈ ਕਿ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਬੈਂਸ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਹਨ। ਸੁਣਵਾਈ ਦੌਰਾਨ ਅਦਾਲਤ ਨੇ ਬੈਂਸ ਨੂੰ ਇਸ ਗੱਲ ਲਈ ਆੜੇ ਹੱਥੀਂ ਲਿਆ ਕਿ ਬਲਾਤਕਾਰ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਉਸ ਦੀ ਤਰਫੋਂ ਔਰਤ ਵਿਰੁੱਧ ਕਈ ਮਾਮਲੇ ਦਰਜ ਕਰਵਾਏ ਗਏ ਸਨ। ਔਰਤ ਖਿਲਾਫ ਦਰਜ ਕੇਸਾਂ 'ਤੇ ਅੰਤਰਿਮ ਰੋਕ ਲਾਈ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਬੇਅਦਬੀਆਂ ਕਰਵਾਉਣ ਪਿੱਛੇ ਕੇਜਰੀਵਾਲ ਦਾ ਹੱਥ: ਭੂੰਦੜ ਨੇ ਲਾਏ ਵੱਡੇ ਇਲਜ਼ਾਮ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: