Punjab Budget : ਖਾਲਿਸਤਾਨ ਪੱਖੀ ਪ੍ਰਚਾਰਕ ਦੇ ਸਮਰਥਕਾਂ ਵੱਲੋਂ ਪੰਜਾਬ ਦੇ ਅਜਨਾਲਾ ਥਾਣੇ ਦੀ ਘੇਰਾਬੰਦੀ ਕਰਨ ਤੋਂ ਕੁਝ ਦਿਨ ਬਾਅਦ, ਸੂਬਾ ਸਰਕਾਰ ਨੇ ਸ਼ੁੱਕਰਵਾਰ ਨੂੰ “ਪੰਜਾਬ ਦੇ ਦੁਸ਼ਮਣਾਂ” ਨੂੰ ਕਾਇਦੇ ਵਿੱਚ ਰਹਿਣ ਜਾਂ ਬਰਬਾਦੀ ਦਾ ਸਾਹਮਣਾ ਕਰਨ ਦੀ ਚੇਤਾਵਨੀ ਦਿੱਤੀ। ਇਹ ਚੇਤਾਵਨੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ ਬਜਟ ਭਾਸ਼ਣ ਦੌਰਾਨ ਦਿੱਤੀ। ਚੀਮਾ ਨੇ ਇੱਥੇ ਪੰਜਾਬ ਵਿਧਾਨ ਸਭਾ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਕੁੱਲ 1.96 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ।
ਕਾਨੂੰਨ ਵਿਵਸਥਾ ਲਈ 10,523 ਕਰੋੜ ਦਾ ਬਜਟ
ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਪਹਿਲੇ ਪੂਰੇ ਬਜਟ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ 10,523 ਕਰੋੜ ਰੁਪਏ ਮਨਜ਼ੂਰ ਕੀਤੇ, ਜੋ ਪਿਛਲੇ ਸਾਲ ਨਾਲੋਂ 11 ਫੀਸਦੀ ਵੱਧ ਹਨ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਕੁਝ ਮਾੜੀਆਂ ਤਾਕਤਾਂ ਸਾਡੇ ਸਰਹੱਦੀ ਜ਼ਿਲ੍ਹੇ ਦੀ ਸ਼ਾਂਤੀ ਭੰਗ ਕਰਨ ਦਾ ਮੌਕਾ ਲੱਭਦੀਆਂ ਰਹਿੰਦੀਆਂ ਹਨ। ਪਿਛਲੇ ਸਮੇਂ ਵਿੱਚ ਸਾਡੀ ਬਹਾਦਰ ਪੁਲਿਸ ਨੇ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ। ਉਨ੍ਹਾਂ ਕਿਹਾ, ਮੈਂ ਆਪਣੀ ਸਰਕਾਰ ਦੀ ਤਰਫੋਂ ਪੰਜਾਬ ਦੇ ਦੁਸ਼ਮਣਾਂ ਨੂੰ ਚੇਤਾਵਨੀ ਦਿੰਦਾ ਹਾਂ ਕਿ ਉਹ ਕਾਇਦੇ ਵਿਚ ਰਹਿਣ, ਨਹੀਂ ਤਾਂ ਸਰਕਾਰ ਉਨ੍ਹਾਂ ਨੂੰ ਉਖਾੜ ਦੇਵੇਗੀ।
ਕਾਨੂੰਨ ਵਿਵਸਥਾ ਨੂੰ ਲੈ ਕੇ ਘਿਰੀ ਸਰਕਾਰ
ਪੰਜਾਬ ਦੀ ਸੱਤਾਧਾਰੀ 'ਆਪ' ਸਰਕਾਰ ਸੂਬੇ 'ਚ 'ਵਿਗੜਦੀ ਕਾਨੂੰਨ ਵਿਵਸਥਾ' ਨੂੰ ਲੈ ਕੇ ਵਿਰੋਧੀ ਧਿਰਾਂ ਦੇ ਨਿਸ਼ਾਨੇ 'ਤੇ ਹੈ। ਵਿੱਤ ਮੰਤਰੀ ਚੀਮਾ ਨੇ ਹਾਲਾਂਕਿ ਅੰਮ੍ਰਿਤਸਰ ਨੇੜੇ ਅਜਨਾਲਾ ਵਿਚ ਵਾਪਰੀ ਘਟਨਾ ਦਾ ਸਿੱਧਾ ਜ਼ਿਕਰ ਨਹੀਂ ਕੀਤਾ। ਗੌਰਤਲਬ ਹੈ ਕਿ 23 ਫਰਵਰੀ ਨੂੰ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਸਮਰਥਕ ਇਕ ਥਾਣੇ ਵਿਚ ਜ਼ਬਰਦਸਤੀ ਦਾਖਲ ਹੋਏ ਅਤੇ ਉਨ੍ਹਾਂ ਦੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਨੂੰ ਛੱਡਣ ਲਈ ਪੁਲਿਸ 'ਤੇ ਦਬਾਅ ਪਾਇਆ। ਇਸ ਦੌਰਾਨ ਅੰਮ੍ਰਿਤਪਾਲ ਦੇ ਸਮਰਥਕਾਂ ਦੀ ਪੁਲਿਸ ਨਾਲ ਝੜਪ ਵੀ ਹੋ ਗਈ, ਜਿਸ ਵਿੱਚ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਬਾਅਦ ਵਿੱਚ ਪੁਲਿਸ ਨੇ ਤੂਫਾਨ ਨੂੰ ਇਹ ਕਹਿ ਕੇ ਛੱਡ ਦਿੱਤਾ ਕਿ ਉਸਦੇ ਖਿਲਾਫ ਕੋਈ ਸਬੂਤ ਨਹੀਂ ਹੈ। ਇਸ ਘਟਨਾ ਦੇ ਬਾਅਦ ਤੋਂ ਵਿਰੋਧੀ ਪਾਰਟੀਆਂ ਲਗਾਤਾਰ ਕਾਨੂੰਨ ਵਿਵਸਥਾ ਨੂੰ ਲੈ ਕੇ ਸਰਕਾਰ 'ਤੇ ਸਵਾਲ ਚੁੱਕ ਰਹੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ