Gurdaspur rape news: ਗੁਰਦਾਸਪੁਰ ਦੇ ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ 'ਚ ਮਤਰੇਆ ਪਿਉ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਪੁਲਿਸ ਨੇ ਨਾਬਾਲਗ ਦੀ ਮਾਂ ਦੇ ਬਿਆਨਾਂ ਦੇ ਅਧਾਰ ‘ਤੇ ਮਾਮਲਾ ਕੀਤਾ ਦਰਜ
ਪੁਲਿਸ ਨੇ ਨਾਬਾਲਗ ਲੜਕੀ ਦੀ ਮਾਂ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਥਾਣਾ ਸਦਰ ਅਧੀਨ ਪੈਂਦੇ ਪਿੰਡ ਵਾਸੀ ਔਰਤ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦਾ ਪਹਿਲਾ ਵਿਆਹ ਜ਼ਿਲ੍ਹਾ ਕਪੂਰਥਲਾ ਦੇ ਵਸਨੀਕ ਨਾਲ ਹੋਇਆ ਸੀ, ਜਿਸ ਤੋਂ ਉਸ ਦਾ ਇਕ ਮੁੰਡਾ ਅਤੇ ਇਕ ਧੀ ਹਨ। ਕਰੀਬ 14 ਸਾਲ ਪਹਿਲਾਂ ਉਸ ਦਾ ਆਪਣੇ ਪਤੀ ਨਾਲ ਤਲਾਕ ਹੋ ਗਿਆ ਸੀ।
ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਨਗਰ ਨਿਗਮ ਦੇ ਨੰਬਰਦਾਰ ਨੂੰ 1000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ
ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ
ਸਾਲ 2015 'ਚ ਉਸ ਦਾ ਵਿਆਹ ਮੁਲਜ਼ਮ ਦਲਬੀਰ ਸਿੰਘ ਨਾਲ ਹੋਇਆ ਸੀ। ਉਸ ਦੀ 15 ਸਾਲਾ ਧੀ ਨੇ ਉਸ ਨੂੰ ਦੱਸਿਆ ਕਿ ਮੁਲਜ਼ਮ ਚਾਰ ਸਾਲਾਂ ਤੋਂ ਉਸ ਨਾਲ ਜਬਰ ਜਨਾਹ ਕਰ ਰਿਹਾ ਸੀ। ਮੁਲਜ਼ਮ ਉਸ ਨੂੰ ਧਮਕੀਆਂ ਦਿੰਦਾ ਸੀ ਕਿ ਜੇਕਰ ਉਸ ਨੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਦੀ ਮਾਂ ਅਤੇ ਭਰਾ ਨੂੰ ਮਾਰ ਦੇਵੇਗਾ। ਇਸ ਲਈ ਉਹ ਕਿਸੇ ਨੂੰ ਇਹ ਦੱਸਣ ਤੋਂ ਡਰਦੀ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਮੋਗਾ 'ਚ ਵਾਪਰਿਆ ਭਿਆਨਕ ਹਾਦਸਾ, ਕੁੜੀ ਦੀ ਮੌਕੇ 'ਤੇ ਹੋਈ ਮੌਤ