Amritsar News: ਅਜਨਾਲਾ ਸਰਹੱਦੀ ਖੇਤਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਐਸਟੀਐਫ ਤੇ ਕਾਫੀ ਕੇਸਾਂ ਵਿੱਚ ਲੋੜੀਂਦੇ ਸੋਨੂੰ ਮਸੀਹ ਦਾ ਆਹਮੋ-ਸਾਹਮਣਾ ਹੋਇਆ ਹੈ। ਸੋਨੂੰ ਮਸੀਹ ਦੀ ਗੱਡੀ ਵਿੱਚ ਭਾਰੀ ਮਾਤਰਾ ਵਿੱਚ ਨਸ਼ਾ ਸੀ। ਉਸ ਨੂੰ ਪੁਲਿਸ ਨੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹ ਟੱਕਰ ਮਾਰ ਕੇ ਭੱਜ ਗਿਆ। ਇਸ ਦੌਰਾਨ ਉਹ ਨਾਲ ਹੀ ਪ੍ਰਾਈਵੇਟ ਗੱਡੀ ਨੂੰ ਵੀ ਤੋੜ ਗਿਆ।
ਇਹ ਵੀ ਪੜ੍ਹੋ : ਨਿਰਮਲਾ ਸੀਤਾਰਮਨ ਕੇਂਦਰੀ ਕਰਮਚਾਰੀਆਂ ਨੂੰ ਦੇ ਸਕਦੇ ਨੇ ਵੱਡਾ ਤੋਹਫਾ, ਕਰ ਸਕਦੀ ਹਨ ਇਹ ਵੱਡਾ ਐਲਾਨ! ਇਸ ਮਗਰੋਂ ਐਸਟੀਐਫ ਨੇ ਫਾਇਰਿੰਗ ਕਰਕੇ ਰੋਕਣ ਦੀ ਕੀਤੀ ਕੋਸ਼ਿਸ਼ ਤਾਂ ਉਹ ਪੈਂਚਰ ਗੱਡੀ ਨੂੰ ਹੀ ਚਲਾ ਕੇ ਭੱਜਣ ਲੱਗਾ। ਇੱਕ ਕਿਲੋਮੀਟਰ ਪਹੁੰਚਕੇ ਗੱਡੀ ਖੇਤਾਂ ਵਿੱਚ ਜਾ ਵੜੀ ਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ।
ਇਹ ਵੀ ਪੜ੍ਹੋ : ਗੈਂਗਸਟਰ ਹੈਰੀ ਚੱਠਾ ਤੇ ਲਾਟ ਜੋਲ ਦੇ ਕਹਿਣ ’ਤੇ ਔਰਤ ਕੋਲੋਂ ਮੰਗੀ 5 ਕਰੋੜ ਦੀ ਫਿਰੌਤੀ, ਮੁਲਜ਼ਮ ਨੇ ਖੋਲ੍ਹੇ ਰਾਜ਼
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।