ਅੰਮ੍ਰਿਤਸਰ: ਸੋਮਵਾਰ ਰਾਤ ਨੂੰ ਸਪੈਸ਼ਲ ਟਾਸਕ ਫੋਰਸ ਦੀ ਟੀਮ ਨੇ ਅੰਮ੍ਰਿਤਸਰ ਦੇ ਜ਼ਿਲ੍ਹਾ ਜੰਡਿਆਲਾ ਗੁਰੂ ‘ਚ ਇੱਕ ਢਾਬੇ ਤੋਂ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸਟੀਐਫ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਤਿੰਨ ਨੌਜਵਾਨ ਨਸ਼ੇ ਦੇ ਤਸਕਰ ਦੱਸੇ ਜਾਂਦੇ ਹਨ। ਐਸਟੀਐਫ ਨੇ ਬੀਐਸਐਫ ਦੀ ਟੀਮ ਨਾਲ ਮਿਲਕੇ ਇਸ ਆਪ੍ਰੇਸ਼ਨ ‘ਚ ਕਾਮਯਾਬੀ ਹਾਸਲ ਕੀਤੀ।
ਇਸ ਮਾਮਲੇ ‘ਚ ਮਿਲੀ ਤਾਜ਼ਾ ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਵੱਡੀ ਮਾਤਰਾ ‘ਚ ਨਸ਼ੀਲਾ ਪਦਾਰਥ ਵੀ ਮਿਲਿਆ ਹੈ। ਐਸਟੀਐਫ ਦੇ ਏਆਈਜੀ ਰਸ਼ਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਪੰਜ AK-74, 3 ਪਿਸਤੌਲ ਅਤੇ ਹੈਰੋਇਨ ਬਰਾਮਦ ਹੋਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਐਸਟੀਐਫ ਅਤੇ ਬੀਐਸਐਫ ਅੱਜ 12:30 ਵਜੇ ਦਪਿਹਰ ਨੂੰ ਇੱਕ ਪ੍ਰੈਸ ਕਾਨਫਰੰਸ ਵੀ ਕਰੇਗੀ।
ਐਸਟੀਐਫ ਦੀ ਟੀਮ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ ਇੱਕ ਬ੍ਰੇਜ਼ਾ ਗੱਡੀ ਵੀ ਬਰਾਮਦ ਕੀਤੀ ਹੈ। ਦੱਸ ਦਈਏ ਕਿ ਇਨ੍ਹਾਂ ਮੁਲਜ਼ਮਾਂ ਨੂੰ ਪਹਿਲਾਂ ਤੋਂ ਗ੍ਰਿਫ਼ਤਾਰ ਇੱਕ ਤਸਕਰ ਦੀ ਨਿਸ਼ਾਨਦੇਹੀ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਜੰਡਿਆਲਾ ਗੁਰੂ ‘ਚ ਗ੍ਰਿਫ਼ਤਾਰ ਨੌਜਵਾਨਾਂ ਤੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ
ਏਬੀਪੀ ਸਾਂਝਾ
Updated at:
01 Oct 2019 10:40 AM (IST)
ਸੋਮਵਾਰ ਰਾਤ ਨੂੰ ਸਪੈਸ਼ਲ ਟਾਸਕ ਫੋਰਸ ਦੀ ਟੀਮ ਨੇ ਅੰਮ੍ਰਿਤਸਰ ਦੇ ਜ਼ਿਲ੍ਹਾ ਜੰਡਿਆਲਾ ਗੁਰੂ ‘ਚ ਇੱਕ ਢਾਬੇ ਤੋਂ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਤਾਜ਼ਾ ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਵੱਡੀ ਮਾਤਰਾ ‘ਚ ਨਸ਼ੀਲਾ ਪਦਾਰਥ ਵੀ ਮਿਲਿਆ ਹੈ।
- - - - - - - - - Advertisement - - - - - - - - -