Punjab Durg Case: ਬਰਖਾਸਤ AIG ਰਾਜਜੀਤ ਸਿੰਘ ਦੀ ਕਰੋੜਾਂ ਦੀ ਜਾਇਦਾਦ ਹੋਵੇਗੀ ਅਟੈਚ, ਨਸ਼ਾ ਤਸਕਰੀ ਮਾਮਲੇ 'ਚ ਫ਼ਰਾਰ
ਐਸਟੀਐਫ ਦੀ ਮੰਨੀਏ ਤਾਂ ਬਰਖਾਸਤ ਰਾਜਜੀਤ ਸਿੰਘ ਦੀ ਜੋ ਜਾਇਦਾਦ ਅਟੈਚ ਕੀਤੀ ਜਾਵੇਗੀ ਉਸ ਦੀ ਕੀਮਤ ਚਾਰ ਕਰੋੜ ਤੋਂ ਜ਼ਿਆਦਾ ਹੈ। ਹਾਲਾਂਕਿ ਜਾਇਦਾਦ ਅਟੈਚ ਕਰਨ ਦੀ ਕਾਰਵਾਈ ਕੇਂਦਰੀ ਵਿੱਤ ਵਿਭਾਗ ਵੱਲੋਂ ਕੀਤੀ ਜਾਂਦੀ ਹੈ। ਅਜਿਹੇ ਵਿੱਚ ਫੋਰਸ ਨੇ ਕੇਸ ਬਣਾ ਕੇ ਉੱਥੇ ਭੇਜਿਆ ਸੀ।
Punjab Police: ਪੰਜਾਬ ਵਿੱਚ ਕਰੋੜਾਂ ਰੁਪਏ ਦੇ ਨਸ਼ਾ ਤਸਕਰੀ ਨਾਲ ਜੁੜੇ ਕੇਸ ਵਿੱਚ ਅਕਤੂਬਰ ਤੋਂ ਫਰਾਰ ਚੱਲ ਰਹੇ ਪੰਜਾਬ ਪੁਲਿਸ ਦੇ ਬਰਖਾਸਤ AIG ਰਾਜਜੀਤ ਸਿੰਘ ਉੱਤੇ ਸਪੈਸ਼ਲ ਟਾਕਸ ਫੋਰਸ ਨੇ ਸ਼ਿੰਕਜਾ ਕਸ ਦਿੱਤਾ ਹੈ। ਸਪੈਸ਼ਲ ਟਾਸਕ ਫੋਰਸ ਨੇ ਜਾਇਦਾਦ ਅਟੈਚ ਕਰਨ ਦੀ ਤਿਆਰ ਕਰ ਲਈ ਹੈ।
ਟਾਸਕ ਫੋਰਸ ਨੇ ਰਾਜਜੀਤ ਸਿੰਘ ਦੀਆਂ 9 ਜਾਇਦਾਦਾਂ ਦੀ ਨਿਸ਼ਾਨਦੇਹੀ ਕੀਤੀ ਹੈ। ਇਸ ਵਿੱਚ ਉਸ ਦੇ ਮੋਹਾਲੀ ਸਥਿਕ ਘਰ ਤੋਂ ਲੈ ਕੇ ਹੋਰ ਜ਼ਿਲ੍ਹਿਆਂ ਵਿੱਚ ਉਸ ਦੀ ਜਾਇਦਾਦ ਵੀ ਸ਼ਾਮਲ ਹੈ। ਇਸ ਕੰਮ ਵਿੱਚ ਕੋਈ ਦਿੱਕਤ ਨਾ ਆਵੇ ਇਸ ਲਈ ਫੋਰਸ ਨੇ ਪਹਿਲਾਂ ਹੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਐਸਟੀਐਫ਼ ਵੱਲੋਂ ਇਹ ਕਾਰਵਾਈ NDPS ਐਕਟ ਦੇ ਸੈਕਸ਼ਨ 64 ਤਹਿਤ ਕੀਤੀ ਜਾ ਰਹੀ ਹੈ।
ਐਸਟੀਐਫ ਦੀ ਮੰਨੀਏ ਤਾਂ ਬਰਖਾਸਤ ਰਾਜਜੀਤ ਸਿੰਘ ਦੀ ਜੋ ਜਾਇਦਾਦ ਅਟੈਚ ਕੀਤੀ ਜਾਵੇਗੀ ਉਸ ਦੀ ਕੀਮਤ ਚਾਰ ਕਰੋੜ ਤੋਂ ਜ਼ਿਆਦਾ ਹੈ। ਹਾਲਾਂਕਿ ਜਾਇਦਾਦ ਅਟੈਚ ਕਰਨ ਦੀ ਕਾਰਵਾਈ ਕੇਂਦਰੀ ਵਿੱਤ ਵਿਭਾਗ ਵੱਲੋਂ ਕੀਤੀ ਜਾਂਦੀ ਹੈ। ਅਜਿਹੇ ਵਿੱਚ ਫੋਰਸ ਨੇ ਕੇਸ ਬਣਾ ਕੇ ਉੱਥੇ ਭੇਜਿਆ ਸੀ।
ਜ਼ਿਕਰ ਕਰ ਦਈਏ ਕਿ ਮੰਤਰਾਲੇ ਵੱਲੋਂ ਏਆਈਜੀ ਦੇ ਪਰਿਵਾਰ ਵਾਲਿਆਂ ਨੂੰ ਇਸ ਸਬੰਧ ਵਿੱਚ 31 ਜਨਵਰੀ ਨੂੰ ਨੋਟਿਸ ਜਾਰੀ ਕੀਤਾ ਹੈ। 9 ਫਰਵਰੀ ਨੂੰ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਲਈ ਦਿੱਲੀ ਬੁਲਾਇਆ ਗਿਆ ਹੈ। ਇਸ ਦੇ ਨਾਲ ਹੀ ਜਾਇਦਾਦ ਨਾਲ ਜੁੜੇ ਕਾਗਜ਼ ਲਿਆਉਣ ਲਈ ਕਿਹਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ