ਪੜਚੋਲ ਕਰੋ
ਮਜੀਠੀਆ ਨੇ ਈਡੀ ਕੋਲ ਖੁਦ ਕਬੂਲੇ ਸਮਗਲਰ ਨਾਲ ਸਬੰਧ..!

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਚਾਹੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਮੁਆਫ਼ੀ ਮੰਗ ਲਈ ਹੈ ਪਰ ਐਸ.ਟੀ.ਐਫ. ਦੀ ਰਿਪੋਰਟ ਵਿੱਚ ਹੋਏ ਖੁਲਾਸਿਆਂ ਨੇ ਮਜੀਠੀਆ ਦੇ ਨਾਲ-ਨਾਲ ਕੇਜਰੀਵਾਲ ਨੂੰ ਵੀ ਮੁਸੀਬਤ ਵਿੱਚ ਫਸਾ ਦਿੱਤਾ ਹੈ।
ਕਾਬਲੇਗੌਰ ਹੈ ਕਿ ਪੰਜਾਬ ਦੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਦੇ ਕੇਸ ‘ਚ ਸਪੈਸ਼ਲ ਟਾਸਕ ਫੋਰਸ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਆਪਣੀ ਰਿਪੋਰਟ ਸੌਂਪੀ ਹੈ। ਇਸ ਰਿਪੋਰਟ ਵਿੱਚ ਐਟੀਐਫ ਦੇ ਮੁਖੀ ਹਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਮਜੀਠੀਆ ਦੀ ਭੂਮਿਕਾ ਦੀ ਵਧੇਰੇ ਜਾਂਚ ਦੀ ਲੋੜ ਹੈ ਕਿਉਂਕਿ ਉਨ੍ਹਾਂ ‘ਤੇ ਲੱਗੇ ਇਲਜ਼ਾਮਾਂ ਦੇ ਕਾਫੀ ਸਬੂਤ ਰਿਕਾਰਡ ‘ਚ ਮੌਜੂਦ ਹਨ।
'ABP ਸਾਂਝਾ' ਕੋਲ ਸਿੱਧੂ ਦੀ 34 ਪੇਜਾਂ ਦੀ ਪੂਰੀ ਰਿਪੋਰਟ ਹੈ। ਇਸ ਰਿਪੋਰਟ ‘ਚ ਸਿੱਧੂ ਨੇ ਈਡੀ ਦੇ ਪੂਰੇ ਕੇਸ ਦਾ ਵੇਰਵਾ ਦਿੰਦਿਆਂ ਹੋਇਆਂ ਕਿਹਾ ਕਿ ਨਸ਼ਾ ਤਸਕਰੀ ਦੇ ਮੁਲਜ਼ਮ ਜਗਜੀਤ ਚਾਹਲ ਤੇ ਮਨਿੰਦਰ ਸਿੰਘ ਬਿੱਟੂ ਔਲਖ ਨੇ ਲੈਣ ਦੇਣ ਤੇ ਮਾਈਨਿੰਗ ਵਰਗੇ ਕਈ ਗੰਭੀਰ ਇਲਜ਼ਾਮ ਲਗਾਏ ਹਨ ਜਿਨ੍ਹਾਂ ਦੀ ਤਹਿ ਤੱਕ ਜਾਂਚ ਹੋਣੀ ਚਾਹੀਦੀ ਹੈ।
ਐਸਟੀਐਫ ਚੀਫ ਨੇ 31 ਜਨਵਰੀ 2018 ਨੂੰ ਇਹ ਰਿਪੋਰਟ ਹਾਈਕੋਰਟ ਨੂੰ ਸੌਂਪੀ ਸੀ। ਹਾਈਕੋਰਟ ਨੇ ਇਹ ਰਿਪੋਰਟ ਪੰਜਾਬ ਸਰਕਾਰ ਨੂੰ ਭੇਜੀ ਹੈ। ਹਾਈਕੋਰਟ ਵੱਲੋਂ ਇਹ ਕਿਹਾ ਗਿਆ ਹੈ ਕਿ ਕੈਪਟਨ ਸਰਕਾਰ ਫੈਸਲਾ ਕਰੇ ਕਿ ਇਸ ਕੇਸ ਦੀ ਅੱਗੇ ਜਾਂਚ ਕਿਵੇਂ ਹੋਵੇ ਤੇ ਕੌਣ ਕਰੇ।

ਟ੍ਰੈਂਡਿੰਗ ਟੌਪਿਕ