Punjab News: ਲੁਧਿਆਣਾ STF ਨੇ ਨਸ਼ਾ ਤਸਕਰੀ ਦੇ ਖਿਲਾਫ ਵੱਡੀ ਸਫਲਤਾ ਹਾਸਲ ਕਰਦੇ ਹੋਏ। ਟੈਕਸੀ ਡਰਾਈਵਰ ਦੇ ਤੌਰ 'ਤੇ ਕੰਮ ਕਰਦੇ ਦੋ ਦੋਸ਼ੀਆਂ ਨੂੰ 20 ਕਿਲੋ 800 ਗ੍ਰਾਮ ਆਈਸ ਡਰੱਗ ਤੇ ਮੋਟਰ ਸਾਈਕਲ ਸਮੇਤ ਗ੍ਰਿਫਤਾਰ ਕੀਤਾ ਹੈ। ਜਦਕਿ ਇਕ ਦੋਸ਼ੀ ਫਰਾਰ ਹੈ।
ਏਆਈਜੀ ਐਸਟੀਐਫ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਜੋ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਸੁਨੇਤ ਤੋਂ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਜਾ ਰਹੇ ਸਨ। ਮੁਖਬਰੀ ਦੇ ਆਧਾਰ 'ਤੇ ਬੀਆਰਐਸ ਨਗਰ ਟੀ-ਪੁਆਇੰਟ ਨੇੜੇ ਕਾਬੂ ਕਰ ਲਿਆ ਗਿਆ।
ਮੁਲਜ਼ਮ ਪਿਛਲੇ 5 ਸਾਲਾਂ ਤੋਂ ਇਸ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਹਨ। ਮੁਲਜ਼ਮਾਂ ਵਿੱਚੋਂ ਇੱਕ ਖ਼ਿਲਾਫ਼ ਪਹਿਲਾਂ ਹੀ ਕੇਸ ਦਰਜ ਹੈ। ਇਸ ਤੋਂ ਇਲਾਵਾ ਇਨ੍ਹਾਂ ਦਾ ਨੈੱਟਵਰਕ ਹੋਰਨਾਂ ਸੂਬਿਆਂ ਨਾਲ ਵੀ ਜੁੜਿਆ ਹੋਇਆ ਹੈ, ਜਿਸ ਦੀ ਜਾਂਚ ਚੱਲ ਰਹੀ ਹੈ।
ਇਸੇ ਤਰ੍ਹਾਂ ਇਸ ਮਾਮਲੇ ਦਾ ਇੱਕ ਹੋਰ ਮੁਲਜ਼ਮ ਅਜੇ ਵੀ ਫਰਾਰ ਹੈ। ਮੁਲਜ਼ਮ ਖ਼ਿਲਾਫ਼ ਐਸਟੀਐਫ ਮੁਹਾਲੀ ਥਾਣੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਹੁਣ ਨਵੇਂ ਵਿਵਾਦ 'ਚ ਘਿਰੀ ਭਗਵੰਤ ਮਾਨ ਸਰਕਾਰ, ਪੇਪਰ ਰਹਿਤ ਬਜਟ ਬਾਰੇ RTI 'ਚ ਵੱਡਾ ਖੁਲਾਸਾ
ਰਵਨੀਤ ਕੌਰ ਦੀ ਰਿਪੋਰਟ
ਚੰਡੀਗੜ੍ਹ: ਜਿਵੇਂ ਹੀ ਬੀਤੇ ਦਿਨੀਂ ਪੰਜਾਬ ਸਰਕਾਰ ਨੇ ਬਜਟ ਪੇਸ਼ ਕੀਤਾ ਤਾਂ ਮਾਨ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਈ। ਪੰਜਾਬ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਇਸ ਵਾਰ ਪੇਪਰ ਰਹਿਤ ਬਜਟ ਪੇਸ਼ ਕੀਤਾ ਗਿਆ ਹੈ ਜਿਸ ਨਾਲ ਲੱਖਾਂ ਰੁਪਏ ਤੇ ਦਰੱਖਤਾਂ ਦੀ ਬੱਚਤ ਹੋਵੇਗੀ।
ਦੂਜੇ ਪਾਸੇ ਇੱਕ ਆਰਟੀਆਈ ਵਿੱਚ ਜੋ ਖੁਲਾਸਾ ਹੋਇਆ ਹੈ, ਉਸ ਅਨੁਸਾਰ ਸਰਕਾਰ ਨੇ ਤਾਂ 42 ਲੱਖ ਰੁਪਏ ਤੋਂ ਵੱਧ ਰੁਪਏ ਬਜਟ ਬਾਰੇ ਸਿਰਫ਼ ਲੋਕਾਂ ਦੇ ਸੁਝਾਅ ਲੈਣ ਲਈ ਖਰਚ ਕੀਤੇ ਹਨ। ਅਹਿਮ ਗੱਲ ਹੈ ਕਿ ਜਿਨ੍ਹਾਂ ਅਖ਼ਬਾਰਾਂ ਵਿੱਚ ਇਸ਼ਤਿਹਾਰ ਦਿੱਤੇ ਗਏ ਸਨ, ਉਨ੍ਹਾਂ ਵਿੱਚ ਹਿਮਾਚਲ ਦੇ ਅਖ਼ਬਾਰ ਵੀ ਸ਼ਾਮਲ ਹਨ। ਸਵਾਲ ਉੱਠ ਰਹੇ ਹਨ ਕਿ ਪੰਜਾਬ ਦੇ ਬਜਟ ਦਾ ਹਿਮਾਚਲ ਵਿੱਚ ਪ੍ਰਚਾਰ ਕਿਉਂ ਕੀਤਾ ਗਿਆ।
ਇਸ ਲਈ ਹੁਣ ਸਵਾਲ ਇਹ ਉੱਠਦਾ ਹੈ ਕਿ ਪੰਜਾਬ ਦੇ ਬਜਟ ਲਈ ਹਿਮਾਚਲ ਦੇ ਲੋਕਾਂ ਤੋਂ ਵੀ ਸੁਝਾਅ ਮੰਗੇ ਗਏ ਸਨ?ਮਾਨਸਾ ਵਾਸੀ ਮਾਣਿਕਗੋਇਲ ਨੇ ਇਹ ਆਰਟੀਆਈ ਪਾ ਕੇ ਜਾਣਕਾਰੀ ਹਾਸਲ ਕੀਤੀ ਹੈ। ਇਸ ਤੋਂ ਪਹਿਲਾਂ ਵਿਰੋਧੀ ਪਾਰਟੀ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਵੀ ਕਿਹਾ ਸੀ ਕਿ ਇੱਕ ਪਾਸੇ ਬਜਟ ਪੇਪਰ ਰਹਿਤ ਹੋਣ ਦੀ ਗੱਲ ਚੱਲ ਰਹੀ ਹੈ, ਪਰ ਇਸ ਦੇ ਬਾਵਜੂਦ ਐਪ ਬਣ ਗਈ, ਫਿਰ ਵੀ ਕਾਗਜ਼ਾਂ 'ਤੇ ਬਜਟ ਵੀ ਛਪ ਗਿਆ। ਇਸ ਦੀ ਕਾਪੀ ਕੱਲ੍ਹ ਰਾਜਾ ਵੜਿੰਗ ਵੱਲੋਂ ਦਿਖਾਈ ਜਾ ਰਹੀ ਹੈ।