ਲੁਧਿਆਣਾ: ਲੁਧਿਆਣਾ ਕੋਰਟ ਕੰਪਲੈਕਸ 'ਚ ਹੋਏ ਬਲਾਸਟ ਮਾਮਲੇ 'ਚ ਹੁਣ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਸਪੈਸ਼ਲ ਟਾਸਕ ਫੋਰਸ ਨੇ ਡਰੋਨ ਰਾਹੀਂ ਪਾਕਿਸਤਾਨ ਤੋਂ ਆਈਈਡੀ ਦੀ ਤਸਕਰੀ ਦੇ ਮਾਮਲੇ ਵਿੱਚ ਲੋੜੀਂਦੇ ਹਰਪ੍ਰੀਤ ਸਿੰਘ ਮਲੇਸ਼ੀਆ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਦਸੰਬਰ 2021 ਵਿੱਚ ਲੁਧਿਆਣਾ ਅਦਾਲਤ ਵਿੱਚ ਇਹ ਧਮਾਕਾ ਹੋਇਆ ਸੀ ਜਿਸ ਵਿੱਚ ਤਸਕਰੀ ਰਾਹੀਂ ਆਇਆ IED ਇਸਤਮਾਲ ਕੀਤਾ ਗਿਆ ਸੀ।


ਪੁਲਿਸ ਅਨੁਸਾਰ ਹਰਪ੍ਰੀਤ ਨੇ ਖਾਲਿਸਤਾਨੀ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਸਮੇਤ ਭਾਰਤ ਅਤੇ ਪਾਕਿਸਤਾਨ ਵਿੱਚ ਸਮਾਜ ਵਿਰੋਧੀ ਅਨਸਰਾਂ ਦਰਮਿਆਨ ਸਬੰਧ ਸਥਾਪਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਸੀ।ਜਨਵਰੀ ਵਿੱਚ, ਹਰਪ੍ਰੀਤ ਦੇ ਚਚੇਰੇ ਭਰਾ ਸੁਰਮੁੱਖ ਸਿੰਘ ਨੂੰ STF ਨੇ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਅਤੇ IEDs ਦੀ ਤਸਕਰੀ ਕਰਨ ਲਈ ਗ੍ਰਿਫਤਾਰ ਕੀਤਾ ਸੀ। ਉਸ ਕੋਲੋਂ ਪੁੱਛਗਿੱਛ ਦੌਰਾਨ ਦੋ ਹੋਰ ਆਈਈਡੀ ਜ਼ਬਤ ਕੀਤੇ ਗਏ ਸਨ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਰਪ੍ਰੀਤ ਨੇ ਸੁਰਮੁਖ ਦੀ ਪਾਕਿਸਤਾਨ ਸਥਿਤ ਵੱਖਵਾਦੀ ਤਾਕਤਾਂ ਨਾਲ ਸੰਪਰਕ ਬਣਾਉਣ ਵਿੱਚ ਮਦਦ ਕੀਤੀ ਸੀ, ਜਿਸ ਵਿੱਚ ਰਿੰਦਾ ਵੀ ਸ਼ਾਮਲ ਸੀ।


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ