ਪੜਚੋਲ ਕਰੋ

ਇੱਕ ਹੋਰ ਵੀਡੀਓ ਕਾਰਨ ਮੁੜ ਵਿਵਾਦਾਂ 'ਚ ਘਿਰੇ ਸ਼ੇਰ ਸਿੰਘ ਘੁਬਾਇਆ

ਵੀਡੀਓ 'ਚ ਘੁਬਾਇਆ ਕੰਪਨੀ ਦੇ ਨੁਮਾਇੰਦਿਆਂ ਦੀਆਂ ਸਾਰੀਆਂ ਸ਼ਰਤਾਂ ਮੰਨ ਰਹੇ ਹਨ ਤੇ ਕਹਿ ਰਹੇ ਹਨ ਕਿ ਉਨ੍ਹਾਂ ਪਿਛਲੀਆਂ ਚੋਣਾਂ 'ਤੇ 30 ਕਰੋੜ ਰੁਪਏ ਖ਼ਰਚੇ ਸੀ, ਲੱਖਾਂ ਦੀ ਸ਼ਰਾਬ ਵੰਡੀ ਤੇ ਵੋਟਾਂ ਵੀ ਮੁੱਲ ਖਰੀਦੀਆਂ ਸਨ।

ਚੰਡੀਗੜ੍ਹ: ਫ਼ਿਰੋਜ਼ਪੁਰ ਤੋਂ ਮੌਜੂਦਾ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਮੁੜ ਤੋਂ ਵਿਵਾਦਾਂ ਵਿੱਚ ਘਿਰ ਗਏ ਹਨ। ਇਸ ਵਾਰ ਵੀਡੀਓ ਤਾਂ ਸਾਫ ਸੁਥਰੀ ਹੈ, ਪਰ ਘੁਬਾਇਆ ਕਥਿਤ ਰਿਸ਼ਵਤ ਨੂੰ ਕਬੂਲਣ ਲਈ ਤਿਆਰ ਦਿੱਸ ਰਹੇ ਹਨ। ਸੋਸ਼ਲ ਮੀਡੀਆ 'ਤੇ ਇਹ ਵੀਡੀਓ ਖਾਸੀ ਵਾਇਰਲ ਹੋ ਰਹੀ ਹੈ। ਇੱਕ ਟੀ.ਵੀ. ਚੈਨਲ ਦੇ ਸਟਿੰਗ ਆਪ੍ਰੇਸ਼ਨ ਦੀ ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਫਰਜ਼ੀ ਕੰਪਨੀ ਦੇ ਨੁਮਾਇੰਦੇ ਬਣ ਕੇ ਆਏ ਪੱਤਰਕਾਰ ਨੇ ਐਮਪੀ ਸ਼ੇਰ ਸਿੰਘ ਘੁਬਾਇਆ ਤੋਂ ਕਾਲਜ ਦੀ ਪ੍ਰਵਾਨਗੀ ਦਿਵਾਉਣ ਬਲਦੇ ਇੱਕ ਕਰੋੜ ਰੁਪਏ ਦੇਣ ਦੀ ਪੇਸ਼ਕਸ਼ ਕੀਤੀ। ਵੀਡੀਓ ਵਿੱਚ ਪੱਤਰਕਾਰ ਕਹਿ ਰਿਹਾ ਹੈ, ‘‘ਇਹ ਕਾਲਾ ਧਨ ਹੋਵੇਗਾ ਤੇ ਇਸ ਦੇ ਬਦਲੇ ਤੁਹਾਨੂੰ ਸਾਡੇ ਹੱਕ ਵਿੱਚ ਸੰਸਦ 'ਚ ਵੀ ਸਵਾਲ ਪੁੱਛਣਾ ਪਵੇਗਾ।’’ ਵੀਡੀਓ 'ਚ ਘੁਬਾਇਆ ਕੰਪਨੀ ਦੇ ਨੁਮਾਇੰਦਿਆਂ ਦੀਆਂ ਸਾਰੀਆਂ ਸ਼ਰਤਾਂ ਮੰਨ ਰਹੇ ਹਨ ਤੇ ਕਹਿ ਰਹੇ ਹਨ ਕਿ ਉਨ੍ਹਾਂ ਪਿਛਲੀਆਂ ਚੋਣਾਂ 'ਤੇ 30 ਕਰੋੜ ਰੁਪਏ ਖ਼ਰਚੇ ਸੀ, ਲੱਖਾਂ ਦੀ ਸ਼ਰਾਬ ਵੰਡੀ ਤੇ ਵੋਟਾਂ ਵੀ ਮੁੱਲ ਖਰੀਦੀਆਂ ਸਨ। ਹਾਲਾਂਕਿ 'ਏਬੀਪੀ ਸਾਂਝਾ' ਇਸ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ ਪਰ ਇਹ ਮਾਮਲਾ ਸੋਸ਼ਲ ਮੀਡੀਆ 'ਤੇ ਬਹੁਤ ਵਾਇਰਲ ਹੋ ਰਿਹਾ ਹੈ। ਉੱਧਰ, ਸ਼ੇਰ ਸਿੰਘ ਘੁਬਾਇਆ ਨੇ ਵੀਡੀਓ ਫੈਲਾਉਣ ਦਾ ਦੋਸ਼ ਬਾਦਲਾਂ ਸਿਰ ਮੜ੍ਹਦਿਆਂ ਕਿਹਾ ਕਿ ਬਾਦਲ ਪਰਿਵਾਰ ਹੀ ਅਜਿਹੀਆਂ ਕੋਝੀਆਂ ਚਾਲਾਂ ਚੱਲ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਫਿਰੋਜ਼ਪੁਰ ਤੋਂ ਕਾਂਗਰਸ ਦੀ ਟਿਕਟ ਨਾ ਮਿਲੇ। ਉਨ੍ਹਾਂ ਦਾਅਵਾ ਕੀਤਾ ਕਿ ਵੀਡੀਓ 'ਚ ਸ਼ਕਲ ਉਨ੍ਹਾਂ ਦੀ ਹੈ ਪਰ ਆਵਾਜ਼ ਡੱਬ ਕੀਤੀ ਗਈ ਹੈ ਕਿਉਂਕਿ ਉਕਤ ਵਿਅਕਤੀ ਜਦੋਂ ਉਨ੍ਹਾਂ ਨੂੰ ਮਿਲਣ ਆਏ ਸਨ ਤੇ ਕਰੋੜ ਰੁਪਏ ਦੀ ਪੇਸ਼ਕਸ਼ ਵੀ ਕੀਤੀ ਸੀ ਪਰ ਉਨ੍ਹਾਂ ਇਹ ਪੈਸੇ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਇਹ ਪਹਿਲੀ ਵਾਰ ਨਹੀਂ ਹੈ ਜਦ ਸ਼ੇਰ ਸਿੰਘ ਘੁਬਾਇਆ ਦੀ ਵੀਡੀਓ ਵਾਇਰਲ ਹੋਈ ਹੋਵੇ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਘੁਬਾਇਆ ਦੀ ਕਥਿਤ ਅਸ਼ਲੀਲ ਵੀਡੀਓ ਵਾਇਰਲ ਹੋਈ ਸੀ। ਹਾਲਾਂਕਿ, ਘੁਬਾਇਆ ਇਸ ਨੂੰ ਵੀ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਦੱਸਦੇ ਹਨ। ਇਹ ਵੀਡੀਓ ਉਦੋਂ ਵਾਇਰਲ ਹੋਈ ਹੈ ਜਦ ਘੁਬਾਇਆ ਕਾਂਗਰਸ ਉਨ੍ਹਾਂ ਨੂੰ ਫ਼ਿਰੋਜ਼ਪੁਰ ਤੋਂ ਲੋਕ ਸਭਾ ਟਿਕਟ ਦੇਣ ਬਾਰੇ ਵਿਚਾਰ ਕਰ ਰਹੀ ਹੈ। ਹਾਲਾਂਕਿ, ਕੈਬਨਿਟ ਮੰਤਰੀ ਰਾਣਾ ਗੁਰਮੀਤ ਸੋਢੀ ਵੱਲੋਂ ਵੀ ਇੱਥੋਂ ਕੀਤੀ ਜਾ ਰਹੀ ਟਿਕਟ ਦੀ ਮੰਗ ਕਾਰਨ ਹਾਈਕਮਾਨ ਨੇ ਹਾਲੇ ਫੈਸਲਾ ਨਹੀਂ ਕੀਤਾ ਹੈ।

ਟਾਪ ਹੈਡਲਾਈਨ

ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Embed widget