Punjab News: ਪੰਜਾਬ ਵਿੱਚ ਮੌਸਮ ਨੇ ਮਿਜਾਜ਼ ਬਦਲ ਲਿਆ ਹੈ, ਲੁਧਿਆਣਾ ਅੰਮ੍ਰਿਤਸਰ ਅਤੇ ਫਿਰੋਜ਼ਪੁਰ ਵਿੱਚ ਤੇਜ਼ ਹਨੇਰੀ ਨਾਲ ਮੀਂਹ ਸ਼ੁਰੂ ਹੋ ਗਿਆ ਹੈ। ਉੱਥੇ ਹੀ ਦੋ ਜ਼ਿਲ੍ਹਿਆਂ ਕਪੂਰਥਲਾ ਅਤੇ ਫਰੀਦਕੋਟ ਵਿੱਚ ਵੀ ਝੱਖੜ ਹਨੇਰੀ ਦੀ ਖ਼ਬਰ ਮਿਲੀ ਹੈ। 

ਪੂਰੇ ਪੰਜਾਬ ਵਿੱਚ ਤੁਫਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਵੇਲੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਨੇਰੀ ਨਾਲ ਮੀਂਹ ਵੀ ਪੈਣ ਲੱਗ ਪਿਆ ਹੈ। ਦੱਸ ਦਈਏ ਕਿ ਦੇਸ਼ ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ, ਗਰਜ ਅਤੇ ਕਾਲੇ ਬੱਦਲਾਂ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ। ਮੌਸਮ ਵਿਭਾਗ (IMD) ਨੇ ਚੇਤਾਵਨੀ ਦਿੱਤੀ ਹੈ ਕਿ ਅਗਲੇ 48 ਘੰਟੇ ਕੁਝ ਰਾਜਾਂ ਵਿੱਚ ਬਹੁਤ ਖ਼ਤਰਨਾਕ ਹੋ ਸਕਦੇ ਹਨ।

ਰੁੱਖ ਜੜ੍ਹੋਂ ਉੱਖੜ ਸਕਦੇ ਹਨ, ਬਿਜਲੀ ਡਿੱਗ ਸਕਦੀ ਹੈ ਅਤੇ ਫਸਲਾਂ ਤਬਾਹ ਹੋ ਸਕਦੀਆਂ ਹਨ। ਕੇਰਲ ਵਿੱਚ ਮਾਨਸੂਨ ਦੇ ਆਉਣ ਨਾਲ ਖ਼ਤਰੇ ਦੀ ਆਵਾਜ਼ ਵੱਧ ਗਈ ਹੈ। IMD ਨੇ ਕਈ ਜ਼ਿਲ੍ਹਿਆਂ ਵਿੱਚ ਲਾਲ ਅਤੇ ਸੰਤਰੀ ਅਲਰਟ ਜਾਰੀ ਕੀਤਾ ਹੈ। ਇਸ ਨਾਲ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਦਿੱਲੀ-ਐਨਸੀਆਰ ਸਮੇਤ ਕਈ ਸ਼ਹਿਰਾਂ ਵਿੱਚ ਤੂਫਾਨ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।