ਪੜਚੋਲ ਕਰੋ

ਦੂਜੇ ਰਾਜਾਂ 'ਚ ਫਸੇ ਹਜ਼ਾਰਾਂ ਪੰਜਾਬੀ, ਭਗਵੰਤ ਮਾਨ ਨੇ ਕੀਤੀ ਕੈਪਟਨ ਤੇ ਮੋਦੀ ਨੂੰ ਅਪੀਲ

-ਲੌਕਡਾਊਨ ਕਾਰਨ ਦੂਸਰੇ ਰਾਜਾਂ 'ਚ ਫਸੇ ਹਜ਼ਾਰਾਂ ਪੰਜਾਬੀਆਂ ਨੂੰ ਲਿਆਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ।-ਲੌਕਡਾਊਨ ਨਾਲ ਦੂਜੇ ਰਾਜਾਂ 'ਚ ਪਨਾਹਗੀਰ ਬਣੇ ਪੰਜਾਬੀਆਂ ਦੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਨੂੰ ਲੈ ਕੇ ਹਰ ਰੋਜ਼ ਮੁਸ਼ਕਲਾਂ ਵੱਧ ਰਹੀਆਂ ਹਨ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਦੁਹਰਾਈ ਹੈ ਕਿ ਲੌਕਡਾਊਨ ਕਾਰਨ ਦੂਸਰੇ ਰਾਜਾਂ 'ਚ ਫਸੇ ਹਜ਼ਾਰਾਂ ਪੰਜਾਬੀਆਂ ਨੂੰ ਲਿਆਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਲਗਾਤਾਰ ਲੌਕਡਾਊਨ ਨਾਲ ਦੂਜੇ ਰਾਜਾਂ 'ਚ ਪਨਾਹਗੀਰ ਬਣੇ ਪੰਜਾਬੀਆਂ ਦੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਨੂੰ ਲੈ ਕੇ ਹਰ ਰੋਜ਼ ਮੁਸ਼ਕਲਾਂ ਵੱਧ ਰਹੀਆਂ ਹਨ, ਉੱਥੇ ਉਨ੍ਹਾਂ ਪਰਿਵਾਰਾਂ ਦੀਆਂ ਪੱਕੀਆਂ ਫ਼ਸਲਾਂ ਰੁਲਣ ਲੱਗੀਆਂ ਹਨ। ਭਗਵੰਤ ਮਾਨ ਕਿਹਾ, 
" ਮੈਨੂੰ ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੇ ਆਗੂਆਂ ਨੂੰ ਹਰ ਰੋਜ਼ ਸੈਂਕੜੇ ਫ਼ੋਨ ਤੇ ਸੰਦੇਸ਼ ਦੂਜੇ ਰਾਜਾਂ 'ਚ ਫਸੇ ਟਰੱਕ ਡਰਾਈਵਰਾਂ, ਕੰਬਾਈਨ ਚਾਲਕਾਂ ਤੇ ਮਾਲਕਾਂ, ਵਪਾਰੀਆਂ-ਕਾਰੋਬਾਰੀਆਂ ਰਿਸ਼ਤੇਦਾਰੀਆਂ ਤੇ ਧਾਰਮਿਕ ਸਥਾਨਾਂ 'ਤੇ ਗਏ ਪੰਜਾਬੀਆਂ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਮਦਦ ਲਈ ਕੀਤੇ ਜਾ ਰਹੇ ਹਨ। "
-
ਭਗਵੰਤ ਮਾਨ ਨੇ ਕਿਹਾ ਕਿ ਲੌਕਡਾਊਨ ਦੇ ਪਹਿਲੇ ਪੜਾਅ ਦੌਰਾਨ ਅਸੀਂ ਵੀ ਉਨ੍ਹਾਂ ਪੰਜਾਬੀਆਂ ਨੂੰ ਜਿੱਥੇ ਹਨ ਉੱਥੇ ਹੀ ਸੁਰੱਖਿਅਤ ਤਰੀਕੇ ਨਾਲ ਟਿਕੇ ਰਹਿਣ ਦੀ ਸਲਾਹ ਤੇ ਹੌਸਲਾ ਦਿੰਦੇ ਸਾਂ, ਪਰ ਹੁਣ ਲੌਕਡਾਊਨ ਦਾ ਦੂਸਰਾ ਪੜਾਅ ਬਿਨ੍ਹਾਂ ਨਾਗ਼ਾ ਲਾਗੂ ਹੋਣ ਨਾਲ ਦੂਜੇ ਰਾਜਾਂ 'ਚ ਫਸੇ ਪੰਜਾਬੀਆਂ ਦੀਆਂ ਸਮੱਸਿਆਵਾਂ ਵੀ ਵਧ ਗਈਆਂ ਹਨ ਜਿਸ ਦਾ ਹਾੜੀ ਦੀ ਪੱਕ ਚੁੱਕੀ ਫ਼ਸਲ ਵੀ ਇੱਕ ਵੱਡਾ ਕਾਰਨ ਹੈ। ਭਗਵੰਤ ਮਾਨ ਨੇ ਕਿਹਾ ਕਿ 
" ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੇਲ ਮੰਤਰੀ ਨਾਲ ਗੱਲ ਕਰਕੇ ਟਰੱਕਾਂ-ਕੰਬਾਈਨਾਂ ਵਾਲਿਆਂ ਲਈ ਅੰਤਰਰਾਜੀ ਵਿਸ਼ੇਸ਼ ਪਾਸ ਅਤੇ ਹਜ਼ੂਰ ਸਾਹਿਬ ਸਮੇਤ ਹੋਰ ਥਾਵਾਂ 'ਤੇ ਫਸੇ ਸ਼ਰਧਾਲੂਆਂ ਲਈ ਸੈਨੇਟਾਇਜ ਕੀਤੀਆਂ ਰੇਲਾਂ ਤੇ ਬੱਸਾਂ-ਵਹੀਕਲਾਂ ਦਾ ਉਚੇਚਾ ਪ੍ਰਬੰਧ ਕਰਨ। ਇਸ ਦੇ ਨਾਲ ਹੀ ਜਿੰਨਾ ਲੋਕਾਂ ਕੋਲ ਨਿੱਜੀ ਗੱਡੀਆਂ ਹਨ, ਉਨ੍ਹਾਂ ਨੂੰ ਵਿਸ਼ੇਸ਼ ਪਾਸ ਜਾਰੀ ਕੀਤੇ ਜਾਣ। "
-
ਭਗਵੰਤ ਮਾਨ ਨੇ ਨਾਲ ਹੀ ਸੁਝਾਅ ਦਿੱਤਾ ਕਿ ਇਨ੍ਹਾਂ ਸਭ ਦਾ ਚੱਲਣ ਤੋਂ ਪਹਿਲਾਂ ਕੋਰੋਨਾਵਾਇਰਸ ਟੈੱਸਟ ਕਰ ਲਿਆ ਜਾਵੇ ਅਤੇ ਪੰਜਾਬ 'ਚ ਆਉਣ 'ਤੇ ਦੋਬਾਰਾ ਟੈੱਸਟ ਤੇ ਇਕਾਂਤਵਾਸ ਦੀ ਸ਼ਰਤ ਪੂਰੀ ਕਰਵਾ ਲਈ ਜਾਵੇ, ਪਰ ਇਨ੍ਹਾਂ ਨੂੰ 3 ਮਈ ਤੱਕ ਲਾਗੂ ਰਹਿਣ ਵਾਲੇ ਲੌਕਡਾਊਨ ਤੱਕ ਦੂਜੇ ਰਾਜਾਂ 'ਚ ਫਸੇ ਨਾ ਰਹਿਣ ਦਿੱਤਾ ਜਾਵੇ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget