ਬਲਵਿੰਦਰ ਨੇ ਦੱਸਿਆ ਕਿ ਜ਼ਖ਼ਮੀ ਸ਼ਰਨਜੀਤ ਨੂੰ ਕਿਸੇ ਨੇ ਗੋਲੀ ਮਾਰ ਦਿੱਤੀ। ਉਸ ਨੂੰ ਅਸੀਂ ਤੁਰੰਤ ਹਸਪਤਾਲ ਦਾਖਲ ਕਰਵਾਇਆ ਜਿੱਥੇ ਉਸ ਦੀ ਹਾਲਤ ਅਜੇ ਗੰਭੀਰ ਬਣੀ ਹੋਈ ਹੈ। ਘਟਨਾ ਸਥਾਨ 'ਤੇ ਪੁਹੰਚੀ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਹੈ।
ਹੱਕਾਂ ਲਈ ਲੜਦੇ ਪੰਜਾਬ ਦੇ ਚਾਰ ਕਿਸਾਨ ਸ਼ਹੀਦ, ਦਿੱਲੀ ਨਾਲ ਲੰਬੀ ਲੜਾਈ ਲਈ ਤਿਆਰ
ਉਧਰ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਨੌਜਵਾਨ ਨੂੰ ਗੋਲੀ ਮਾਰਕੇ ਕੁਝ ਅਣਪਛਾਤੇ ਵਿਅਕਤੀ ਕਰੀਬ 50,000 ਹਜ਼ਾਰ ਰੁਪਏ ਖੋਹ ਕੇ ਫ਼ਰਾਰ ਹੋ ਗਏ ਹਨ ਪਰ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਹੋ ਸਕੀ। ਮਾਮਲੇ ਸਬੰਧੀ ਡੀਐਸਪੀ ਭਿੱਖੀਵਿੰਡ ਰਾਜਬੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਮਾਮਲੇ ਦੀ ਜਾਂਚ ਵਿੱਚ ਲੱਗੀ ਹੋਈ ਹੈ ਤੇ ਇਲਾਕੇ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਹੈ।
ਡੀਐਸਪੀ ਰਾਜਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੋਲੀ ਲੱਗਣ ਵਾਲੇ ਨੌਜਵਾਨ ਦੀ ਹਾਲਤ ਡਾਕਟਰਾਂ ਮੁਤਾਬਕ ਖ਼ਤਰੇ ਤੋਂ ਬਾਹਰ ਹੈ ਤੇ ਨੋਜਵਾਨ ਦੇ ਹੋਸ਼ ਆਉਣ 'ਤੇ ਸਾਰੀ ਘਟਨਾ ਦਾ ਪੱਤਾ ਲੱਗ ਜਾਵੇਗਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904