ਚੰਡੀਗੜ੍ਹ: ਇਸ ਸਾਲ ਵੀ ਪੰਜਾਬ ਵਿੱਚ ਵੱਡੇ ਪੱਧਰ ’ਤੇ ਕਿਸਾਨਾਂ ਵੱਲੋਂ ਪਰਾਲੀ ਸਾੜਨ ਦੀ ਸ਼ੁਰੂਆਤ ਹੋ ਗਈ ਹੈ। ਇਸ ਕਾਰਨ ਦਿੱਲੀ ਸਮੇਤ ਹੋਰ ਸੂਬਿਆਂ 'ਚ ਵੀ ਹਵਾ ਪ੍ਰਦੂਸ਼ਣ ਦਾ ਪੱਧਰ ਵਧ ਰਿਹਾ ਹੈ। ਇਸ ਸਾਲ 21 ਸਤੰਬਰ ਨੂੰ ਸ਼ੁਰੂ ਹੋਈ ਝੋਨੇ ਦੀ ਕਟਾਈ ਦੇ ਪਹਿਲੇ ਦੋ ਹਫ਼ਤਿਆਂ ਵਿੱਚ 1,206 ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਹੁਣ ਇਸ ਸਮੱਸਿਆ ਬਾਰੇ ਅਧਿਕਾਰੀਆਂ ਵਿੱਚ ਚਿੰਤਾ ਹੈ।

ਮਿਲੀ ਜਾਣਕਾਰੀ ਮੁਤਾਬਕ ਇਕੱਲੇ ਪੰਜਾਬ ਵਿੱਚ ਹੀ ਪਰਾਲੀ ਸਾੜਨ ਦੀਆਂ ਕੁੱਲ ਘਟਨਾਵਾਂ ਦਾ 50 ਪ੍ਰਤੀਸ਼ਤ ਅੰਮ੍ਰਿਤਸਰ ਵਿੱਚ ਵਾਪਰੀਆਂ। ਅੰਮ੍ਰਿਤਸਰ ਵਿੱਚ 686 ਕੇਸ ਦਰਜ ਕੀਤੇ ਗਏ ਹਨ। ਅੰਮ੍ਰਿਤਸਰ ਤੋਂ ਬਾਅਦ ਤਰਨ ਤਾਰਨ ਵਿੱਚ 259, ਗੁਰਦਾਸਪੁਰ ਵਿੱਚ 50 ਤੇ ਪਟਿਆਲਾ ਵਿੱਚ 60 ਕੇਸ ਦਰਜ ਕੀਤੇ ਗਏ ਹਨ। ਜਿਨ੍ਹਾਂ ਜ਼ਿਲ੍ਹਿਆਂ ਵਿੱਚ ਝੋਨੇ ਦੀ ਸ਼ੁਰੂਆਤੀ ਕਿਸਮਾਂ ਦੀ ਬਿਜਾਈ ਕੀਤੀ ਗਈ ਹੈ, ਉੱਥੇ ਜ਼ਿਆਦਾਤਰ ਕੇਸ ਦਰਜ ਕੀਤੇ ਗਏ ਹਨ।

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਪਿਛਲੀ ਸਾਉਣੀ ਦੀ ਫਸਲ ਦੇ ਮੁਕਾਬਲੇ ਸੂਬਾ ਏਜੰਸੀਆਂ ਨੇ ਇਸ ਸੀਜ਼ਨ ਵਿੱਚ ਸਖ਼ਤ ਕਦਮ ਚੁੱਕੇ ਹਨ ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਕਾਬੂ ਪਾਉਣ ਦੀ ਸੰਭਾਵਨਾ ਹੈ। ਹਾਲਾਂਕਿ, ਚੀਜ਼ਾਂ ਵਿਗੜ ਗਈਆਂ ਹਨ। ਉਨ੍ਹਾਂ ਨੇ ਮਾਮਲਿਆਂ ਵਿੱਚ ਵਾਧੇ ਨੂੰ ਮੁੱਢਲੀ ਵਾਢੀ ਨੂੰ ਜ਼ਿੰਮੇਵਾਰ ਠਹਿਰਾਇਆ।

Rahul Gandhi in Patiala: ਕੈਪਟਨ ਦੇ ਗੜ੍ਹ 'ਚੋਂ ਰਾਹੁਲ ਦਾ ਮੋਦੀ 'ਤੇ ਵੱਡਾ ਹਮਲਾ? ਪਟਿਆਲਾ 'ਚ ਕਹੀਆਂ ਇਹ ਵੱਡੀਆਂ ਗੱਲਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904