ਪੜਚੋਲ ਕਰੋ
Advertisement
ਪੰਜਾਬ ਵਿੱਚ ਨਹੀਂ ਰੁਕ ਰਿਹਾ ਪਰਾਲੀ ਸਾੜਨ ਦਾ ਸਿਲਸਿਲਾ, ਇਸ ਸਾਲ ਕੇਸਾਂ 'ਚ ਹੋ ਰਿਹਾ ਲਗਾਤਾਰ ਵਾਧਾ
ਸਰਕਾਰੀ ਅੰਕੜਿਆਂ ਮੁਤਾਬਕ ਪਿਛਲੇ ਸਾਲ ਪੰਜਾਬ ਵਿੱਚ 21 ਸਤੰਬਰ ਤੋਂ 12 ਅਕਤੂਬਰ ਤੱਕ ਪਰਾਲੀ ਸਾੜਨ ਦੀਆਂ 775 ਘਟਨਾਵਾਂ ਵਾਪਰੀਆਂ ਸੀ ਜੋ ਇਸ ਸਾਲ 2,873 ਤੱਕ ਪਹੁੰਚ ਗਈਆਂ ਹਨ। ਇਸ ਦੇ ਨਾਲ ਹੀ 25 ਸਤੰਬਰ ਤੋਂ 14 ਅਕਤੂਬਰ ਤੱਕ ਹਰਿਆਣਾ ਵਿਚ 1386 ਤੋਂ ਵੱਧ ਥਾਂਵਾਂ 'ਤੇ ਪਰਾਲੀ ਸਾੜੀ ਗਈ।
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
ਚੰਡੀਗੜ੍ਹ: ਇੱਕ ਪਾਸੇ ਖੇਤੀ ਕਾਨੂੰਨਾਂ ਕਰਕੇ ਕਿਸਾਨਾਂ 'ਚ ਕੇਂਦਰ ਸਰਕਾਰ ਖਿਲਾਫ ਗੁੱਸਾ ਭਰਿਆ ਹੋਇਆ ਹੈ। ਉਧਰ ਦੂਜੇ ਪਾਸੇ ਸੂਬਾ ਸਰਕਾਰ ਵਲੋਂ ਕੀਤੇ ਝੂਠੇ ਵਾਅਦੇ ਕਿਸਾਨਾਂ ਦੇ ਗੁੱਸੇ ਨੂੰ ਹੋਰ ਵਧਾ ਰਹੇ ਹਨ। ਹਰ ਸਾਲ ਕਿਸਾਨਾਂ ਵਲੋਂ ਆਪਣੇ ਖੇਤਾਂ 'ਚ ਅੱਗ ਲਾਈ ਜਾਂਦੀ ਹੈ। ਜਿਸ ਕਰਕੇ ਪ੍ਰਦੂਸ਼ਨ 'ਚ ਵਾਧਾ ਹੁੰਦਾ ਹੈ। ਪਰ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਅਜਿਹਾ ਕਰਨ ਨੂੰ ਮਜਬੂਰ ਹਨ।
ਇਸ ਬਾਰੇ ਕਿਸਾਨਾਂ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਵਲੋਂ ਐਲਾਨ ਕੀਤਾ ਗਿਆ ਬੋਨਸ ਉਨ੍ਹਾਂ ਨੂੰ ਨਹੀਂ ਮਿਲਦਾ ਤੇ ਸਰਕਾਰ ਵਲੋਂ ਪਰਾਲੀ ਦੀ ਸਮਸਿਆ ਦਾ ਕੋਈ ਪ੍ਰਬੰਧ ਨਹੀਂ ਕੀਤਾ ਜਾਂਦਾ। ਇਸ ਦੇ ਨਾਲ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵੀ ਪਤਾ ਹੈ ਕਿ ਅਜਿਹਾ ਕਰਨ ਨਾਲ ਉਨ੍ਹਾਂ ਦੇ ਖੇਤਾਂ ਦੀ ਉਪਜਾਊ ਸ਼ਕਤੀ ਨੂੰ ਹੀ ਨੁਕਸਾਨ ਹੋ ਰਿਹਾ ਹੈ, ਪਰ ਉਹ ਅਜਿਹਾ ਕਰਨ ਨੂੰ ਮਜਬੂਰ ਹਨ।
ਸਰਕਾਰ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਪੰਜਾਬ ਵਿੱਚ ਕੁਝ ਕਿਸਾਨ ਖੇਤਾਂ ਵਿੱਚ ਪਰਾਲੀ ਸਾੜਨ ਵਿੱਚ ਰੁੱਝੇ ਹੋਏ ਹਨ। ਇਹ ਤਸਵੀਰਾਂ ਪੰਜਾਬ ਦੇ ਅੰਮ੍ਰਿਤਸਰ ਦੀ ਘਰਿ ਮੰਡੀ ਦੀਆਂ ਹਨ। ਇਨ੍ਹਾਂ ਤਸਵੀਰਾਂ ਵਿਚ ਕਿਸਾਨ ਆਪਣੇ ਖੇਤਾਂ ਵਿਚ ਪਰਾਲੀ ਸਾੜ ਰਹੇ ਹਨ। ਦੱਸ ਦੇਈਏ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਪੰਜਾਬ ਵਿੱਚ ਪਰਾਲੀ ਸਾੜਨ ਦੇ ਕੇਸਾਂ ਵਿੱਚ 280% ਦਾ ਵਾਧਾ ਹੋਇਆ ਹੈ।
ਕੁਝ ਅਜਿਹਾ ਹੀ ਹਾਲ ਹਰਿਆਣਾ ਦਾ ਵੀ ਹੈ, ਜਿੱਥੇ 25 ਸਤੰਬਰ ਤੋਂ 14 ਅਕਤੂਬਰ ਤੱਕ 1386 ਤੋਂ ਵੱਧ ਥਾਂਵਾਂ 'ਤੇ ਪਰਾਲੀ ਸਾੜੀ ਗਈ। ਇਸ ਦੇ ਲਈ ਸਰਕਾਰ ਨੇ ਕਿਸਾਨਾਂ ਦਾ ਚਲਾਨ ਵੀ ਸ਼ੁਰੂ ਕਰ ਦਿੱਤਾ ਹੈ। ਸੈਟੇਲਾਈਟ ਜ਼ਰੀਏ ਵੀ ਕਿਸਾਨਾਂ ਦੀ ਇਸ ਲਹਿਰ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਸਰਕਾਰ ਚਿੰਤਾ ਕਰ ਰਹੀ ਹੈ ਕਿ ਜੇਕਰ ਪਰਾਲੀ ਸਾੜਨ ਦਾ ਇਹ ਸਿਲਸਿਲਾ ਦੀਵਾਲੀ ਤੱਕ ਜਾਰੀ ਰਿਹਾ ਤਾਂ ਸੂਬੇ ਦੇ ਮੌਸਮ 'ਤੇ ਇਸ ਦਾ ਬੇਹੱਦ ਬੁਰਾ ਪ੍ਰਭਾਵ ਪਏਗਾ। Global Hunger Index 2020: 107 ਦੇਸ਼ਾਂ ਚੋਂ ਭਾਰਤ 94ਵੇਂ ਨੰਬਰ 'ਤੇ, ਆਬਾਦੀ ਦਾ 14% ਹਿੱਸਾ ਕੁਪੋਸ਼ਣ ਦਾ ਸ਼ਿਕਾਰ ਖੇਤੀ ਕਾਨੂੰਨ ਖ਼ਿਲਾਫ਼ ਕਿਸਾਨਾਂ ਦਾ ਅੱਜ ਮਾਰਚ, ਕੇਂਦਰ ਦੇ ਫੂਕਣਗੇ ਪੁਤਲੇ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904Amritsar: Farmers continue to burn stubble in their fields; visuals from Ghari Mandi. #Punjab pic.twitter.com/EBVt8JOMDy
— ANI (@ANI) October 16, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਚੰਡੀਗੜ੍ਹ
ਪੰਜਾਬ
ਕਾਰੋਬਾਰ
Advertisement