ਪੜਚੋਲ ਕਰੋ

Punjab 'ਚ ਅਵਾਰਾ ਕੁੱਤਿਆਂ ਦਾ ਕਹਿਰ, ਮੋਰਿੰਡਾ 'ਚ 8 ਸਾਲਾ ਬੱਚੀ ਨੂੰ ਨੋਚ-ਨੋਚ ਕੇ ਮਾਰ ਦਿੱਤਾ , CCTV ਵੀਡੀਓ ਆਈ ਸਾਹਮਣੇ 

Stray Dog Attack in Punjab : ਰੋਪੜ ਦੇ ਮੋਰਿੰਡਾ (Morinda) 'ਚ ਇੱਕ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਗਲੀ 'ਚੋਂ ਲੰਘ ਰਹੀ ਇੱਕ 8 ਸਾਲਾ ਬੱਚੀ 'ਤੇ ਲਗਭਗ ਅੱਧਾ ਦਰਜਨ ਅਵਾਰਾ ਕੁੱਤਿਆਂ ਵੱਲੋਂ ਹਮਲਾ ਕੀਤਾ ਗਿਆ

Stray Dog Attack in Punjab : ਰੋਪੜ ਦੇ ਮੋਰਿੰਡਾ (Morinda) 'ਚ ਇੱਕ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਗਲੀ 'ਚੋਂ ਲੰਘ ਰਹੀ ਇੱਕ 8 ਸਾਲਾ ਬੱਚੀ 'ਤੇ ਲਗਭਗ ਅੱਧਾ ਦਰਜਨ ਅਵਾਰਾ ਕੁੱਤਿਆਂ ਵੱਲੋਂ ਹਮਲਾ ਕੀਤਾ ਗਿਆ ਅਤੇ ਨੋਚ ਨੋਚ ਕੇ ਉਸ ਬੱਚੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਹ ਹਾਦਸਾ ਬੁੱਧਵਾਰ ਦੁਪਹਿਰ ਕਰੀਬ 3 ਵਜੇ ਵਾਪਰਿਆ। 
 
ਜਾਣਕਾਰੀ ਅਨੁਸਾਰ ਬੱਚੀ ਦੁਪਹਿਰ ਸਮੇਂ ਆਪਣੇ ਘਰ ਤੋਂ ਨੇੜਲੇ ਬਾਜ਼ਾਰ ਵਿੱਚ ਦੁੱਧ ਲੈਣ ਲਈ ਗਈ ਸੀ। ਕੁੱਤਿਆਂ ਨੂੰ ਦੇਖ ਕੇ ਉਹ ਘਬਰਾ ਗਈ ਅਤੇ ਆਪਣੀ ਜਾਨ ਬਚਾਉਣ ਲਈ ਵਾਪਸ ਘਰ ਵੱਲ ਭੱਜਣ ਲੱਗੀ ਪਰ 5 -6 ਕੁੱਤਿਆਂ ਦੇ ਝੁੰਡ ਨੇ ਉਸ 'ਤੇ ਹਮਲਾ ਕੀਤਾ। ਕੁੱਤਿਆਂ ਨੇ ਬੱਚੀ 'ਤੇ ਹਮਲਾ ਕਰਕੇ ਉਸ ਨੂੰ ਜ਼ਮੀਨ 'ਤੇ ਗਿਰਾ ਦਿੱਤਾ ਅਤੇ ਕਾਫੀ ਸਮੇਂ ਤੱਕ ਨੋਚਦੇ ਰਹੇ। ਬੱਚੀ ਦਰਦ ਨਾਲ ਚੀਕਦੀ ਰਹੀ ਪਰ ਇਲਾਕਾ ਸੁੰਨਸਾਨ ਹੋਣ ਕਾਰਨ ਕੋਈ ਵੀ ਸਮੇਂ ਸਿਰ ਮਦਦ ਲਈ ਨਹੀਂ ਪਹੁੰਚ ਸਕਿਆ।

ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਦੀ CCTV ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਬੱਚੀ ਆਪਣੀ ਜਾਨ ਬਚਾਉਣ ਲਈ ਚੀਕਾਂ ਮਾਰਦੀ ਨਜ਼ਰ ਆ ਰਹੀ ਹੈ। ਕੁੱਤਿਆਂ ਨੇ ਉਸ ਨੂੰ ਜ਼ਮੀਨ 'ਤੇ ਸੁੱਟ ਕੇ ਬੁਰੀ ਤਰ੍ਹਾਂ ਨੋਚਿਆ। ਜਦੋਂ ਤੱਕ ਲੋਕ ਮੌਕੇ 'ਤੇ ਪਹੁੰਚੇ, ਬੱਚੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਚੁੱਕੀ ਸੀ। ਉਸ ਨੂੰ ਪਹਿਲਾਂ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਅਤੇ ਬਾਅਦ ਵਿੱਚ PGI ਚੰਡੀਗੜ੍ਹ ਰੈਫਰ ਕੀਤਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਭਾਰੀ ਰੋਸ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਆਵਾਰਾ ਕੁੱਤਿਆਂ ਦੀ ਸਮੱਸਿਆ ਬਾਰੇ ਉਹ ਕਈ ਵਾਰ ਨਗਰ ਕੌਂਸਲ ਅਤੇ ਮਿਊਂਸਿਪਲ ਕਮੇਟੀ ਦੇ ਅਧਿਕਾਰੀਆਂ ਨੂੰ ਸ਼ਿਕਾਇਤ ਕਰ ਚੁੱਕੇ ਸਨ ਪਰ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਗਈ। ਲੋਕਾਂ ਦਾ ਆਰੋਪ ਹੈ ਕਿ ਜੇ ਸਮੇਂ ਸਿਰ ਕਦਮ ਚੁੱਕੇ ਜਾਂਦੇ ਤਾਂ ਇਹ ਦਰਦਨਾਕ ਹਾਦਸਾ ਟਾਲਿਆ ਜਾ ਸਕਦਾ ਸੀ। ਲੋਕਾਂ ਨੇ ਮ੍ਰਿਤਕ ਬੱਚੀ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਵੀ ਮੰਗ ਕੀਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Transfers News: ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
Punjab News: ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
Advertisement

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget