ਪੜਚੋਲ ਕਰੋ

ਮੰਡੀਆਂ 'ਚ ਭਿੱਜੀ ਫ਼ਸਲ 'ਤੇ ਸਖ਼ਤ ਐਕਸ਼ਨ, 1 ਆੜ੍ਹਤੀਏ ਦਾ ਲਾਇਸੈਂਸ ਸਸਪੈਂਡ, 9 ਨੂੰ ਲਾਇਆ ਮੋਟਾ ਜ਼ੁਰਮਾਨਾ

Gurdaspur News: ਬਾਰਸ਼ ਦੌਰਾਨ ਗੁਰਦਾਸਪੁਰ ਮੰਡੀ ਦਾ ਦੌਰਾ ਕੀਤਾ ਗਿਆ ਤਾਂ ਸੀ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਕੁਝ ਆੜ੍ਹਤੀਆਂ ਵੱਲੋਂ ਤਰਪਾਲਾਂ ਆਦਿ ਦਾ ਪ੍ਰਬੰਧ ਨਹੀਂ ਕੀਤਾ ਗਿਆ ਸੀ ਜਿਸ ਕਾਰਨ ਝੋਨੇ ਦੀ ਫਸਲ ’ਤੇ ਬਾਰਸ਼ ਦਾ ਪਾਣੀ ਪੈ ਰਿਹਾ ਸੀ।

Punjab News: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਬੀਤੀ 14 ਅਕਤੂਬਰ ਦਿਨ ਸ਼ਨੀਵਾਰ ਨੂੰ ਬਾਰਸ਼ ਦੌਰਾਨ ਦਾਣਾ ਮੰਡੀ ਗੁਰਦਾਸਪੁਰ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ ਸੀ, ਜਿਸ ਦੌਰਾਨ ਕੁਝ ਆੜ੍ਹਤੀਆਂ ਵੱਲੋਂ ਕੀਤੇ ਪ੍ਰਬੰਧਾਂ ਵਿੱਚ ਊਣਤਾਈਆਂ ਪਾਈਆਂ ਗਈਆਂ ਸਨ। 

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਢਿੱਲੇ ਪ੍ਰਬੰਧਾਂ ਲਈ ਜਿੰਮੇਵਾਰ ਆੜ੍ਹਤੀਆਂ ਖਿਲਾਫ਼ ਕਾਰਵਾਈ ਕਰਨ ਲਈ ਕਿਹਾ ਗਿਆ ਸੀ। ਇਨ੍ਹਾਂ ਹੁਕਮਾਂ ’ਤੇ ਕਾਰਵਾਈ ਕਰਦੇ ਹੋਏ ਮਾਰਕਿਟ ਕਮੇਟੀ ਗੁਰਦਾਸਪੁਰ ਵੱਲੋਂ ਦਾਣਾ ਮੰਡੀ ਗੁਰਦਾਸਪੁਰ ਦੇ ਇੱਕ ਆੜ੍ਹਤੀਏ ਦਾ ਲਾਇਸੰਸ ਸਸਪੈਂਡ ਕਰਨ ਦੇ ਨਾਲ 9 ਹੋਰ ਆੜ੍ਹਤੀਆਂ ਖਿਲਾਫ਼ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ 111000 ਰੁਪਏ ਦਾ ਜ਼ੁਰਮਾਨਾ ਕੀਤਾ ਹੈ।

ਜ਼ਿਲ੍ਹਾ ਮੰਡੀ ਅਫ਼ਸਰ ਕੁਲਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਦਿਨੀਂ ਜਦੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਬਾਰਸ਼ ਦੌਰਾਨ ਗੁਰਦਾਸਪੁਰ ਮੰਡੀ ਦਾ ਦੌਰਾ ਕੀਤਾ ਗਿਆ ਤਾਂ ਸੀ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਕੁਝ ਆੜ੍ਹਤੀਆਂ ਵੱਲੋਂ ਤਰਪਾਲਾਂ ਆਦਿ ਦਾ ਪ੍ਰਬੰਧ ਨਹੀਂ ਕੀਤਾ ਗਿਆ ਸੀ ਜਿਸ ਕਾਰਨ ਝੋਨੇ ਦੀ ਫਸਲ ’ਤੇ ਬਾਰਸ਼ ਦਾ ਪਾਣੀ ਪੈ ਰਿਹਾ ਸੀ। ਇਸ ਸਭ ਦਾ ਡਿਪਟੀ ਕਮਿਸ਼ਨਰ ਵੱਲੋਂ ਗੰਭੀਰ ਨੋਟਿਸ ਲਿਆ ਗਿਆ ਅਤੇ ਸਬੰਧਤ ਆੜ੍ਹਤੀਆਂ ਖਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਸਨ।

ਜ਼ਿਲ੍ਹਾ ਮੰਡੀ ਅਫ਼ਸਰ ਨੇ ਦੱਸਿਆ ਕਿ ਮਾਰਕਿਟ ਕਮੇਟੀ ਗੁਰਦਾਸਪੁਰ ਵੱਲੋਂ ਪ੍ਰਬੰਧਾਂ ਵਿੱਚ ਅਣਗਿਹਲੀ ਕਰਨ ਵਾਲੇ 1 ਆੜ੍ਹਤੀਏ ਦਾ ਲਾਇਸੰਸ ਸਸਪੈਂਡ ਕੀਤਾ ਗਿਆ ਹੈ ਜਦਕਿ 9 ਹੋਰ ਆੜ੍ਹਤੀਆਂ ਨੂੰ 111000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਰਕਿਟ ਕਮੇਟੀ ਵੱਲੋਂ ਆੜ੍ਹਤੀਆਂ ਕੋਲੋਂ ਜ਼ੁਰਮਾਨੇ ਦੀ ਇਹ ਸਾਰੀ ਰਾਸ਼ੀ ਵਸੂਲ ਲਈ ਗਈ ਹੈ।

ਜ਼ਿਲ੍ਹਾ ਮੰਡੀ ਅਫ਼ਸਰ ਕੁਲਜੀਤ ਸਿੰਘ ਨੇ ਕਿਹਾ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਜਿਨਸ ਵੇਚਣ ਵਿੱਚ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਕਿਹਾ ਕਿ ਮੰਡੀ ਬੋਰਡ ਵੱਲੋਂ ਆੜ੍ਹਤੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਜਿਹੜੇ ਪ੍ਰਬੰਧ ਉਨ੍ਹਾਂ ਨੇ ਆਪਣੀ ਪੱਧਰ ’ਤੇ ਕਰਨੇ ਹੁੰਦੇ ਹਨ ਉਹ ਕੀਤੇ ਜਾਣ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਜੇਕਰ ਕਿਸੇ ਆੜ੍ਹਤੀਏ ਵੱਲੋਂ ਪ੍ਰਬੰਧਾਂ ਵਿੱਚ ਜਾਂ ਖਰੀਦ ਵਿੱਚ ਕੋਈ ਕੁਤਾਹੀ ਵਰਤੀ ਗਈ ਤਾਂ ਉਨ੍ਹਾਂ ਖਿਲਾਫ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ

ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ

ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ

Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ

ABP Premium

ਵੀਡੀਓਜ਼

Mohali Murder|ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ,  ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾMP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ
Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼

Mohali News: ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ, ਪੁਲਿਸ ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ

Delhi Election 2025: ਅੱਜ ਅਰਵਿੰਦ ਕੇਜਰੀਵਾਲ ਕਰਨਗੇ AAP ਦੀ ਚੋਣ ਮੁਹਿੰਮ ਦੀ ਸ਼ੁਰੂਆਤ, ਕਰ'ਤਾ ਵੱਡਾ ਐਲਾਨ

Benjamin Arrest Warrant: ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ, ਇੰਟਰਨੈਸ਼ਨਲ ਕੋਰਟ 'ਚ ਵਾਰ ਕ੍ਰਾਈਮ ਦਾ ਦੋਸ਼ ਤੈਅ, ਕਿੰਨੀ ਮਿਲੇਗੀ ਸਜ਼ਾ

Embed widget