Punjab News: ਪੰਜਾਬ ਵਿੱਚ ਲੰਬੇ ਸਮੇਂ ਤੋਂ ਨਸ਼ੇ ਦਾ ਮੁੱਦਾ ਚਰਚਾ ਦਾ ਵਿਸ਼ਾ ਰਿਹਾ ਹੈ ਤੇ ਇਸ ਦੇ ਨਾਲ ਹੀ ਇਸ ਮੁੱਦੇ ਦੀ ਜਾਂਚ ਨੂੰ ਲੈ ਕੇ ਵੀ ਸਰਕਾਰਾਂ ਉੱਤੇ ਸਵਾਲ ਉੱਠਦੇ ਰਹੇ ਹਨ। ਇਸ ਨੂੰ ਲੈ ਕੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਜਵਾਨੀ ਨੂੰ ਚਿੱਟੇ ਨਾਲ ਬਰਬਾਦ ਕਰਨ ਵਾਲਿਆਂ 'ਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।


ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, "ਪੰਜਾਬ ਵਿੱਚ ਡਰੱਗ ਨਾਲ ਸੰਬੰਧਿਤ ਕਈ ਸਾਲਾਂ ਤੋਂ ਬੰਦ ਪਏ ਮਾਣਯੋਗ ਹਾਈਕੋਰਟ ਦੁਆਰਾ ਖੋਲੇ ਗਏ 3 ਲਿਫ਼ਾਫ਼ੇ ਮੇਰੇ ਕੋਲ ਪਹੁੰਚ ਗਏ ਹਨ ..ਪੰਜਾਬ ਦੀ ਜਵਾਨੀ ਨੂੰ ਚਿੱਟੇ ਨਾਲ ਬਰਬਾਦ ਕਰਨ ਵਾਲਿਆਂ ਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਹੋਵੇਗੀ.."
'