ਪੜਚੋਲ ਕਰੋ

NRIs ਦੇ ਵਿਆਹ 'ਚ ਗੁੰਡਾਗਰਦੀ ਕਰਨ ਵਾਲੇ ਸਾਰੇ ਦੋਸ਼ੀਆਂ 'ਤੇ ਹੋਵੇਗੀ ਸਖ਼ਤ ਕਾਰਵਾਈ, ਧਾਲੀਵਾਲ ਨੇ ਕਿਹਾ ਪ੍ਰਵਾਸੀ ਭਾਰਤੀਆਂ ਦੀ ਰਾਖੀ ਲਈ ਸਰਕਾਰ ਵਚਨਬੱਧ

ਠੇਕੇਦਾਰਾਂ ਦੇ ਗੁੰਡਿਆਂ ਨੂੰ ਲੋਕਾਂ ਦੇ ਪ੍ਰੋਗਰਾਮਾਂ ਵਿਚ ਖਲਲ ਪਾਉਣ ਦਾ ਕੋਈ ਅਧਿਕਾਰ ਨਹੀਂ- ਧਾਲੀਵਾਲਪ੍ਰਵਾਸੀ ਭਾਰਤੀਆਂ ਦੀ ਜਾਨ -ਮਾਲ ਦੀ ਰਾਖੀ ਲਈ ਮਾਨ ਸਰਕਾਰ ਵਚਨਬੱਧ

ਅੰਮ੍ਰਿਤਸਰ: ਬੀਤੇ ਦਿਨ ਅੰਮ੍ਰਿਤਸਰ ਵਿਖੇ ਪ੍ਰਵਾਸੀ ਪੰਜਾਬੀਆਂ ਦੇ ਵਿਆਹ ਵਿਚ ਗੁੰਡਾਗਰਦੀ ਕਰਨ ਵਾਲੇ ਸ਼ਰਾਬ ਦੇ ਠੇਕੇਦਾਰਾਂ ਉਤੇ ਸਖਤ ਕਾਰਵਾਈ ਕਰਨ ਦੀ ਹਦਾਇਤ ਕਰਦੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸੇ ਵੀ ਸ਼ਰਾਬ ਦੇ ਠੇਕੇਦਾਰ ਨੂੰ ਕੋਈ ਅਧਿਕਾਰ ਨਹੀਂ ਹੈ ਕਿ ਉਹ ਕਿਸੇ ਦੇ ਵੀ ਵਿਆਹ ਜਾਂ ਸਮਾਗਮ ਵਿਚ ਜਾ ਕੇ ਸ਼ਰਾਬ ਦੀ ਜਾਂਚ ਕਰ ਸਕੇ।

ਉਨਾਂ ਕਿਹਾ ਕਿ ਜੇਕਰ ਠੇਕੇਦਾਰ ਨੂੰ ਕੋਈ ਨਾਜਾਇਜ਼ ਸ਼ਰਾਬ ਦੀ ਸੂਹ ਹੈ ਤਾਂ ਉਹ ਐਕਸਾਈਜ਼ ਵਿਭਾਗ ਅਤੇ ਸਥਾਨਕ ਪੁਲਿਸ ਨੂੰ ਨਾਲ ਲੈ ਕੇ ਜਾਂਚ ਕਰਵਾ ਸਕਦਾ ਹੈ, ਪਰ ਉਸਦੇ ਗੁੰਡੇ ਅਜਿਹੇ ਮੌਕਿਆਂ ਉਤੇ ਲੋਕਾਂ ਦੇ ਪ੍ਰੋਗਰਾਮਾਂ ਵਿਚ ਖਲਲ ਨਹੀਂ ਪਾ ਸਕਦੇ ਅਤੇ ਨਾ ਹੀ ਅਸੀਂ ਪਾਉਣ ਦਿਆਂਗੇ। ਅੱਜ ਮੁੱਖ ਮੰਤਰੀ ਪੰਜਾਬ ਦੀ ਤਰਫੋਂ ਪੀੜਤ ਪਰਿਵਾਰ ਨੂੰ ਇਨਸਾਫ ਦਾ ਭਰੋਸਾ ਦੇਣ ਉਨਾਂ ਦੇ ਘਰ ਪੁੱਜੇ ਧਾਲੀਵਾਲ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵਿਚ ਕਿਸੇ ਨਾਲ ਬੇਇਨਸਾਫੀ ਨਹੀਂ ਹੋਵੇਗੀ ਅਤੇ ਇਸ ਮਾਮਲੇ ਵਿਚ ਵੀ ਇਨਸਾਫ ਹੋਵੇਗਾ, ਚਾਹੇ ਕਥਿਤ ਦੋਸ਼ੀ ਕਿੰਨੇ ਵੀ ਵੱਡੇ ਬਦਮਾਸ਼ ਜਾਂ ਧਨਾਢ ਕਿਉਂ ਨਾ ਹੋਣ। 

ਉਨਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦੀ ਪੰਜਾਬ ਦੇ ਵਿਕਾਸ ਵਿਚ ਵੱਡੀ ਭੂਮਿਕਾ ਹੈ ਅਤੇ ਸਾਡੀ ਕੋਸ਼ਿਸ਼ ਇੰਨਾ ਨੂੰ ਮੁੜ ਆਪਣੀਆਂ ਜੜਾਂ ਨਾਲ ਜੋੜਨ ਦੀ ਹੈ, ਨਾ ਕੇ ਤੋੜਨ ਦੀ। ਉਨਾਂ ਕਿਹਾ ਕਿ ਇਹ ਗੁੰਡਾ ਤੰਤਰ ਸਾਡੇ ਤੋਂ ਪਹਿਲਾਂ ਰਾਜ ਕਰ ਰਹੀਆਂ ਪਾਰਟੀਆਂ ਦੀ ਦੇਣ ਹੈ ਅਤੇ ਉਨਾਂ ਦੀ ਸ਼ਹਿ ਉਤੇ ਪਲਿਆ ਹੈ, ਪਰ ਹੁਣ ਮਾਨ ਸਰਕਾਰ ਨੇ ਇਸ ਨੂੰ ਜੜੋਂ ਪੁੱਟਣ ਦਾ ਫੈਸਲਾ ਲਿਆ ਹੈ, ਜਿਸ ਨੂੰ ਪੁੱਟ ਕੇ ਹੀ ਸਾਹ ਲਿਆ ਜਾਵੇਗਾ। 

ਉਨਾਂ ਕਿਹਾ ਕਿ ਇਸ ਕੇਸ ਵਿਚ ਅਜਿਹੀ ਸਜ਼ਾ ਦੋਸ਼ੀਆਂ ਨੂੰ ਦਿੱਤੀ ਜਾਵੇਗੀ ਕਿ ਅੱਗੇ ਤੋਂ ਕੋਈ ਵੀ ਅਜਿਹੀ ਹਰਕਤ ਕਰਨ ਦਾ ਹੌਂਸਲਾ ਨਹੀਂ ਕਰੇਗਾ। ਉਨਾਂ ਦੱਸਿਆ ਕਿ ਪੁਲਿਸ ਨੇ ਇਸ ਕੇਸ ਦੀ ਜਾਂਚ ਕਰ ਰਹੇ ਨੌਜਵਾਨ ਅਧਿਕਾਰੀ ਸ੍ਰੀ ਅਭਿਮੰਨਿਊ ਰਾਣਾ, ਏ ਡੀ ਸੀ ਪੀ ਸਿਟੀ 3 ਦੀ ਅਗਵਾਈ ਹੇਠ ਕਾਰਵਾਈ ਕਰਕੇ 12 ਕਥਿਤ ਦੋਸ਼ੀਆਂ ਨੂੰ ਗਿ੍ਰਫ਼ਤਾਰ ਕਰ ਲਿਆ ਹੈ ਅਤੇ ਬਾਕੀਆਂ ਦੀ ਭਾਲ ਵਿਚ ਵੀ ਛਾਪੇ ਮਾਰੇ ਜਾ ਰਹੇ ਹਨ। ਪਰਿਵਾਰ ਨੂੰ ਢਾਰਸ ਦਿੰਦੇ ਉਨਾਂ ਸਪੱਸ਼ਟ ਕੀਤਾ ਕਿ ਜੇਕਰ ਇਸ ਕੇਸ ਵਿਚ ਕਿਸੇ ਪੁਲਿਸ ਅਧਿਕਾਰੀ ਦੀ ਸ਼ਮੂਲੀਅਤ ਵੀ ਸਾਹਮਣੇ ਆਈ ਤਾਂ ਉਸ ਉਤੇ ਵੀ ਕਾਰਵਾਈ ਹੋਵੇਗੀ। 

ਧਾਲੀਵਾਲ ਨੇ ਕਿਹਾ ਕਿ ਮੈਂ ਖ਼ੁਦ ਵਿਦੇਸ਼ੀ ਧਰਤੀ ਉਤੇ ਲੰਮਾ ਸਮਾਂ ਰਹਿ ਕੇ ਆਇਆ ਹਾਂ ਤੇ ਇਸ ਘਟਨਾ ਵਿਚ ਜੋ ਦੁੱਖ ਉਨਾਂ ਨੂੰ ਲੱਗਾ ਹੈ ਉਸ ਨੂੰ ਮੈਂ ਨੇੜਿਉਂ ਮਹਿਸੂਸ ਕਰਦਾ ਹਾਂ। ਉਨਾਂ ਕਿਹਾ ਕਿ ਇਸ ਘਟਨਾ ਦਾ ਪਤਾ ਲੱਗਦੇ ਮੈਂ ਪਹਿਲਾਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੂੰ ਫੋਨ ਕੀਤਾ ਅਤੇ ਫਿਰ ਡੀ ਜੀ ਪੀ ਪੰਜਾਬ ਨਾਲ ਗੱਲ ਕੀਤੀ। ਜਿਨ੍ਹਾਂ ਨੇ ਏ ਡੀ ਜੀ ਪੀ ਅਰਪਿਤ ਸ਼ੁਕਲਾ ਨੂੰ ਜਾਂਚ ਦੇ ਆਦੇਸ਼ ਦਿੱਤੇ। ਉਨਾਂ ਦੱਸਿਆ ਕਿ ਕੱਲ ਮੈਂ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਵੀ ਸ਼ਰਾਬ ਦੇ ਠੇਕੇਦਾਰਾਂ ਵੱਲੋਂ ਕੀਤੀਆਂ ਜਾਂਦੀਆਂ ਇੰਨਾ ਵਧੀਕੀਆਂ ਬਾਰੇ ਗੱਲ ਕੀਤੀ ਹੈ ਅਤੇ ਹੁਣ ਇਹ ਗੁੰਡਾਗਰਦੀ ਅਸੀਂ ਚੱਲਣ ਨਹੀਂ ਦਿਆਂਗੇ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤShambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahan

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Embed widget