ਚੰਡੀਗੜ੍ਹ: ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਵਿਅਕਤੀਆਂ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਇਹ ਐਡਵਾਇਜ਼ਰੀ ਅੱਜ ਅੱਧੀ ਰਾਤ ਤੋਂ ਲਾਗੂ ਹੋਵੇਗੀ।
ਦੱਸ ਦਈਏ ਕਿ ਐਡਵਾਇਜ਼ਰੀ ਵਿੱਚ ਕਿਹਾ ਗਿਆ ਹੈ ਕਿ ਕੋਈ ਵੀ ਵਿਅਕਤੀ ਜੇ ਪੰਜਾਬ ਆ ਰਿਹਾ ਹੈ ਤਾਂ ਉਸ ਦੀ ਸੂਬੇ ਵਿੱਚ ਦਾਖ਼ਲ ਹੋਣ ਸਮੇਂ ਡਾਕਟਰੀ ਜਾਂਚ ਕੀਤੀ ਜਾਏਗੀ। ਇਸ ਦੇ ਨਾਲ ਹੀ ਅਜਿਹੇ ਵਿਅਕਤੀ ਨੂੰ ਪੰਜਾਬ ਲਈ ਆਪਣੀ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਕਿਸੇ ਵੀ ਢੰਗ ਤਰੀਕੇ ਰਾਹੀਂ ਖੁਦ ਨੂੰ ਈ-ਰਜਿਸਟਰ ਕਰਨਾ ਹੋਵੇਗਾ।
ਐਡਵਾਇਜ਼ਰੀ 'ਚ ਕੀ-ਕੀ ਕਿਹਾ-
ਕੋਈ ਵੀ ਵਿਅਕਤੀ ਚਾਹੇ ਕੋਈ ਵੱਡਾ ਜਾਂ ਨਾਬਾਲਗ ਜੋ ਆਵਾਜਾਈ ਦੇ ਕਿਸੇ ਵੀ ਢੰਗ ਭਾਵ ਸੜਕ, ਰੇਲ ਜਾਂ ਹਵਾਈ ਯਾਤਰਾ ਜ਼ਰੀਏ ਪੰਜਾਬ ਆ ਰਿਹਾ ਹੈ, ਦੀ ਪੰਜਾਬ ਵਿੱਚ ਦਾਖ਼ਲ ਹੋਣ ਸਮੇਂ ਡਾਕਟਰੀ ਜਾਂਚ ਕੀਤੀ ਜਾਏਗੀ।
ਅਜਿਹੇ ਵਿਅਕਤੀ ਨੂੰ ਪੰਜਾਬ ਲਈ ਆਪਣੀ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਹੇਠ ਦਿੱਤੇ ਕਿਸੇ ਵੀ ਢੰਗ ਤਰੀਕੇ ਰਾਹੀਂ ਖੁਦ ਨੂੰ ਈ-ਰਜਿਸਟਰ ਕਰਨਾ ਹੋਵੇਗਾ।
ਜੇ ਵਿਅਕਤੀ ਸੜਕੀ ਯਾਤਰਾ ਰਾਹੀਂ ਆਪਣੇ ਨਿੱਜੀ ਵਾਹਨ ’ਤੇ ਆ ਰਿਹਾ ਹੈ ਤਾਂ ਉਸ ਨੂੰ ਆਪਣੇ ਮੋਬਾਈਲ ਫੋਨ ’ਤੇ ਕੋਵਾ ਐਪ ਡਾਊਨਲੋਡ ਕਰਨੀ ਹੋਵੇਗੀ।
ਆਪਣੇ ਸਮੇਤ ਯਾਤਰਾ ਦੌਰਾਨ ਉਸ ਨਾਲ ਮੌਜੂਦ ਪਰਿਵਾਰ ਦੇ ਹਰੇਕ ਮੈਂਬਰ ਨੂੰ ਰਜਿਸਟਰ ਕਰਨਾ ਹੋਵੇਗਾ ਤੇ ਈ-ਰਜਿਸਟ੍ਰੇਸ਼ਨ ਸਲਿਪ ਡਾਊਨਲੋਡ ਕਰਕੇ ਆਪਣੇ ਵਾਹਨ ਦੇ ਅੱਗੇ ਵਾਲੇ ਸ਼ੀਸ਼ੇ ’ਤੇ ਲਾਉਣੀ ਹੋਵੇਗੀ।
ਜੇ ਵਿਅਕਤੀ ਜਨਤਕ ਆਵਾਜਾਈ ਜਾਂ ਰੇਲ/ਹਵਾਈ ਯਾਤਰਾ ਰਾਹੀਂ ਆ ਰਿਹਾ ਹੈ ਤਾਂ ਉਸ ਨੂੰ ਮੋਬਾਈਲ ’ਤੇ ਇਹ ਸਲਿੱਪ ਆਪਣੇ ਕੋਲ ਰੱਖਣੀ ਹੋਵੇਗੀ ਜਾਂ https://cova.punjab.gov.in/registration ਪੋਰਟਲ ’ਤੇ ਲੌਗ ਇਨ ਕਰਕੇ ਕਰਕੇ ਯਾਤਰਾ ਦੌਰਾਨ ਆਪਣੇ ਨਾਲ ਮੌਜੂਦ ਸਾਰੇ ਪਰਿਵਾਰਕ ਮੈਂਬਰਾਂ ਸਮੇਤ ਖੁਦ ਦੀ ਈ-ਰਜਿਸਟ੍ਰੇਸ਼ਨ ਕਰਨੀ ਹੋਵੇਗੀ।
ਪੰਜਾਬ ਆਉਣ ਵਾਲੇ ਸਾਰੇ ਵਿਅਕਤੀਆਂ ਨੂੰ ਸੂਬੇ ਵਿੱਚ ਦਾਖ਼ਲ ਹੋਣ ਤੋਂ ਬਾਅਦ 14 ਦਿਨਾਂ ਦੇ ਸਵੈ-ਇਕਾਂਤਵਾਸ ਵਿੱਚ ਰਹਿਣਾ ਹੋਵੇਗਾ।
ਇਸ ਸਮੇਂ ਦੌਰਾਨ ਉਨ੍ਹਾਂ ਨੂੰ ਆਪਣੀ ਸਿਹਤ ਦੀ ਸਥਿਤੀ ਬਾਰੇ ਕੋਵਾ ਐਪ ’ਤੇ ਰੋਜ਼ਾਨਾ ਅਪਡੇਟ ਕਰਨਾ ਹੋਵੇਗਾ ਜਾਂ 112 ’ਤੇ ਰੋਜ਼ਾਨਾ ਕਾਲ ਕਰਨੀ ਹੋਵੇਗੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਪੰਜਾਬ 'ਚ ਮੁੜ ਸਖਤੀ! ਅੱਜ ਅੱਧੀ ਰਾਤ ਮਗਰੋਂ ਨਵੇਂ ਦਿਸ਼ਾ-ਨਿਰਦੇਸ਼ ਲਾਗੂ
ਏਬੀਪੀ ਸਾਂਝਾ
Updated at:
06 Jul 2020 03:02 PM (IST)
ਪੰਜਾਬ ਆਉਣ ਵਾਲੇ ਸਾਰੇ ਵਿਅਕਤੀਆਂ ਨੂੰ ਸੂਬੇ ਵਿੱਚ ਦਾਖ਼ਲ ਹੋਣ ਮਗਰੋਂ 14 ਦਿਨਾਂ ਲਈ ਸਵੈ-ਇਕਾਂਤਵਾਸ ਵਿੱਚ ਰਹਿਣਾ ਹੋਵੇਗਾ। ਇਸ ਦੌਰਾਨ ਉਨ੍ਹਾਂ ਨੂੰ ਆਪਣੀ ਸਿਹਤ ਦੀ ਸਥਿਤੀ ਬਾਰੇ ਕੋਵਾ ਐਪ `ਤੇ ਰੋਜ਼ਾਨਾ ਅਪਡੇਟ ਕਰਨਾ ਹੋਵੇਗਾ ਜਾਂ 112 `ਤੇ ਰੋਜ਼ਾਨਾ ਕਾਲ ਕਰਨੀ ਹੋਵੇਗੀ।
ਪੁਰਾਣੀ ਫੋਟੋ
- - - - - - - - - Advertisement - - - - - - - - -