ਲੁਧਿਆਣਾ: ਸੂਬੇ ਵਿੱਚ ਕੋਰੋਨਾ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਲੁਧਿਆਣਾ 'ਚ ਤਕਰੀਬਨ 1500 ਕੋਰੋਨਾ ਮਰੀਜ਼ ਰੋਜ਼ਾਨਾ ਮਿਲ ਰਹੇ ਹਨ। ਹੁਣ ਪੁਲਿਸ ਨੇ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਕਮਿਸ਼ਨਰੇਟ ਨੇ ਨਿਯਮਾਂ ਨੂੰ ਤੋੜਨ ਵਾਲਿਆਂ ਲਈ ਅਸਥਾਈ ਜੇਲ੍ਹਾਂ ਬਣਾਇਆਂ ਹਨ। ਪੰਜਾਬ ਵਿੱਚ ਕੋਰੋਨਾ ਦੀ ਲਾਗ ਦੇ ਮਾਮਲੇ ਵੱਧ ਰਹੇ ਹਨ। ਐਤਵਾਰ ਨੂੰ 19 ਜ਼ਿਲ੍ਹਿਆਂ ਵਿੱਚ 191 ਸੰਕਰਮਣ ਦੀ ਮੌਤ ਹੋ ਗਈ। 296 ਸੰਕਰਮਿਤਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਵੈਂਟੀਲੇਟਰਾਂ 'ਤੇ ਰੱਖਿਆ ਗਿਆ ਹੈ।


ਪ੍ਰਸ਼ਾਸਨ ਨੇ ਲੋਕਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਕੋਰੋਨਾ ਨਿਯਮਾਂ ਦੀ ਉਲੰਘਣਾ ਨਾ ਕਰਨ ਅਤੇ ਬੇਲੋੜੇ ਬਾਹਰ ਨਾ ਨਿਕਲਣ। ਪ੍ਰਸ਼ਾਸਨ ਲਗਾਤਾਰ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਰਵਾਈ ਕਰ ਰਿਹਾ ਹੈ। ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੁਲਿਸ ਪ੍ਰਸ਼ਾਸਨ ਨੇ ਆਰਜ਼ੀ ਜੇਲ੍ਹਾਂ ਤਿਆਕ ਕੀਤੀਆਂ ਹਨ।



ਜ਼ੋਨ -1 ਦੇ ਬਹਾਦਰ ਦੀ ਰੋਡ 'ਤੇ ਸਥਿਤ ਨਿਊ ਐਸਡੀ ਸਕੂਲ, ਜ਼ੋਨ -2 ਵਿਚ ਪੱਖੋਵਾਲ ਰੋਡ 'ਤੇ ਇਨਡੋਰ ਸਟੇਡੀਅਮ, ਜ਼ੋਨ -3 ਵਿਚ ਗੁਰੂ ਨਾਨਕ ਸਟੇਡੀਅਮ ਅਤੇ ਜ਼ੋਨ -4 ਦੇ ਮੋਤੀ ਨਗਰ ਵਿਚ ਵਾਲਮੀਕਿ ਭਵਨ ਨੂੰ ਅਸਥਾਈ ਜੇਲ੍ਹਾਂ ਬਣਾਇਆ ਗਿਆ ਹੈ। ਪੁਲਿਸ ਪ੍ਰਸ਼ਾਸਨ ਨੇ ਲੋਕਾਂ ਨਾਲ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਉਹ ਉਦੋਂ ਹੀ ਘਰਾਂ ਤੋਂ ਬਾਹਰ ਆਉਣ ਜਦੋਂ ਬਹੁਤ ਜ਼ਰੂਰੀ ਹੋਵੇ। ਇਸ ਵਿੱਚ ਉਨ੍ਹਾਂ ਦੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਭਲਾਈ ਹੈ।


ਸਿਵਲ ਸਰਜਨਾਂ ਨੂੰ ਇਨ੍ਹਾਂ ਚਾਰਾਂ ਆਰਜ਼ੀ ਜੇਲ੍ਹਾਂ ਵਿੱਚ ਕੋਰੋਨਾ ਟੈਸਟਾਂ ਲਈ ਟੀਮਾਂ ਤਾਇਨਾਤ ਕਰਨ ਲਈ ਵੀ ਕਿਹਾ ਗਿਆ ਹੈ। ਪਬਲਿਕ ਹੈਲਥ ਕਾਰਜਕਾਰੀ ਇੰਜੀਨੀਅਰ ਨੂੰ ਆਰਜੀ ਟਾਇਲਟ ਅਤੇ ਪੱਕੇ ਟਾਇਲਟ ਦੀ ਸਫਾਈ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ, ਜਦੋਂ ਕਿ ਜ਼ਿਲ੍ਹਾ ਮੰਡੀ ਅਧਿਕਾਰੀ ਨੂੰ ਇੱਥੇ ਪੀਣ ਵਾਲੇ ਪਾਣੀ ਦੇ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਗਏ ਹਨ।


ਦੱਸ ਦਈਏ ਕਿ ਪੰਜਾਬ ਵਿੱਚ ਕੋਰੋਨਾ ਸੰਕਰਮਣ ਨਾਲ ਹੁਣ ਤਕ 10506 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੰਜਾਬ ਵਿਚ ਸਿਹਤ ਵਿਭਾਗ ਮੁਤਾਬਕ 7767351 ਲੋਕਾਂ ਦੇ ਨਮੂਨੇ ਲਏ ਗਏ ਹਨ, ਜਿਨ੍ਹਾਂ ਚੋਂ 416350 ਲੋਕਾਂ ਦੇ ਸਕਾਰਾਤਮਕ ਦੱਸੀ ਗਈ ਹੈ। ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ 442125 ਸੰਕਰਮਿਤ ਲੋਕ ਠੀਕ ਵੀ ਹੋਏ ਹਨ।


ਇਹ ਵੀ ਪੜ੍ਹੋ: Kotkapura Case Inquiry: SIT ਵੱਲੋਂ ਕੋਟਕਪੂਰਾ ਮਾਮਲੇ ਦੀ ਜਾਂਚ ਵਿੱਚ ਹੋਰ ਸਬੂਤ ਜੁਟਾਉਣ ਲਈ ਈਮੇਲ ਤੇ ਵ੍ਹੱਟਸਐਪ ਨੰਬਰ ਜਾਰੀ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904