Punjab News: ਪੰਜਾਬ 'ਚ ਠੰਡ ਦੇ ਚੱਲਦੇ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੀ ਜਾ ਰਹੀ ਮਨਮਾਨੀ, ਸਰਕਾਰ ਕਰੇਗੀ ਹੁਣ ਸਖਤ ਕਾਰਵਾਈ
ਪੰਜਾਬ ਸਿੱਖਿਆ ਵਿਭਾਗ ਨੇ ਠੰਡੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸਕੂਲ ਦੇ ਸਮੇਂ ਵਿੱਚ ਤਬਦੀਲੀ ਦੇ ਹੁਕਮ ਜਾਰੀ ਕੀਤੇ ਹਨ। ਸਿੱਖਿਆ ਵਿਭਾਗ ਨੇ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ ਕਿ ਜੇਕਰ ਕਿਸੇ ਵੀ ਸਕੂਲ ਵੱਲੋਂ ਹੁਕਮਾਂ ਦੀ ਉਲੰਘਣਾ ਕੀਤੀ ਗਈ,
Private Schools in Punjab: ਪੰਜਾਬ ਸਿੱਖਿਆ ਵਿਭਾਗ ਨੇ ਠੰਡੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸਕੂਲ ਦੇ ਸਮੇਂ ਵਿੱਚ ਤਬਦੀਲੀ ਦੇ ਹੁਕਮ ਜਾਰੀ ਕੀਤੇ ਹਨ। ਇਹ ਕਦਮ ਬੱਚਿਆਂ ਦੀ ਸਿਹਤ ਅਤੇ ਸੁਵਿਧਾ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਰਾਜ ਦੇ ਪ੍ਰਾਈਵੇਟ ਸਕੂਲਾਂ ਵਿੱਚ ਗਰਮੀਆਂ ਅਤੇ ਸਰਦੀਆਂ ਦੇ ਮੌਸਮ ਵਿੱਚ ਸਕੂਲ ਖੁੱਲਣ ਦੇ ਸਮੇਂ ਸਬੰਧੀ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਸਬੰਧੀ ਸਖਤ ਨੋਟਿਸ ਲਿਆ ਹੈ।
ਹੋਰ ਪੜ੍ਹੋ: ਟਿਫਨ ਕੱਢ ਕੇ ਖਾ ਲਈਆਂ ਬੈਕ-ਟੂ-ਬੈਕ 3 ਪੁਰੀਆਂ, ਦਮ ਘੁੱ*ਟਣ ਨਾਲ ਸਕੂਲੀ ਬੱਚੇ ਦੀ ਮੌ*ਤ
ਪ੍ਰਾਈਵੇਟ ਸਕੂਲ ਕਰ ਰਹੇ ਮਨਮਰਜ਼ੀ
ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਕਈ ਪ੍ਰਾਈਵੇਟ ਸਕੂਲ ਸਿੱਖਿਆ ਵਿਭਾਗ ਦੇ ਆਦੇਸ਼ਾਂ ਨੂੰ ਅਣਡਿੱਠਾ ਕਰਦੇ ਹੋਏ ਨਿਰਧਾਰਤ ਸਮੇਂ ਤੋਂ ਪਹਿਲਾਂ ਸਕੂਲ ਖੋਲ੍ਹਦੇ ਹਨ, ਜਿਸ ਨਾਲ ਧੁੰਦ ਅਤੇ ਠੰਡ ਦੇ ਮੌਸਮ ਵਿੱਚ ਬੱਚਿਆਂ ਦੀ ਸੁਰੱਖਿਆ ਖਤਰੇ ਵਿੱਚ ਪੈ ਸਕਦੀ ਹੈ। ਪਿਛਲੇ ਦਿਨਾਂ 'ਚ ਕਈ ਥਾਵਾਂ ਤੇ ਸਕੂਲੀ ਬੱਸਾਂ ਨਾਲ ਹਾਦਸਿਆਂ ਦੇ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਬੱਚਿਆਂ ਦੀ ਜਾਨ ਨੂੰ ਖਤਰਾ ਪੈਦਾ ਹੋਇਆ ।