Chandigarh News : ਪੰਜਾਬ ਵਿੱਚ ਕਈ ਸਰਕਾਰੀ ਅਫਸਰ ਸਤਿਕਾਰਯੋਗਾਂ ਨੂੰ ਸਨਮਾਨ ਨਹੀਂ ਦੇ ਰਹੇ ਹਨ। ਵਿਧਾਇਕਾਂ ਦੀਆਂ ਸ਼ਿਕਾਇਤਾਂ ਦੇ ਬਾਵਜੂਦ ਹਾਲਾਤਾਂ ਵਿੱਚ ਕੋਈ ਵੀ ਬਦਲਾਅ ਨਹੀਂ ਹੋਇਆ ਹੈ। ਇਸ ਦੌਰਾਨ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਹੁਣ ਮੁੱਖ ਸਕੱਤਰ ਨੂੰ ਚਿੱਠੀ ਭੇਜ ਕੇ ਅਜਿਹੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।
ਕਮੇਟੀ ਨੇ ਇਹ ਸਪੱਸ਼ਟ ਕੀਤਾ ਹੈ ਕਿ ਜੇ ਅਧਿਕਾਰੀਆਂ ਨੇ ਆਪਣਾ ਰਵੱਈਆਂ ਨਾ ਬਦਲਿਆ ਤਾਂ ਕਮੇਟੀ ਸਿੱਧੀ ਕਾਰਵਾਈ ਕਰ ਸਕਦੀ ਹੈ। ਮੁੱਖ ਸਕੱਤਰ ਨੂੰ ਭੇਜੀ ਗਈ ਚਿੱਠੀ ਵਿੱਚ ਵਿਸ਼ੇਸ਼ ਅਧਿਕਾਰ ਕਮੇਟੀ ਨੇ ਕਿਹਾ ਹੈ ਕਿ ਵਿਧਾਇਕਾਂ ਨਾਲ ਪ੍ਰੋਟੋਕੋਲ ਅਨੁਸਾਰ ਵਿਵਹਾਰ ਕੀਤਾ ਜਾਵੇ।
ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤਾਂ ਜਾਰੀ
ਇਸ ਸਬੰਧੀ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ ਤੇ ਚੇਤਾਵਨੀ ਵੀ ਦਿੱਤੀ ਜਾਵੇਗੀ ਕਿ ਜੇ ਕੋਈ ਅਧਿਕਾਰੀ ਹੁਕਮਾਂ ਦੀ ਪਾਲਣਾ ਨਹੀਂ ਕਰਦਾ ਹੈ ਤੇ ਵਿਧਾਇਕਾਂ ਦਾ ਸਨਮਾਨ ਨਹੀਂ ਕਰਦਾ ਹੈ ਤਾਂ ਉਸ ਵਿਰੁੱਧ ਵਿਧਾਇਖਾ ਦੇ ਅਧਿਕਾਰਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਸਖ਼ਤ ਕਰਵਾਈ ਕੀਤੀ ਜਾਵੇਗੀ।
ਇਸ ਕਾਰਨ ਲਿਆ ਇਹ ਫੈਸਲਾ
ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਇੱਕ ਉਦਯੋਗਪਤੀ ਨੂੰ ਇੱਕ ਆਈਏਐਸ ਅਧਿਕਾਰੀ ਨੂੰ ਮਿਲਵਾਉਣ ਲੈ ਕੇ ਗਿਆ ਸੀ। ਆਪ ਵਿਧਾਇਕ ਨੇ ਆਈਏਐਸ ਅਧਿਕਾਰੀ ਉੱਤੇ ਉਸ ਨੂੰ ਦਫਤਰ ਤੋਂ ਬਾਹਰ ਕੱਢਣ ਦਾ ਦੋਸ਼ ਲਾਇਆ ਸੀ। ਇਸ ਦੌਰਾਨ ਅਧਿਕਾਰੀ ਤੇ ਵਿਧਾਇਕ ਵਿਚਾਲੇ ਬਹਿਸ ਵੀ ਹੋਈ ਸੀ। ਵਿਧਾਇਕ ਨੇ ਇਸ ਮਾਮਲੇ ਦੀ ਸ਼ਿਕਾਇਤ ਵਿਧਾਨ ਸਭਾ ਦੀ ਵਿਸ਼ੇਸ਼ ਕਮੇਟੀ ਨੂੰ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ