Punjab News: ਪੰਜਾਬ 'ਚ 10 ਤੋਂ 15 ਮਾਰਚ ਤੱਕ ਲੱਗੀਆਂ ਸਖਤ ਪਾਬੰਦੀਆਂ, ਵਾਹਨ ਚਾਲਕ ਦੇਣ ਧਿਆਨ; ਨਹੀਂ ਤਾਂ...
Punjab News: ਪੰਜਾਬ ਵਾਸੀਆਂ ਲਈ ਅਹਿਮ ਖ਼ਬਰ ਹੈ। ਦਰਅਸਲ, 10 ਮਾਰਚ ਤੋਂ 15 ਮਾਰਚ ਤੱਕ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਲਾ-ਮਹੱਲਾ ਮਨਾਇਆ ਜਾ ਰਿਹਾ ਹੈ। ਕਿਸੇ ਵੀ ਅਣਸੁਖਾਵੀਂ ਘਟਨਾ ਤੋਂ

Punjab News: ਪੰਜਾਬ ਵਾਸੀਆਂ ਲਈ ਅਹਿਮ ਖ਼ਬਰ ਹੈ। ਦਰਅਸਲ, 10 ਮਾਰਚ ਤੋਂ 15 ਮਾਰਚ ਤੱਕ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਲਾ-ਮਹੱਲਾ ਮਨਾਇਆ ਜਾ ਰਿਹਾ ਹੈ। ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਸ਼ਰਧਾਲੂਆਂ ਨੂੰ ਬਚਾਉਣ ਲਈ, ਸਰਕਾਰ ਨੇ ਟਰੈਕਟਰਾਂ ਅਤੇ ਟਰੱਕਾਂ 'ਤੇ ਸਪੀਕਰਾਂ ਦੀ ਵਰਤੋਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ।
ਐਸਐਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਪੁਲਿਸ ਪ੍ਰਸ਼ਾਸਨ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਸਬੰਧਤ ਜ਼ਿਲ੍ਹਿਆਂ/ਯੂਨਿਟ ਅਧੀਨ ਆਉਂਦੇ ਪੁਲਿਸ ਥਾਣਿਆਂ ਦੇ ਮੁੱਖ ਅਧਿਕਾਰੀਆਂ ਅਤੇ ਟ੍ਰੈਫਿਕ ਇੰਚਾਰਜਾਂ ਰਾਹੀਂ ਟਰੱਕ ਯੂਨੀਅਨਾਂ ਅਤੇ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਹੋਲਾ-ਮੁਹੱਲਾ ਦੌਰਾਨ ਕਿਸੇ ਵੀ ਡਬਲ-ਡੈਕਰ ਟਰੱਕ/ਵਾਹਨ, ਵੱਡੇ ਸਪੀਕਰਾਂ ਵਾਲੀ ਟਰੈਕਟਰ-ਟਰਾਲੀ, ਪ੍ਰੈਸ਼ਰ ਹਾਰਨ ਵਾਲੇ ਮੋਟਰਸਾਈਕਲ ਅਤੇ ਸਾਈਲੈਂਸਰ ਤੋਂ ਬਿਨਾਂ ਮੋਟਰਸਾਈਕਲ ਸਵਾਰਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਵਿੱਚ ਆਉਣ ਦੀ ਆਗਿਆ ਨਾ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਅਤੇ ਕਾਨੂੰਨਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ ਅਤੇ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੇ ਸਪੀਕਰਾਂ ਨੂੰ ਮੌਕੇ 'ਤੇ ਹੀ ਵਾਹਨਾਂ ਤੋਂ ਹਟਾ ਕੇ ਅੱਗੇ ਭੇਜ ਦਿੱਤਾ ਜਾਵੇਗਾ। ਐਸ.ਐਸ.ਪੀ. ਗੁਲਨੀਤ ਖੁਰਾਣਾ ਨੇ ਕਿਹਾ ਕਿ ਇਹ ਫੈਸਲਾ ਹੋਲਾ-ਮੁਹੱਲਾ ਮੇਲੇ ਦੌਰਾਨ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਸਪੀਕਰਾਂ ਦੀ ਆਵਾਜ਼ ਕਾਰਨ ਹੋਣ ਵਾਲੀ ਪਰੇਸ਼ਾਨੀ ਨੂੰ ਰੋਕਣ ਲਈ ਲਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Read More: Punjab Weather: ਪੰਜਾਬ 'ਚ ਇੰਨੇ ਦਿਨ ਲਗਾਤਾਰ ਵਰ੍ਹੇਗਾ ਮੀਂਹ, ਵੈਸਟਰਨ ਡਿਸਟਰਬੈਂਸ ਕਾਰਨ ਹੋਏਗੀ ਗੜੇਮਾਰੀ; ਕਿਸਾਨਾਂ ਦੀ ਵਧੀ ਚਿੰਤਾ...
Read MOre: Punjab News: ਪੰਜਾਬ ਪੁਲਿਸ ਨੇ ਮਹਿਲਾ ਸਰਪੰਚ ਦੇ ਪਤੀ ਨੂੰ ਚੁੱਕਿਆ, ਪਿੰਡ 'ਚ ਭਾਰੀ ਹੰਗਾਮਾ; ਜਾਣੋ ਮਾਮਲਾ
Read MOre: Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ ਬਿਜਲੀ ਕੱਟ, 12 ਤੋਂ 6 ਵਜੇ ਤੱਕ ਬੱਤੀ ਰਹੇਗੀ ਗੁੱਲ






















