ਅੰਮ੍ਰਿਤਸਰ: ਭਲਕੇ ਦੇਸ਼ ‘ਚ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਦੇਸ਼ ‘ਚ ਹਰ ਇੱਕ ਸੂਬੇ ‘ਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਦੇਸ਼ ਦੇ ਨਾਲ-ਨਾਲ ਪੰਜਾਬ ਦੇ ਅੰਮ੍ਰਿਤਸਰ ‘ਚ ਵੀ ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ ਕੀਤੀ ਗਈ ਹੈ। ਸਥਾਨਕ ਪੁਲਿਸ ਵੱਲੋਂ ਸ਼ਹਿਰ ‘ਚ ਐਂਟਰੀ ਪੁਆਇੰਟ ਸੀਲ ਕਰ ਦਿੱਤੇ ਗਏ ਹਨ ਤੇ ਆਉਣ-ਜਾਣ ਦੇ ਸਾਰੇ ਰਸਤਿਆਂ ‘ਤੇ ਪੈਨੀ ਨਜ਼ਰ ਰੱਖੀ ਜਾ ਰਹੀ ਹੈ।


ਇੰਨਾ ਹੀ ਨਹੀ ਸ਼ਹਿਰ ‘ਚ ਦਾਖਲ ਹੋਣ ਵਾਲੇ ਹਰ ਇੱਕ ਵਾਹਨ ਦੀ ਪੂਰੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਬਾਰੇ ਅੰਮ੍ਰਿਤਸਰ ਪੁਲਿਸ ਦੇ ਕਮਿਸ਼ਨਰ ਐਸਐਸ ਸ਼੍ਰੀਵਾਸਤਵ ਨੇ ਆਲਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਤੇ ਸੁਰੱਖਿਆ ਦੇ ਪ੍ਰਬੰਧਾਂ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ।

ਉਨ੍ਹਾਂ ਕਿਹਾ ਕਿ ਦੇਸ਼ ‘ਚ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਸ਼ਹਿਰ ‘ਚ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਸ਼ਹਿਰ ਦੇ ਹਰ ਪੁਆਇੰਟ ‘ਤੇ ਪੁਲਿਸ ਮੁਸ਼ਤੈਦ ਹੈ। ਪੰਜਾਬ ਪੁਲਿਸ ਵੱਲੋਂ ਆਰਮਡ ਬਟਾਲੀਅਨ ਦੇ ਜਵਾਨਾਂ ਦੀ ਵੀ ਮਦਦ ਲਈ ਜਾ ਰਹੀ ਹੈ ਤਾਂ ਜੋ ਸ਼ਹਿਰ ‘ਚ ਅਮਨ-ਸ਼ਾਂਤੀ ਦਾ ਮਾਹੌਲ ਬਣਿਆ ਰਹੇ ਤੇ ਕੋਈ ਕਾਨੂੰਨ ਭੰਗ ਨਾ ਕਰ ਸਕੇ।