ਚੰਡੀਗੜ੍ਹ: ਪੰਜਾਬ ਵਿੱਚ ਤੇਜ਼ੀ ਨਾਲ ਵੱਧ ਰਹੀ ਕੋਰੋਨਾਵਾਇਰਸ ਪੌਜ਼ੇਟਿਵ ਮਰੀਜ਼ਾਂ ਦੀ ਗਿਣਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਸਖ਼ਤੀ ਸ਼ੁਰੂ ਕਰ ਦਿੱਤੀ ਹੈ। ਇਸ ਤਹਿਤ ਪੁਲਿਸ ਨੇ ਉਨ੍ਹਾਂ ਲੋਕਾਂ ਖਿਲਾਫ ਐਫਆਈਆਰ ਦਰਜ ਕਰਨੀ ਸ਼ੁਰੂ ਕਰ ਦਿੱਤੀ ਹੈ ਜੋ ਮਾਸਕ ਨਹੀਂ ਪਾਉਂਦੇ ਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਨਹੀਂ ਕਰਦੇ।
ਹਾਲਾਂਕਿ ਪਹਿਲਾਂ, ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ‘ਤੇ ਸਿਰਫ ਚਲਾਨ ਕਰਕੇ ਜੁਰਮਾਨਾ ਵਸੂਲਿਆ ਜਾਂਦਾ ਸੀ, ਪਰ ਇਸ ਦੇ ਬਾਵਜੂਦ ਲੋਕ ਇਨ੍ਹਾਂ ਨਿਯਮਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ। ਇਸ ਕਰਕੇ ਸਰਕਾਰ ਨੇ ਸਖਤੀ ਦੇ ਹੁਕਮ ਦਿੱਤੇ ਹਨ। ਪੁਲਿਸ ਹੁਣ ਜ਼ੁਰਮਾਨੇ ਦੇ ਨਾਲ ਹੀ ਕੇਸ ਦਰਜ ਕਰ ਰਹੀ ਹੈ।
ਹੁਣ ਸੂਬੇ ਵਿੱਚ ਕੋਰੋਨਾ ਪੌਜ਼ੇਟਿਵ ਮਰੀਜ਼ਾਂ ਦੀ ਗਿਣਤੀ ਹਰ ਰੋਜ਼ ਵਧ ਰਹੀ ਹੈ। ਅਜਿਹੀ ਸਥਿਤੀ ਵਿੱਚ ਪੰਜਾਬ ਪੁਲਿਸ ਨੂੰ ਹੁਣ ਮਾਸਕ ਪਹਿਨਣ ਤੇ ਸਰੀਰਕ ਦੂਰੀ ਦੇ ਨਿਯਮ ਨੂੰ ਸਖਤੀ ਨਾਲ ਲਾਗੂ ਕਰਨ ਲਈ ਐਫਆਈਆਰ ਦਰਜ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਪੰਜਾਬ 'ਚ ਹੋਰ ਸਖ਼ਤੀ, ਮਾਸਕ ਬਗੈਰ ਨਾ ਨਿਕਲਿਓ ਬਾਹਰ, ਜ਼ੁਰਮਾਨੇ ਦੇ ਨਾਲ ਹੀ ਹੋਏਗਾ ਕੇਸ ਦਰਜ
ਏਬੀਪੀ ਸਾਂਝਾ
Updated at:
17 Jul 2020 11:12 AM (IST)
ਪੁਲਿਸ ਨੇ ਉਨ੍ਹਾਂ ਲੋਕਾਂ ਖਿਲਾਫ ਐਫਆਈਆਰ ਦਰਜ ਕਰਨੀ ਸ਼ੁਰੂ ਕਰ ਦਿੱਤੀ ਹੈ ਜੋ ਮਾਸਕ ਨਹੀਂ ਪਾਉਂਦੇ ਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਨਹੀਂ ਕਰਦੇ।
- - - - - - - - - Advertisement - - - - - - - - -