ਪੜਚੋਲ ਕਰੋ

ਪੰਜਾਬ ਸਰਕਾਰ ਦੀ ਸਖ਼ਤੀ ! ਗੁਰਦੁਆਰਿਆਂ, ਮੰਦਰਾਂ, ਚਰਚਾਂ ਅਤੇ ਮਸਜਿਦਾਂ ’ਤੇ ਚੈਕਿੰਗ

ਇਸ ਦੌਰਾਨ ਘੱਟੋ-ਘੱਟ 698 ਪੁਲੀਸ ਟੀਮਾਂ, ਜਿਨਾਂ ਵਿੱਚ 4000 ਤੋਂ ਵੱਧ ਪੁਲੀਸ ਮੁਲਾਜਮ ਸ਼ਾਮਲ ਸਨ, ਨੇ ਸੂਬੇ ਭਰ ਵਿੱਚ 16118 ਗੁਰਦੁਆਰਿਆਂ, 4263 ਮੰਦਰਾਂ, 1930 ਚਰਚਾਂ ਅਤੇ 777 ਮਸਜਿਦਾਂ ਦੀ ਚੈਕਿੰਗ ਕੀਤੀ।

Punjab News:  ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਰਾਰਤੀ ਅਨਸਰਾਂ ‘ਤੇ ਸਖ਼ਤੀ ਨਾਲ ਨਜ਼ਰ ਰੱਖਣ ਲਈ ਸਾਰੇ ਧਾਰਮਿਕ ਸਥਾਨਾਂ ‘ਤੇ ਪੁਖ਼ਤਾ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ  ਵੱਲੋਂ ਅਜਿਹੀਆਂ ਸੰਸਥਾਵਾਂ  ਜਿਵੇਂ ਗੁਰਦੁਆਰਿਆਂ, ਮੰਦਰਾਂ, ਚਰਚਾਂ ਅਤੇ ਮਸਜਿਦਾਂ ’ਤੇ ਦੋ ਦਿਨਾਂ ਵਿਸ਼ੇਸ਼ ਚੈਕਿੰਗ ਕੀਤੀ  ਗਈ । ਇਸ ਚੈਕਿੰਗ ਦਾ ਉਦੇਸ਼ ਧਾਰਮਿਕ ਸੰਸਥਾਵਾਂ ਤੇ  ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣਾ ਅਤੇ ਇਹ ਯਕੀਨੀ ਬਣਾਉਣ ਸੀ ਅਜਿਹੀਆਂ ਸੰਸਥਾਵਾਂ ਤੇ  ਸੀਸੀਟੀਵੀ ਕੈਮਰੇ ਲੱਗੇ ਹੋਏ ਹਨ ਅਤੇ ਪੂਰੀ ਤਰਾਂ ਕੰਮ ਕਰ ਰਹੇ ਹਨ।  ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿਆਂ ਵਿੱਚ ਸ਼ਨੀਵਾਰ ਅਤੇ ਐਤਵਾਰ ਨੂੰ ਇਹ ਵਿਸ਼ੇਸ਼ ਚੈਕਿੰਗ ਕੀਤੀ ਗਈ ਸੀ ।

ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁੁਕਲਾ ਨੇ ਕਿਹਾ ਕਿ ਸੀਪੀਜ/ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਸਾਰੇ ਧਾਰਮਿਕ ਸਥਾਨਾਂ ਜਿਨਾਂ ਵਿੱਚ ਮੰਦਰਾਂ, ਗੁਰਦੁਆਰਿਆਂ, ਚਰਚਾਂ ਅਤੇ ਮਸਜਿਦਾਂ ਸ਼ਾਮਲ ਹਨ, ਦਾ ਦੌਰਾ ਕਰਨ ਲਈ ਲਈ ਲੋੜੀਂਦੀ ਗਿਣਤੀ ਵਿੱਚ ਟੀਮਾਂ ਤਾਇਨਾਤ ਕਰਨ ਅਤੇ ਪੁਜਾਰੀਆਂ ਅਤੇ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਨਾਲ ਸੁਰੱਖਿਆ ਸਮੀਖਿਆ ਮੀਟਿੰਗਾਂ ਕਰਨ।   ਉਨਾਂ ਕਿਹਾ ਕਿ ਗਜਟਿਡ ਰੈਂਕ ਦੇ ਅਧਿਕਾਰੀਆਂ (ਜੀ.ਓਜ) ਨੂੰ ਮਹੱਤਵਪੂਰਨ ਧਾਰਮਿਕ ਸਮੂਹਾਂ ਜਿਵੇਂ ਕਿ ਸਤਕਾਰ ਕਮੇਟੀਆਂ ਅਤੇ ਸ਼ਿਵ ਸੈਨਾ ਆਗੂਆਂ ਨਾਲ ਮੀਟਿੰਗਾਂ ਕਰਨ ਲਈ ਵੀ ਕਿਹਾ ਗਿਆ ਸੀ।

ਉਨਾਂ ਨੇ ਪੁਲਿਸ ਟੀਮਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਸਾਰੇ ਧਾਰਮਿਕ ਸਥਾਨਾਂ  ‘ਤੇ ਸੀਸੀਟੀਵੀ ਕੈਮਰੇ ਲਗਾਏ ਜਾਣ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਚੌਕੀਦਾਰ/ਸੁਰੱਖਿਆ ਗਾਰਡ ਵੱਲੋਂ ਨਿਗਰਾਨੀ ਕੀਤੀ ਜਾਵੇ।

ਇਸ ਦੌਰਾਨ ਘੱਟੋ-ਘੱਟ 698 ਪੁਲੀਸ ਟੀਮਾਂ, ਜਿਨਾਂ ਵਿੱਚ 4000 ਤੋਂ ਵੱਧ ਪੁਲੀਸ ਮੁਲਾਜਮ ਸ਼ਾਮਲ ਸਨ, ਨੇ ਸੂਬੇ ਭਰ ਵਿੱਚ 16118 ਗੁਰਦੁਆਰਿਆਂ, 4263 ਮੰਦਰਾਂ, 1930 ਚਰਚਾਂ ਅਤੇ 777 ਮਸਜਿਦਾਂ ਦੀ ਚੈਕਿੰਗ ਕੀਤੀ। ਇਹ ਸਮੁੱਚੀ ਚੈਕਿੰਗ ਦੀ ਨਿਗਰਾਨੀ ਰੇਂਜ ਇੰਸਪੈਕਟਰ ਜਨਰਲ ਆਫ ਪੁਲਿਸ (ਆਈ.ਜੀ.ਐਸ.ਪੀ.) ਵੱਲੋਂ ਖੁਦ  ਕੀਤੀ ਗਈ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਮੂਹ ਗੁਰਦੁਆਰਿਆਂ, ਮੰਦਰਾਂ, ਚਰਚਾਂ ਅਤੇ ਮਸਜਿਦਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪੋ-ਆਪਣੇ ਧਾਰਮਿਕ ਅਦਾਰਿਆਂ ਵਿੱਚ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਹਮੇਸ਼ਾ ਚੌਕਸ ਰਹਿਣ।

ਉਨਾਂ ਨੇ ਸੀਸੀਟੀਵੀ ਕੈਮਰਿਆਂ ਦੀ ਹਫਤਾਵਾਰੀ ਚੈਕਿੰਗ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਕੰਮ ਕਰ ਰਹੇ ਹਨ ਜਾਂ ਨਹੀਂ। ਉਨਾਂ ਪ੍ਰਬੰਧਕ ਕਮੇਟੀਆਂ ਨੂੰ ਆਪੋ-ਆਪਣੇ ਧਾਰਮਿਕ ਸਥਾਨਾਂ ਦੇ ਪ੍ਰਵੇਸ਼ ਦੁਆਰ ‘ਤੇ ਸੁਰੱਖਿਆ ਗਾਰਡ ਤਾਇਨਾਤ ਕਰਨ ਦੀ ਸਲਾਹ ਵੀ ਦਿੱਤੀ।

ਜ਼ਿਕਰਯੋਗ ਹੈ ਕਿ ਸੀਪੀਜ/ਐਸਐਸਪੀਜ ਨੂੰ ਸਮਾਜ ਵਿਰੋਧੀ ਅਨਸਰਾਂ ‘ਤੇ ਨਿਗਰਾਨੀ ਵਧਾਉਣ ਲਈ ਸਾਰੇ ਧਾਰਮਿਕ ਸਥਾਨਾਂ ਦੇ ਆਲੇ ਦੁਆਲੇ ਪੁਲਿਸ ਗਸ਼ਤ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਟਾਪ ਹੈਡਲਾਈਨ

ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਵੱਡੇ 2 ਦਿੱਗਜ ਆਗੂਆਂ ਨੇ ਛੱਡੀ ਪਾਰਟੀ; ਮੱਚੀ ਸਿਆਸੀ ਹਲਚਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਵੱਡੇ 2 ਦਿੱਗਜ ਆਗੂਆਂ ਨੇ ਛੱਡੀ ਪਾਰਟੀ; ਮੱਚੀ ਸਿਆਸੀ ਹਲਚਲ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget