ਬਿਲਾਸਪੁਰ 'ਚ HRTC ਬੱਸ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, 5 ਲੋਕਾਂ ਦੀ ਹੋਈ ਮੌਤ
ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇਅ ’ਤੇ ਗੰਭਰ ਪੁਲ ਨੇੜੇ ਐੱਚਆਰਟੀਸੀ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਟੱਕਰ 'ਚ ਕੁਝ ਯਾਤਰੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
![ਬਿਲਾਸਪੁਰ 'ਚ HRTC ਬੱਸ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, 5 ਲੋਕਾਂ ਦੀ ਹੋਈ ਮੌਤ Strong collision between HRTC bus and truck in Bilaspur ਬਿਲਾਸਪੁਰ 'ਚ HRTC ਬੱਸ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, 5 ਲੋਕਾਂ ਦੀ ਹੋਈ ਮੌਤ](https://feeds.abplive.com/onecms/images/uploaded-images/2022/09/11/978381d162c2655c9e22420ef23742f41662875191727370_original.jpg?impolicy=abp_cdn&imwidth=1200&height=675)
ਚੰਡੀਗੜ੍ਹ: ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇਅ ’ਤੇ ਗੰਭਰ ਪੁਲ ਨੇੜੇ ਐੱਚਆਰਟੀਸੀ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਟੱਕਰ 'ਚ ਕੁਝ ਯਾਤਰੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਐਚਆਰਟੀਸੀ ਬੱਸ ਦਿੱਲੀ ਤੋਂ ਮਨਾਲੀ ਜਾ ਰਹੀ ਸੀ। ਬਿਲਾਸਪੁਰ ਦੇ ਜਾਮਲੀ ਅਤੇ ਗੰਭਰ ਪੁਲ ਨੇੜੇ ਬੱਸ ਅਤੇ ਟਰੱਕ ਦੀ ਜ਼ਬਰਦਸਤ ਟੱਕਰ ਹੋ ਗਈ। ਜ਼ਖਮੀਆਂ ਨੂੰ ਇਲਾਜ ਲਈ ਨਜ਼ਦੀਕ ਦੇ ਹਸਪਤਾਲ ਭੇਜਿਆ ਜਾ ਰਿਹਾ ਹੈ। ਹਾਦਸੇ ਤੋਂ ਬਾਅਦ ਕੌਮੀ ਮਾਰਗ ’ਤੇ ਲੰਮਾ ਜਾਮ ਲੱਗ ਗਿਆ। ਪੁਲਿਸ ਮੌਕੇ 'ਤੇ ਪਹੁੰਚ ਕੇ ਅਗਲੇਰੀ ਕਾਰਵਾਈ ਕਰ ਰਹੀ ਹੈ।
ਦੂਜੇ ਪਾਸੇ ਊਨਾ ਜ਼ਿਲ੍ਹੇ ਦੇ ਕੁਠਾਰ ਕਲਾਂ ਵਿੱਚ ਕਾਰ Jio Network ਦੇ ਖੰਭੇ ਨਾਲ ਟਕਰਾ ਕੇ ਖੇਤਾਂ ਵਿੱਚ ਜਾ ਡਿੱਗੀ, ਜਿਸ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਸੂਚਨਾ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਕਾਰ 'ਚ ਸਵਾਰ ਲੋਕਾਂ ਨੂੰ ਹਸਪਤਾਲ ਪਹੁੰਚਾਇਆ, ਜਿਨ੍ਹਾਂ 'ਚੋਂ 2 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਤਿੰਨ ਹੋਰ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿਨ੍ਹਾਂ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਹੈ।
ਇਹ ਵੀ ਪੜ੍ਹੋ- ਬਾਜਵਾ ਦਾ ਸੀਐਮ ਭਗਵੰਤ ਮਾਨ ਨੂੰ ਸਵਾਲ, ਆਖਰ ਰਾਘਵ ਚੱਢਾ ਦਾ ਸਰਕਾਰ 'ਚ ਕੀ ਰੋਲ?
ਮ੍ਰਿਤਕਾਂ ਦੀ ਪਛਾਣ ਰਾਜਨ ਜਸਵਾਲ ਪੁੱਤਰ ਕੁਲਦੀਪ ਜਸਵਾਲ, ਅਮਲ ਪੁੱਤਰ ਨੰਦ ਲਾਲ ਵਾਸੀ ਸਲੋਹ, ਵਿਸ਼ਾਲ ਚੌਧਰੀ ਉਰਫ਼ ਅਮਨਦੀਪ ਪੁੱਤਰ ਬਲਦੇਵ ਸਿੰਘ ਵਾਸੀ ਮਜਾਰਾ, ਸਿਮਰਨ ਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਹਾਜੀਪੁਰ ਤਹਿਸੀਲ ਨੰਗਲ ਜ਼ਿਲ੍ਹਾ ਰੂਪਨਗਰ ਪੰਜਾਬ ਅਤੇ ਅਨੂਪ ਸਿੰਘ ਪੁੱਤਰ ਜਨਕ ਰਾਜ ਵਾਸੀ ਸਲੋਹ ਵਜੋਂ ਹੋਈ ਹੈ। ਡੀਐਸਪੀ ਹੈੱਡਕੁਆਰਟਰ ਅੰਕਿਤ ਸ਼ਰਮਾ ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ।
ਇਹ ਵੀ ਪੜ੍ਹੋ- ਅੰਦੋਲਨ 'ਚੋਂ ਉਪਜੀ ਆਮ ਆਦਮੀ ਪਾਰਟੀ ਹੁਣ ਧਰਨਿਆਂ-ਮੁਜ਼ਾਹਰਿਆਂ ਤੋਂ ਡਰਨ ਲੱਗੀ, ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਮੋਰਚਾ ਬੈਨ
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)