ਮੁੱਖ ਮੰਤਰੀ ਦੇ ਜ਼ਿਲ੍ਹੇ ਵਿੱਚ ਪਾਣੀ ਦੀ ਟੈਂਕੀ 'ਤੇ ਚੜ੍ਹ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ
ਸੁਨਾਮ ਤੋਂ ਇਲਾਵਾ ਲਹਿਰਾਗਾਗਾ ਵਿੱਚ ਵੀ ਅੰਦੋਲਨ ਚੱਲ ਰਿਹਾ ਹੈ। ਉਨ੍ਹਾਂ ਵੱਲੋਂ ਸਰਕਾਰ ਉੱਤੇ ਵਾਅਦਾ ਖ਼ਿਲਾਫ਼ੀ ਦਾ ਇਲਜ਼ਾਮ ਲਾ ਕੇ ਜ਼ਬਰਦਸਤ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

Punjab News: ਵੀਰਵਾਰ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੇ ਮੈਂਬਰਾਂ ਨੇ ਕਈ ਮੰਗਾਂ ਨੂੰ ਲੈ ਕੇ ਸੁਨਾਮ ਅਤੇ ਲਹਿਰਾਗਾਗਾ ਦੀ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਕੇ ਸੂਬਾ ਸਰਕਾਰ ਖਿਲਾਫ ਆਪਣਾ ਗੁੱਸਾ ਕੱਢਿਆ।
ਅੰਦੋਲਨਕਾਰੀ ਯੂਨੀਅਨ ਦੇ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ ਚਾਰ ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ ਹੈ। ਸਰਕਾਰ ਉਨ੍ਹਾਂ ਨੂੰ ਰੈਗੂਲਰ ਕਰਨ ਦੀ ਯੋਜਨਾ ਨੂੰ ਲਾਗੂ ਨਹੀਂ ਕਰ ਰਹੀ ਹੈ। ਅਤੇ ਉਨ੍ਹਾਂ ਦਾ ਦੋ ਸਾਲਾਂ ਦੇ ਬਕਾਇਆ ਵੀ ਬਾਕੀ ਹੈ ਜੋ ਵੀ ਸਰਕਾਰ ਵੱਲੋਂ ਨਹੀਂ ਦਿੱਤਾ ਜਾ ਰਿਹਾ ਹੈ।
ਜ਼ਿਕਰ ਕਰ ਦਈਏ ਕਿ ਅੱਜ ਸਵੇਰੇ 11 ਵਜੇ ਸੁਨਾਮ ਵਿੱਚ ਆਈਟੀਆਈ ਵਿੱਚ ਬਣੀ ਪਾਣੀ ਦੀ ਟੈਂਕੀ ਤੇ ਧਨ ਸਿੰਘ, ਸਤਨਾਮ ਸਿੰਘ, ਸਤਿਗੁਰ ਸਿੰਘ ਅਤੇ ਅਮਨਦੀਪ ਸਿੰਘ ਚੜ੍ਹ ਗਏ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜਮ ਕੇ ਪ੍ਰਦਰਸ਼ਨ ਕੀਤਾ।
ਜਦੋਂਕਿ ਬਾਕੀ ਯੂਨੀਅਨ ਮੈਂਬਰ ਧਰਨੇ ’ਤੇ ਬੈਠ ਗਏ। ਇਸ ਦੌਰਾਨ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਧਰਨੇ ’ਤੇ ਬੈਠੇ ਮਦਨ ਸਿੰਘ, ਜਸਕਰਨ ਸਿੰਘ ਅਤੇ ਲਖਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਨਾਲ ਦੁਸ਼ਮਣਾਂ ਵਰਗਾ ਸਲੂਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਵੱਲੋਂ ਠੋਸ ਭਰੋਸਾ ਨਹੀਂ ਦਿੱਤਾ ਜਾਂਦਾ ਜਾਂ ਸੂਬਾਈ ਯੂਨੀਅਨ ਦਾ ਫੈਸਲਾ ਨਹੀਂ ਆਉਂਦਾ, ਉਦੋਂ ਤੱਕ ਅੰਦੋਲਨ ਜਾਰੀ ਰੱਖਿਆ ਜਾਵੇਗਾ।
ਦੱਸ ਦਈਏ ਕਿ ਸੁਨਾਮ ਤੋਂ ਇਲਾਵਾ ਲਹਿਰਾਗਾਗਾ ਵਿੱਚ ਵੀ ਅੰਦੋਲਨ ਚੱਲ ਰਿਹਾ ਹੈ। ਉਨ੍ਹਾਂ ਵੱਲੋਂ ਸਰਕਾਰ ਉੱਤੇ ਵਾਅਦਾ ਖ਼ਿਲਾਫ਼ੀ ਦਾ ਇਲਜ਼ਾਮ ਲਾ ਕੇ ਜ਼ਬਰਦਸਤ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।





















