AAP Protest: ਸੰਜੇ ਸਿੰਘ ਦੀ ਗ੍ਰਿਫਤਾਰੀ ਖਿਲਾਫ ਪੰਜਾਬ ਭਰ 'ਚ ਆਮ ਆਦਮੀ ਪਾਰਟੀ ਦਾ ਜ਼ੋਰਦਾਰ ਪ੍ਰਦਰਸ਼ਨ, PM ਮੋਦੀ ਦਾ ਪੁਤਲਾ ਫੂਕਿਆ
ਈਡੀ ਨੂੰ ਸੰਜੇ ਸਿੰਘ ਦੇ ਘਰੋਂ ਇੱਕ ਪੈਸਾ ਜਾਂ ਇੱਕ ਵੀ ਗੈਰ ਕਾਨੂੰਨੀ ਦਸਤਾਵੇਜ਼ ਨਹੀਂ ਮਿਲਿਆ। ਇਹ ਸਭ ਸਿਰਫ਼ ਡਰਾਉਣ ਲਈ ਕੀਤਾ ਜਾ ਰਿਹਾ ਹੈ, ਪਰ ਪ੍ਰਧਾਨ ਮੰਤਰੀ ਮੋਦੀ ਭਾਵੇਂ ਕੁਝ ਵੀ ਕਰ ਲੈਣ, ਉਹ ਸਾਨੂੰ ਡਰਾ ਨਹੀਂ ਸਕਦੇ।
Punjab News: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪੰਜਾਬ ਦੇ ‘ਆਪ’ ਆਗੂਆਂ ਨੇ ਸੂਬੇ ਭਰ ਵਿੱਚ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਕਈ ਥਾਵਾਂ 'ਤੇ 'ਆਪ' ਆਗੂਆਂ ਨੇ ਰੋਸ ਵਜੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਵੀ ਫੂਕੇ।
ਧਰਨੇ ਵਿੱਚ ਪੰਜਾਬ ਦੇ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਸਮੇਤ ਸੂਬਾ ਤੇ ਜ਼ਿਲ੍ਹਾ ਪੱਧਰੀ ਪਾਰਟੀ ਆਗੂਆਂ ਤੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਸਾਰੇ ਆਗੂਆਂ ਨੇ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਨੂੰ ਮੋਦੀ ਸਰਕਾਰ ਦੀ ਤਾਨਾਸ਼ਾਹੀ ਕਰਾਰ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਸ ਦੀ ਗ੍ਰਿਫ਼ਤਾਰੀ ਇਸ ਲਈ ਕਰਵਾਈ ਹੈ ਕਿਉਂਕਿ ਉਸ ਨੇ ਅਡਾਨੀ ਮਾਮਲੇ ’ਤੇ ਸੰਸਦ ਵਿੱਚ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਸੀ।
ਭਾਜਪਾ ਦੀ ਕੇਂਦਰ ਸਰਕਾਰ ਆਮ ਆਦਮੀ ਪਾਰਟੀ ਦੀ ਚੜ੍ਹਤ ਤੋਂ ਡਰਕੇ ਬੁਖਲਾ ਗਈ ਹੈ ਇਸੇ ਕਰਕੇ ਉਹ ਕੇਂਦਰੀ ਏਜੰਸੀਆਂ ਰਾਹੀਂ ਲੋਕਤੰਤਰ ਦਾ ਘਾਣ ਕਰਕੇ ਕਈ ਇਮਾਨਦਾਰ ਆਗੂਆਂ ਉੱਤੇ ਝੂਠੇ ਕੇਸ ਪੁਆ ਰਹੀ ਹੈ ਜਿਵੇਂ ਕਿ ਆਮ ਆਦਮੀ ਪਾਰਟੀ ਦੇ ਇਮਾਨਦਾਰ ਨੇਤਾ ਸ੍ਰੀ ਸੰਜੇ ਸਿੰਘ ਜੀ ਨੂੰ ਗ੍ਰਿਫਤਾਰ ਕੀਤਾ ਹੈ। pic.twitter.com/oyonpn7gdo
— Sushil rinku (@Sushilrinku_13) October 6, 2023
ਜਲੰਧਰ ਦੇ ਨਕੋਦਰ ਵਿੱਚ ਸੰਸਦ ਮੈਂਬਰ ਸ਼ੁਸ਼ੀਲ ਕੁਮਾਰ ਰਿੰਕੂ, ਕੈਬਨਿਟ ਮੰਤਰੀ ਬਲਕਾਰ ਸਿੰਘ, ਵਿਧਾਇਕ ਰਮਨ ਅਰੋੜਾ, ਸ਼ੀਤਲ ਅੰਗੁਰਾਲ, ਇੰਦਰਜੀਤ ਕੌਰ ਮਾਨ, 'ਆਪ' ਸੂਬਾ ਸਕੱਤਰ ਰਾਜਵਿੰਦਰ ਕੌਰ ਥਿਆੜਾ, ਲੋਕ ਸਭਾ ਇੰਚਾਰਜ ਅਸ਼ਵਨੀ ਅਗਰਵਾਲ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅੰਮ੍ਰਿਤਪਾਲ ਸਿੰਘ, ਦਿਹਾਤੀ ਪ੍ਰਧਾਨ ਸਟੀਫਨ ਕਲੇਰ, ਜ਼ਿਲਾ ਸਕੱਤਰ ਸੁਭਾਸ਼ ਸ਼ਰਮਾ ਅਤੇ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜਗਤਾਰ ਸਿੰਘ ਸੰਘੇੜਾ ਦੇ ਨਾਲ ਆਪ' ਵਰਕਰਾਂ ਨੇ ਰੋਸ ਪ੍ਰਦਰਸ਼ਨ ਕੀਤਾ।
ਪਠਾਨਕੋਟ 'ਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ 'ਚ 'ਆਪ' ਵਰਕਰਾਂ ਨੇ ਸੜਕ 'ਤੇ ਰੋਸ ਪ੍ਰਦਰਸ਼ਨ ਕੀਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ। ਇਸ ਮੌਕੇ ਜ਼ਿਲ੍ਹਾ ਇੰਚਾਰਜ ਅਮਿਤ ਮੰਟੂ ਅਤੇ ‘ਆਪ’ ਆਗੂ ਵਿਭੂਤੀ ਸ਼ਰਮਾ ਹਾਜ਼ਰ ਸਨ।
ਅੱਜ AAP ਦੇ ਵਰਕਰਾਂ ਨੇ ਵਾਲਮੀਕੀ ਚੌਂਕ ਪਠਾਨਕੋਟ ਵਿਖੇ ਭਾਜਪਾ ਦੀ ਕੇਂਦਰ ਸਰਕਾਰ ਦੁਆਰਾ ਪਾਰਟੀ ਆਗੂ @SanjayAzadSln ਨੂੰ ਨਾਜਾਇਜ ਤੌਰ ਦੇ ਗਿਰਫ਼ਤਾਰ ਕਰਨ ਦਾ ਵਿਰੋਧ ਕੀਤਾ ਅਤੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ।
— AAP Punjab (@AAPPunjab) October 6, 2023
"ਮੋਦੀ ਸਰਕਾਰ ਦੇਸ਼ ਵਿੱਚ ਹਰ ਤਰ੍ਹਾਂ ਦੇ ਵਿਰੋਧੀ ਸੁਰ ਕੁਚਲਣਾ ਚਾਹੁੰਦੀ ਹੈ, ਇਸੇ ਲੜੀ ਹੇਠ ਇਹ ਦੇਸ਼ ਦੀਆਂ ਵੱਖ-ਵੱਖ… pic.twitter.com/2SzIpafhyg
ਅੰਮ੍ਰਿਤਸਰ ਵਿਚ ਵੀ ਆਪ ਵਰਕਰਾਂ ਨੇ ਸੰਜੇ ਸਿੰਘ ਦੀ ਗ੍ਰਿਫਤਾਰੀ ਖਿਲਾਫ ਪ੍ਰਦਰਸ਼ਨ ਕੀਤਾ। ਇੱਥੇ ਹੋਏ ਪ੍ਰਦਰਸ਼ਨ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਕੁਲਦੀਪ ਸਿੰਘ ਧਾਲੀਵਾਲ, ਸਾਬਕਾ ਮੰਤਰੀ ਤੇ ਵਿਧਾਇਕ ਡਾ: ਇੰਦਰਵੀਰ ਸਿੰਘ ਨਿੱਝਰ, ਵਿਧਾਇਕ ਜੀਵਨ ਜੋਤ ਕੌਰ ਤੇ ਡਾ.ਅਜੇ ਗੁਪਤਾ, ਜ਼ਿਲ੍ਹਾ ਇੰਚਾਰਜ ਮੁਨੀਸ਼ ਅਗਰਵਾਲ, ਜ਼ਿਲ੍ਹਾ ਦਿਹਾਤੀ ਇੰਚਾਰਜ ਕੁਲਦੀਪ ਸਿੰਘ ਮਥਰੇਵਾਲ ਤੇ ਹੋਰ ਆਗੂ ਹਾਜ਼ਰ ਸਨ।
ਜਮਹੂਰੀਅਤ ਦਾ ਕਤਲ ਕਰਨਾ ਬੰਦ ਕਰੇ @BJP4India!
— AAP Punjab (@AAPPunjab) October 6, 2023
AAP MP @SanjayAzadSln ਜੀ ਦੀ ਗ੍ਰਿਫ਼ਤਾਰੀ ਦੇ ਵਿਰੋਧ ’ਚ ਪੰਜਾਬ ਦੀ ਆਮ ਆਦਮੀ ਪਾਰਟੀ ਦੇ ਮੰਤਰੀ, ਵਿਧਾਇਕ ਤੇ ਸਾਰੇ ਵਰਕਰ ਅੱਜ ਫਿਰ ਪੰਜਾਬ ਦੀਆਂ ਸੜਕਾਂ ’ਤੇ ਉੱਤਰ ਕੇ ਕਰ ਰਹੇ ਨੇ ਆਪਣਾ ਰੋਸ ਪ੍ਰਗਟ।
ਸੱਚ ਜਨਤਾ ਦੇ ਸਾਹਮਣੇ ਹੈ ਕਿ ਕਿਵੇਂ ਉਹ CBI-ED ਦੀ ਦੁਰਵਰਤੋਂ ਕਰਕੇ ਵਿਰੋਧੀ ਧਿਰਾਂ… pic.twitter.com/GcrHFCGEng
ਬਰਨਾਲਾ ਵਿਚ ਕੈਬਨਿਟ ਮੰਤਰੀ ਮੀਤ ਹੇਅਰ ਨੇ 'ਆਪ' ਦੇ ਜ਼ਿਲਾ ਅਧਿਕਾਰੀਆਂ ਅਤੇ ਵਰਕਰਾਂ ਨਾਲ ਮੋਦੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਮਾਲੇਰਕੋਟਲਾ ਵਿਖੇ ‘ਆਪ’ ਵਰਕਰਾਂ ਨੇ ਵਿਧਾਇਕ ਜਮੀਲ ਉਰ ਰਹਿਮਾਨ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ। ਜਦਕਿ ਹੁਸ਼ਿਆਰਪੁਰ ਵਿੱਚ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਆਪ ਆਗੂ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਸਮੇਤ 'ਆਪ' ਆਗੂਆਂ ਤੇ ਵਰਕਰਾਂ ਨੇ ਰੋਸ ਪ੍ਰਦਰਸ਼ਨ ਕੀਤਾ। ਸੰਗਰੂਰ ਵਿੱਚ ਵੀ ‘ਆਪ’ ਆਗੂਆਂ ਨੇ ਪ੍ਰਦਰਸ਼ਨ ਕੀਤਾ।
ਬਠਿੰਡਾ ਵਿੱਚ ‘ਆਪ’ ਆਗੂਆਂ ਤੇ ਵਰਕਰਾਂ ਨੇ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਤੇ ਮਾਸਟਰ ਜਗਸੀਰ ਸਿੰਘ, ਲੋਕ ਸਭਾ ਇੰਚਾਰਜ ਰਾਕੇਸ਼ ਪੁਰੀ, ਮਹਿਲਾ ਵਿੰਗ ਦੀ ਪ੍ਰਧਾਨ ਬਲਜਿੰਦਰ ਕੌਰ, ‘ਆਪ’ ਆਗੂ ਨਵਦੀਪ ਸਿੰਘ ਜੀਦਾ ਅਤੇ ਅੰਮ੍ਰਿਤ ਅਗਰਵਾਲ ਦੀ ਅਗਵਾਈ ਹੇਠ ਰੋਸ ਮਾਰਚ ਕੱਢਿਆ।
ਇਸ ਮੌਕੇ ਮੀਡੀਆ ਨੂੰ ਜਾਰੀ ਆਪਣੇ ਬਿਆਨ ਵਿੱਚ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਈਡੀ ਨੂੰ ਸੰਜੇ ਸਿੰਘ ਦੇ ਘਰੋਂ ਇੱਕ ਪੈਸਾ ਜਾਂ ਇੱਕ ਵੀ ਗੈਰ ਕਾਨੂੰਨੀ ਦਸਤਾਵੇਜ਼ ਨਹੀਂ ਮਿਲਿਆ। ਇਹ ਸਭ ਸਿਰਫ਼ ਡਰਾਉਣ ਲਈ ਕੀਤਾ ਜਾ ਰਿਹਾ ਹੈ, ਪਰ ਪ੍ਰਧਾਨ ਮੰਤਰੀ ਮੋਦੀ ਭਾਵੇਂ ਕੁਝ ਵੀ ਕਰ ਲੈਣ, ਉਹ ਸਾਨੂੰ ਡਰਾ ਨਹੀਂ ਸਕਦੇ। ਈਡੀ ਅਤੇ ਸੀਬੀਆਈ ਜਿੰਨੀਆਂ ਮਰਜ਼ੀ ਛਾਪੇਮਾਰੀ ਕਰ ਲੈਣ, ਜਿੰਨੀਆਂ ਮਰਜ਼ੀ ਗ੍ਰਿਫਤਾਰੀਆਂ ਕਰ ਲੈਣ, ਉਹ ਸਾਨੂੰ ਰੋਕ ਨਹੀਂ ਸਕਦੇ।