ਪੜਚੋਲ ਕਰੋ

Stubble Burn: ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ

Stubble Burn: ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ 'ਤੇ ਜੁਰਮਾਨੇ ਨੂੰ ਦੁੱਗਣਾ ਕਰਨ 'ਤੇ ਆਮ ਆਦਮੀ ਪਾਰਟੀ (ਆਪ) ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ‘ਆਪ’ ਪੰਜਾਬ ਦੇ ਸੀਨੀਅਰ ਆਗੂ ਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਪੰਜਾਬ ਦੇ ਕਿਸਾਨ

Stubble Burn: ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ 'ਤੇ ਜੁਰਮਾਨੇ ਨੂੰ ਦੁੱਗਣਾ ਕਰਨ 'ਤੇ ਆਮ ਆਦਮੀ ਪਾਰਟੀ (ਆਪ) ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ‘ਆਪ’ ਪੰਜਾਬ ਦੇ ਸੀਨੀਅਰ ਆਗੂ ਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਪਹਿਲਾਂ ਹੀ ਆਰਥਿਕ ਸੰਕਟ ਨਾਲ ਜੂਝ ਰਹੇ ਹਨ।  ਹੁਣ ਕੇਂਦਰ ਸਰਕਾਰ ਨੇ ਉਨ੍ਹਾਂ 'ਤੇ ਦੁੱਗਣਾ ਜੁਰਮਾਨਾ ਲਗਾ ਵੀ ਦਿੱਤਾ ਹੈ।

ਨੀਲ ਗਰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਜਿਹੀ ਸਥਿਤੀ ਨਾਲ ਨਜਿੱਠਣ ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਘੱਟ ਕਰਨ ਲਈ ਕੇਂਦਰ ਸਰਕਾਰ ਤੋਂ 1200 ਕਰੋੜ ਰੁਪਏ ਦੀ ਮਦਦ ਮੰਗੀ ਸੀ ਤਾਂ ਜੋ ਕਿਸਾਨਾਂ ਨੂੰ ਆਰਥਿਕ ਰਿਆਇਤਾਂ ਦੇ ਕੇ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਕੇਂਦਰ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਹੀ ਚਿੰਤਾ ਹੈ ਤਾਂ ਮਦਦ ਦੇਣ ਤੋਂ ਇਨਕਾਰ ਕਿਉਂ ਕੀਤਾ?

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਾਫੀ ਕਮੀ ਆਈ ਹੈ।  ਜੇਕਰ ਕੇਂਦਰ ਸਰਕਾਰ ਨੇ ਇਸ ਨਾਲ ਨਜਿੱਠਣ ਲਈ ਆਪਣਾ ਆਰਥਿਕ ਸਹਿਯੋਗ ਦਿੱਤਾ ਹੁੰਦਾ ਤਾਂ ਅਜਿਹੀਆਂ ਘਟਨਾਵਾਂ ਵਿੱਚ ਕਮੀ ਆ ਸਕਦੀ ਸੀ ਪਰ ਕੇਂਦਰ ਨੇ ਸਹਿਯੋਗ ਕਰਨ ਦੀ ਬਜਾਏ ਜੁਰਮਾਨਾ ਲਗਾ ਦਿੱਤਾ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਤਾਂ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਸਾਧਨ ਮਿਲੇ।  ਉਹ ਝੋਨੇ ਦੀ ਖੇਤੀ ਦਾ ਵਿਕਲਪ ਵੀ ਚਾਹੁੰਦੇ ਹਨ।  ਜੇਕਰ ਉਨ੍ਹਾਂ ਨੂੰ ਝੋਨੇ ਦੀ ਬਦਲਵੀਂ ਫ਼ਸਲ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਮਿਲਦੀ ਹੈ ਤਾਂ ਉਹ ਝੋਨਾ ਬਿਲਕੁਲ ਨਹੀਂ ਬੀਜਣਗੇ। ਪਰ ਕੇਂਦਰ ਸਰਕਾਰ ਨਾ ਤਾਂ ਘੱਟੋ-ਘੱਟ ਸਮਰਥਨ ਮੁੱਲ 'ਤੇ ਫਸਲਾਂ ਦੀ ਸਹੀ ਖਰੀਦ ਕਰ ਰਹੀ ਹੈ ਅਤੇ ਨਾ ਹੀ ਕੋਈ ਵਿਕਲਪ ਦੇ ਰਹੀ ਹੈ।

ਉਨ੍ਹਾਂ ਕਿਹਾ ਕਿ ਦੁੱਗਣਾ ਜੁਰਮਾਨਾ ਲਾਉਣਾ ਪੰਜਾਬ ਦੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਅਤੇ ਡਰਾਉਣ ਦਾ ਤਰੀਕਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਨੂੰ ਇਸ ਤਰ੍ਹਾਂ ਤੰਗ ਨਾ ਕੀਤਾ ਜਾਵੇ। ਉਨ੍ਹਾਂ ਦਾ ਸਹਿਯੋਗ ਕੀਤਾ ਜਾਵੇ ਕਿਉਂਕਿ ਇਹ ਉਹੀ ਕਿਸਾਨ ਹਨ ਜੋ ਦੇਸ਼ ਦੇ ਅਨਾਜ ਭੰਡਾਰਾਂ ਨੂੰ ਭਰਦੇ ਹਨ ਤੇ ਪੂਰੇ ਦੇਸ਼ ਦੇ ਲੋਕਾਂ ਦਾ ਪੇਟ ਭਰਦੇ ਹਨ।

ਜਿਕਰਯੋਗ ਹੈ ਕਿ ਹਾਲ ਹੀ ਵਿੱਚ ਕੇਂਦਰ ਸਰਕਾਰ ਨੇ ਪਰਾਲੀ ਸਾੜਨ ਲਈ ਜੁਰਮਾਨਾ ਦੁਗਣਾ ਕਰਦੇ ਹੋਏ 2 ਏਕੜ ਲਈ 5,000 ਰੁਪਏ, 2 ਤੋਂ 5 ਏਕੜ ਲਈ 10,000 ਰੁਪਏ ਅਤੇ ਪੰਜ ਏਕੜ ਤੋਂ ਵੱਧ ਵਾਲਿਆਂ ਲਈ 30,000 ਰੁਪਏ ਦਾ ਜੁਰਮਾਨਾ ਕਰ ਦਿੱਤਾ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ ਤੋਂ ਪੰਜਾਬ ਦੇ ਕਿਸਾਨ ਕਾਫੀ ਨਾਰਾਜ਼ ਹਨ।

ਟਾਪ ਹੈਡਲਾਈਨ

ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget