Stubble Burning Case: ਸਰਕਾਰ ਦਾ ਐਕਸ਼ਨ ਪਲਾਨ ਆ ਗਿਆ ਕੰਮ, ਕਿਸਾਨ ਹੋਣ ਲੱਗੇ ਜਾਗਰੂਕ, ਪਿਛਲੇ 2 ਸਾਲਾਂ ਦੇ ਟੁੱਟ ਗਏ ਰਿਕਾਰਡ
Stubble Burning Case In Punjab: ਪੰਜਾਬ ਦੇ ਕਿਸਾਨ ਜਾਗਰੂਕ ਹੋ ਗਏ ਹਨ ਜਾਂ ਫਿਰ ਕਹਿ ਲਵੋ ਕਿ ਸਰਕਾਰੀ ਕਾਰਵਾਈਆਂ ਦੇ ਡਰੋਂ ਕਿਸਾਨਾਂ ਨੇ ਅਜਿਹਾ ਕਰਨਾ ਬੰਦ ਕਰ ਦਿੱਤਾ ਹੈ। ਜਾਂ ਫਿਰ ਆਖ ਦਈਏ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਸਮਝਾਉਣ ਵਿੱਚ
Stubble Burning - ਪੰਜਾਬ ਦੇ ਕਿਸਾਨ ਜਾਗਰੂਕ ਹੋ ਗਏ ਹਨ ਜਾਂ ਫਿਰ ਕਹਿ ਲਵੋ ਕਿ ਸਰਕਾਰੀ ਕਾਰਵਾਈਆਂ ਦੇ ਡਰੋਂ ਕਿਸਾਨਾਂ ਨੇ ਅਜਿਹਾ ਕਰਨਾ ਬੰਦ ਕਰ ਦਿੱਤਾ ਹੈ। ਜਾਂ ਫਿਰ ਆਖ ਦਈਏ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਸਮਝਾਉਣ ਵਿੱਚ ਕਾਮਯਾਬ ਹੋ ਰਹੀ ਹੈ ਕਿ ਪਰਾਲੀ ਨੂੰ ਅੱਗ ਨਹੀਂ ਲਗਾਉਣੀ। ਕਿਉਂਕਿ ਇਸ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਲਗਾਤਾਰ ਘੱਟ ਰਹੀਆਂ ਹਨ।
ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਪੰਜਾਬ ਵਿੱਚ ਘੱਟ ਪਰਾਲੀ ਸਾੜੀ ਗਈ ਹੈ। ਬੀਤੀ ਰਾਤ ਸੈਟੇਲਾਈਟ ਨੇ 17 ਜ਼ਿਲ੍ਹਿਆਂ ਵਿੱਚ 146 ਥਾਵਾਂ 'ਤੇ ਪਰਾਲੀ ਸਾੜਨ ਦੇ ਮਾਮਲੇ ਦਰਜ ਕੀਤੇ ਹਨ। ਹੁਣ ਤੱਕ 1764 ਥਾਵਾਂ 'ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਇਹ ਅੰਕੜੇ ਪਿਛਲੇ 2 ਸਾਲਾਂ ਵਿੱਚ ਸਭ ਤੋਂ ਘੱਟ ਹਨ।
ਇਸ ਸਮੇਂ ਦੌਰਾਨ ਇਹਨਾਂ ਦਿਨਾਂ 'ਚ ਸਾਲ 2021 ਵਿੱਚ 4327 ਅਤੇ 2022 ਵਿੱਚ 3114 ਕੇਸ ਦਰਜ ਕੀਤੇ ਗਏ ਸਨ, ਇਸ ਸਬੰਧ ਵਿੱਚ ਇਸ ਵਾਰ ਵੱਡੀ ਰਾਹਤ ਹੈ। ਅੰਮ੍ਰਿਤਸਰ, ਤਰਨਤਾਰਨ ਅਤੇ ਪਟਿਆਲਾ ਨੂੰ ਛੱਡ ਕੇ ਬਾਕੀ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਭਾਰੀ ਕਮੀ ਆਈ ਹੈ। ਸਰਕਾਰ ਨੇ 2022 ਦੇ ਮੁਕਾਬਲੇ ਇਸ ਸਾਲ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ 50 ਫੀਸਦੀ ਤੋਂ ਵੱਧ ਘਟਾਉਣ ਦਾ ਟੀਚਾ ਰੱਖਿਆ ਹੈ। ਇਸ ਐਕਸ਼ਨ ਪਲਾਨ ਦਾ ਉਦੇਸ਼ ਪੰਜਾਬ ਦੇ 6 ਜ਼ਿਲ੍ਹਿਆਂ ਹੁਸ਼ਿਆਰਪੁਰ, ਮਲੇਰਕੋਟਲਾ, ਪਠਾਨਕੋਟ, ਰੂਪਨਗਰ, ਮੋਹਾਲੀ ਅਤੇ ਐਸ.ਬੀ.ਐਸ.ਨਗਰ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਖਤਮ ਕਰਨਾ ਹੈ।
ਸਾਲ 2022 ਵਿੱਚ, 15 ਸਤੰਬਰ ਤੋਂ 30 ਨਵੰਬਰ ਤੱਕ ਪਰਾਲੀ ਸਾੜਨ ਦੀਆਂ ਕੁੱਲ 49,922 ਘਟਨਾਵਾਂ ਸਾਹਮਣੇ ਆਈਆਂ। ਪਿਛਲੇ ਸਾਲ ਦੇ ਅੰਕੜਿਆਂ ਅਨੁਸਾਰ ਜਿਨ੍ਹਾਂ 5 ਜ਼ਿਲ੍ਹਿਆਂ ਵਿੱਚ ਸਭ ਤੋਂ ਵੱਧ ਫਸਲਾਂ ਸਾੜਨ ਦੀਆਂ ਘਟਨਾਵਾਂ ਦਰਜ ਹੋਈਆਂ ਸਨ, ਉਨ੍ਹਾਂ ਵਿੱਚ ਸੰਗਰੂਰ ਵਿੱਚ 5239 ਘਟਨਾਵਾਂ, ਬਠਿੰਡਾ ਵਿੱਚ 4592 ਘਟਨਾਵਾਂ, ਫ਼ਿਰੋਜ਼ਪੁਰ ਵਿੱਚ 4295 ਘਟਨਾਵਾਂ, ਮੁਕਤਸਰ ਵਿੱਚ 3884 ਘਟਨਾਵਾਂ ਅਤੇ ਮੋਗਾ ਵਿੱਚ 3609 ਘਟਨਾਵਾਂ ਹੋਈਆਂ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial