ਲੁਧਿਆਣਾ: ਪੰਜਾਬ (Punjab) ਵਿੱਚ ਪਰਾਲੀ ਸਾੜਨ (stubble burning) ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਹ ਤਸਵੀਰਾਂ ਲੁਧਿਆਣਾ (Ludhiana) ਦੇ ਬੜਵਾਲ ਪਿੰਡ ਦੀਆਂ ਹਨ। ਪ੍ਰਸ਼ਾਸਨ ਦੀ ਸਖਤੀ ਦੇ ਬਾਵਜੂਦ ਕਿਸਾਨ ਪਰਾਲੀ ਸਾੜ ਰਹੇ ਹਨ। ਕਿਸਾਨ ਕਹਿੰਦੇ ਹਨ ਕਿ ਅਸੀਂ ਕੁਝ ਨਹੀਂ ਕਰ ਸਕਦੇ। ਅਸੀਂ ਬਿਲਕੁਲ ਬੇਵੱਸ ਹਾਂ। ਸਰਕਾਰ ਸਾਡੀ ਬੇਵਸੀ ਨੂੰ ਨਹੀਂ ਸਮਝਦੀ। ਪਰਾਲੀ ਸਾੜਨ ਤੋਂ ਇਲਾਵਾ ਸਾਡੇ ਕੋਲ ਹੋਰ ਕੋਈ ਚਾਰਾ ਨਹੀਂ ਹੈ।


ਉਧਰ ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਇਸ ਵਾਰ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਆਈ ਹੈ। ਪੰਜਾਬ ਦੇ ਮੁੱਖ ਸਕੱਤਰ ਵਿਨੀ ਮਹਾਜਨ ਅਨੁਸਾਰ ਰਾਜ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਪੰਜ ਪ੍ਰਤੀਸ਼ਤ ਤੋਂ ਵੱਧ ਦੀ ਕਮੀ ਆਈ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਸ ਦਰ ਨੂੰ ਹੋਰ ਘਟਾਉਣ ਲਈ ਕਿਹਾ ਹੈ।


ਇਸ ਅੱਗ ਨਾਲ ਵਾਪਰੇ ਕਈ ਹਾਦਸੇ:

ਕੁਝ ਦਿਨ ਪਹਿਲਾਂ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਵੀਰਮ ਦੀ ਵਸਨੀਕ ਮਨਜੀਤ ਕੌਰ (62) ਖੇਤ ਵਿਚ ਸਜ਼ ਰਹੀ ਪਰਾਲੀ ‘ਚ ਸੜ ਗਈ ਸੀ। ਇੱਕ ਨਿੱਜੀ ਹਸਪਤਾਲ ਤੋਂ ਸਰਕਾਰੀ ਹਸਪਤਾਲ ਜਾਂਦੇ ਸਮੇਂ ਉਸਦੀ ਮੌਤ ਹੋ ਗਈ।

ਇਸੇ ਤਰ੍ਹਾਂ ਪੰਜਾਬ ਦੇ ਫਿਰੋਜ਼ਪੁਰ ਦੇ ਥਾਣਾ ਸਦਰ ਅਧੀਨ ਪੈਂਦੇ ਪਿੰਡ ਮਾਹੀਆਂ ਵਾਲਾ ਨੇੜੇ ਸੜਕ ਕਿਨਾਰੇ ਖੇਤ ਵਿੱਚ ਪਰਾਲੀ ਨੂੰ ਲਾਈ ਅੱਗ ਦੇ ਧੂੰਏਂ ਕਰਕੇ ਇੱਕ ਬੱਸ ਨੇ ਇੱਕ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਕਾਰ ਅੱਗੇ ਜਾ ਰਹੀ ਇੱਕ ਹੋਰ ਕਾਰ ਨਾਲ ਟੱਕਰਾਈ। ਇਸ ਹਾਦਸੇ ਵਿੱਚ ਬੀਐਸਐਫ ਦੇ ਕਮਾਂਡੈਂਟ ਅਤੇ ਉਸਦੀ ਭੈਣ ਐਡੀਸ਼ਨਲ ਸੈਸ਼ਨ ਜੱਜ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਉਸ ਨੂੰ ਜੀਰਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

ਕੋਰੋਨਾ ਨੂੰ ਮਾਤ ਪਾਉਣ ਲਈ ਕੇਂਦਰ ਨੇ ਖਿੱਚੀ ਤਿਆਰੀ, ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਭੇਜਿਆਂ ਟੀਮਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904