Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਜ਼ਿੰਮੇਵਾਰ ਨਹੀਂ ਹਨ। ਐਨਜੀਟੀ ਮੈਂਬਰ ਜਸਟਿਸ ਸੁਧੀਰ ਅਗਰਵਾਲ ਦਾ ਕਹਿਣਾ ਹੈ ਕਿ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਠੀਕ ਨਹੀਂ।
Stubble Burning in Punjab: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਜ਼ਿੰਮੇਵਾਰ ਨਹੀਂ ਹਨ। ਇਹ ਦਾਅਵਾ ਕਿਸੇ ਹੋਰ ਨਹੀਂ ਸਗੋਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਮੈਂਬਰ ਨੇ ਕੀਤਾ ਹੈ। ਐਨਜੀਟੀ ਮੈਂਬਰ ਜਸਟਿਸ ਸੁਧੀਰ ਅਗਰਵਾਲ ਦਾ ਕਹਿਣਾ ਹੈ ਕਿ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਠੀਕ ਨਹੀਂ। ਉਨ੍ਹਾਂ ਦਾਅਵਾ ਕੀਤਾ ਕਿ ਅਜਿਹਾ ਕੋਈ ਵਿਗਿਆਨਕ ਅਧਿਐਨ ਨਹੀਂ ਜੋ ਇਹ ਸਾਬਤ ਕਰਦਾ ਹੋਵੇ ਕਿ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਜ਼ਿੰਮੇਵਾਰ ਹੈ।
ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿੱਚ ਪਰਾਲੀ ਸਾੜਨ ਲਈ ਕਿਸਾਨਾਂ ਨੂੰ ਜੁਰਮਾਨਾ ਲਾ ਕੇ ਜੇਲ੍ਹ ਭੇਜਣਾ ਸਰਾਸਰ ਗਲਤ ਹੈ। ਉਨ੍ਹਾਂ ਇਸ ਨੂੰ ਕਿਸਾਨਾਂ ਨਾਲ ਘੋਰ ਬੇਇਨਸਾਫ਼ੀ ਕਰਾਰ ਦਿੱਤਾ ਹੈ। ਜਸਟਿਸ ਅਗਰਵਾਲ ਨੇ ਕਿਹਾ ਕਿ ਪੰਜਾਬ ਤੋਂ ਧੂੰਆਂ ਰਾਸ਼ਟਰੀ ਰਾਜਧਾਨੀ ਖੇਤਰ ਤੱਕ ਪਹੁੰਚਣ ਲਈ ਹਵਾ ਦੀ ਖਾਸ ਗਤੀ ਤੇ ਇੱਕ ਖਾਸ ਦਿਸ਼ਾ ਦੀ ਲੋੜ ਹੁੰਦੀ ਹੈ। ਖਾਸ ਗੱਲ ਇਹ ਹੈ ਕਿ ਦਿੱਲੀ ਦੀ ਹਵਾ ਵਿੱਚ ਤੇਲਯੁਕਤ ਤੱਤ ਹੁੰਦੇ ਹਨ।
ਇਸ ਦੇ ਨਾਲ ਹੀ, ਫਸਲਾਂ ਦੀ ਰਹਿੰਦ-ਖੂੰਹਦ ਜੋ ਕੁਦਰਤੀ ਤੌਰ 'ਤੇ ਬਾਇਓਡੀਗ੍ਰੇਡੇਬਲ ਹੈ, ਦਾ ਦਿੱਲੀ ਵਿੱਚ ਫੈਲਣਾ ਸੰਭਵ ਨਹੀਂ। ਉਨ੍ਹਾਂ ਕਿਹਾ ਕਿ ਦਿੱਲੀ ਦੇ ਪ੍ਰਦੂਸ਼ਣ ਦਾ ਅਸਲ ਕਾਰਨ ਕੁਝ ਹੋਰ ਹੈ। ਅਜਿਹੇ 'ਚ ਕਿਸਾਨਾਂ 'ਤੇ ਮਾਮਲਾ ਦਰਜ ਕਰਨਾ ਗਲਤ ਹੈ। ਜਸਟਿਸ ਸੁਧੀਰ ਅਗਰਵਾਲ ਨੇ ਸਿਆਸੀ ਲੀਡਰਾਂ ਤੇ ਸਰਕਾਰਾਂ ਦੀ ਪੋਲ ਖੋਲ੍ਹ ਦਿੱਤੀ ਹੈ ਜੋ ਪਿਛਲੇ ਕਈ ਸਾਲਾਂ ਤੋਂ ਦਾਅਵਾ ਕਰਦੇ ਆ ਰਹੇ ਹਨ ਕਿ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਜ਼ਿੰਮੇਵਾਰ ਹਨ।
ਦਰਅਸਲ ਉਂਝ ਵੀ ਪੰਜਾਬ ਕਿਤੇ ਵੀ ਦਿੱਲੀ ਦੀ ਸਰਹੱਦ ਨਾਲ ਨਹੀਂ ਜੁੜਿਆ ਹੋਇਆ। ਦਿੱਲੀ ਦੀ ਲਗਭਗ ਤਿੰਨ-ਚੌਥਾਈ ਸਰਹੱਦ ਹਰਿਆਣਾ ਨਾਲ ਲੱਗਦੀ ਹੈ। ਬਾਕੀ ਹਿੱਸਾ ਯੂਪੀ ਨਾਲ ਲੱਗਦਾ ਹੈ। ਜਦੋਂਕਿ ਅਲਵਰ ਵੱਲ, ਇੱਕ ਛੋਟਾ ਜਿਹਾ ਹਿੱਸਾ ਰਾਜਸਥਾਨ ਨਾਲ ਜੁੜਿਆ ਹੋਇਆ ਹੈ, ਜੋ ਲਗਪਗ ਨਾਂ ਦੇ ਬਰਾਬਰ ਹੈ। ਪੰਜਾਬ, ਹਰਿਆਣਾ ਤੇ ਯੂਪੀ ਦੀ ਦਿਸ਼ਾ ਵੱਖਰੀ ਹੈ। ਇਸ ਲਈ ਪੰਜਾਬ ਦੇ ਧੂੰਏਂ ਨਾਲ ਦਿੱਲੀ ਦਾ ਆਬੋਹਵਾ ਵਿਗੜਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।