ਪੜਚੋਲ ਕਰੋ

Red Alert: ਪੰਜਾਬ 'ਚ ਰੈੱਡ ਅਲਰਟ ਹੋਇਆ ਜਾਰੀ, ਉਲੰਘਣਾ ਕਰਨ ਵਾਲਿਆਂ ਵਿਰੁੱਧ ਪੁਲਿਸ ਕਰੇਗੀ ਸਖ਼ਤ ਕਾਰਵਾਈ, ਹੁਕਮ ਲਾਗੂ

Red Alert Sounded In Punjab : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ, ਜੋ ਹੁਸ਼ਿਆਰਪੁਰ ਅਤੇ ਐਸ.ਬੀ.ਐਸ.ਨਗਰ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦਾ ਜਾਇਜ਼ਾ ਲੈਣ ਲਈ ਦੌਰੇ ‘ਤੇ ਸਨ, ਨੇ ਕਿਹਾ ਕਿ ਸਾਰੇ ਡੀਐਸਪੀਜ਼ ਅਤੇ ਐਸਐਚਓਜ਼ ਨੂੰ

Stubble Burning Case :  (ਹੁਸ਼ਿਆਰਪੁਰ) ਪਰਾਲੀ ਸਾੜਨ 'ਤੇ ਪੂਰੀ ਮੁਕੰਮਲ ਰੋਕ ਲਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਹਿੱਤ ਸਪੈਸ਼ਲ ਡਾਇਰੈਕਟ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਜੇਕਰ ਪਰਾਲੀ ਸਾੜਨ ਦਾ ਕੋਈ ਵੀ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਕਰਯੋਗ ਹੈ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਨਿਗਰਾਨੀ ਲਈ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਨਿਯੁਕਤ ਕੀਤਾ ਸੀ।

ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕਿਸਾਨਾਂ, ਨਾਗਰਿਕਾਂ ਅਤੇ ਵੱਖ-ਵੱਖ ਭਾਈਵਾਲਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਦੱਸਣ ਕਿ ਇਹ ਕਾਨੂੰਨ ਦੀ ਉਲੰਘਣਾ ਵੀ ਹੈ ਜਿਸ ਲਈ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕਦੀ ਹੈ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ, ਜੋ ਹੁਸ਼ਿਆਰਪੁਰ ਅਤੇ ਐਸ.ਬੀ.ਐਸ.ਨਗਰ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦਾ ਜਾਇਜ਼ਾ ਲੈਣ ਲਈ ਦੌਰੇ ‘ਤੇ ਸਨ, ਨੇ ਕਿਹਾ ਕਿ ਸਾਰੇ ਡੀਐਸਪੀਜ਼ ਅਤੇ ਐਸਐਚਓਜ਼ ਨੂੰ ਕਿਹਾ ਗਿਆ ਹੈ ਕਿ ਉਹ ਲੋਕਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸਰਪੰਚਾਂ ਅਤੇ ਕਿਸਾਨ ਆਗੂਆਂ ਨਾਲ ਗੱਲਬਾਤ ਕਰਨ ਕਿਉਂਕਿ ਪਰਾਲੀ ਸਾੜਨਾ ਸਿਰਫ ਸ਼ਹਿਰੀ ਲੋਕਾਂ ਲਈ ਹੀ ਨਹੀਂ ਬਲਕਿ ਹਰੇਕ ਵਿਅਕਤੀ ਲਈ ਇੱਕ ਵੱਡੀ ਸਮੱਸਿਆ ਬਣ ਗਿਆ ਹੈ। 

ਉਨ੍ਹਾਂ ਨੇ ਹੁਸ਼ਿਆਰਪੁਰ ਅਤੇ ਐਸ.ਬੀ.ਐਸ.ਨਗਰ ਦੇ ਸਾਰੇ ਗਜ਼ਟਿਡ ਰੈਂਕ ਦੇ ਅਫਸਰਾਂ ਅਤੇ ਸਟੇਸ਼ਨ ਹਾਊਸ ਅਫਸਰਾਂ (ਐਸ.ਐਚ.ਓਜ਼) ਦੀ ਮੀਟਿੰਗ ਵੀ ਬੁਲਾਈ ਤਾਂ ਜੋ ਉਨ੍ਹਾਂ ਦੇ ਖੇਤਰਾਂ ਵਿੱਚ ਪਰਾਲੀ ਸਾੜਨ ਦੀ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ।
ਸਪੈਸ਼ਲ ਡੀਜੀਪੀ ਨੇ ਕਿਸਾਨਾਂ ਨੂੰ ਇਸ ਕਾਰਜ ਵਿੱਚ ਸਹਿਯੋਗ ਦੇਣ ਅਤੇ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ, ਕਿਉਂਕਿ ਇਸ ਨਾਲ ਨਾ ਸਿਰਫ਼ ਵਾਤਾਵਰਨ ਖ਼ਰਾਬ ਹੁੰਦਾ ਹੈ ਸਗੋਂ ਬੱਚਿਆਂ ਦੀ ਸਿਹਤ 'ਤੇ ਵੀ ਮਾੜਾ ਅਸਰ ਪੈਂਦਾ ਹੈ।

ਉਨ੍ਹਾਂ ਕਿਹਾ ਕਿ ਪੁਲਿਸ ਸਟੇਸ਼ਨ ਅਤੇ ਉਸਦੇ ਅਧਿਕਾਰ ਖੇਤਰ ਦੇ ਹਿਸਾਬ ਨਾਲ ਪਹਿਲਾਂ ਹੀ ਲੋੜੀਂਦੀ ਗਿਣਤੀ ਵਿੱਚ ਵਾਧੂ ਪੈਟਰੋਲਿੰਗ ਪਾਰਟੀਆਂ ਸਰਗਰਮ ਹਨ ਅਤੇ ਉੱਡਣ ਦਸਤੇ ਵੀ ਪਰਾਲੀ ਸਾੜਨ ਦੀਆਂ ਗਤੀਵਿਧੀਆਂ 'ਤੇ ਲਗਾਤਾਰ ਨਜ਼ਰ ਰੱਖ ਰਹੇ ਹਨ। ਉਨ੍ਹਾਂ ਦੁਹਰਾਇਆ ਕਿ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ, ਜਿਨ੍ਹਾਂ ਨਾਲ ਐਸਐਸਪੀ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਵੀ ਮੌਜੂਦ ਸਨ, ਨੇ 18 ਨਵੰਬਰ ਨੂੰ ਹੋਣ ਵਾਲੀ ਰੈਲੀ ਦੀ ਥਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget