Stubble Burning: ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਸ਼ਿਕੰਜਾ! ਪੰਜਾਬ ਪੁਲਿਸ ਨੂੰ ਸੌਂਪੀ ਕਮਾਨ, ਐਕਸ਼ਨ ਮੋਡ 'ਚ 8000 ਮੁਲਾਜ਼ਮ
ਪੰਜਾਬ ਵਿੱਚ ਪਰਾਲੀ ਸਾੜਨ ਵਾਲੇ ਕਿਸਾਨਾਂ ਉਪਰ ਸ਼ਿਕੰਜਾ ਕੱਸਣ ਦੀ ਤਿਆਰੀ ਹੈ।ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਵੱਖ-ਵੱਖ ਵਿਭਾਗਾਂ ਦੀ ਮਦਦ ਵਾਸਤੇ ਸੀਨੀਅਰ ਅਫਸਰਾਂ ਦੇ ਨਾਲ-ਨਾਲ 8000 ਪੁਲਿਸ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ।
Stubble Burning: ਪੰਜਾਬ ਵਿੱਚ ਪਰਾਲੀ ਸਾੜਨ ਵਾਲੇ ਕਿਸਾਨਾਂ ਉਪਰ ਸ਼ਿਕੰਜਾ ਕੱਸਣ ਦੀ ਤਿਆਰੀ ਹੈ। ਹੁਣ ਇਸ ਦੀ ਕਮਾਨ ਪੰਜਾਬ ਪੁਲਿਸ ਹਵਾਲੇ ਕੀਤੀ ਗਈ ਹੈ। ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਵੱਖ-ਵੱਖ ਵਿਭਾਗਾਂ ਦੀ ਮਦਦ ਵਾਸਤੇ ਸੀਨੀਅਰ ਅਫਸਰਾਂ ਦੇ ਨਾਲ-ਨਾਲ 8000 ਪੁਲਿਸ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ। ਅਗਲੇ ਦਿਨਾਂ ਵਿੱਚ ਪਾਰਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਸਖਤ ਐਕਸ਼ਨ ਵੇਖਣ ਨੂੰ ਮਿਲੇਗਾ।
ਹਾਸਲ ਜਾਣਕਾਰੀ ਮੁਤਾਬਕ ਪੁਲਿਸ ਦੀਆਂ ਟੀਮਾਂ, ਜਿਨ੍ਹਾਂ ’ਚ 612 ਉਡਣ ਦਸਤੇ ਜਾਂ ਗਸ਼ਤ ਕਰਨ ਵਾਲੀਆਂ ਪਾਰਟੀਆਂ ਸ਼ਾਮਲ ਹਨ, ਇੰਸਪੈਕਟਰ ਤੋਂ ਲੈ ਕੇ ਵਿਸ਼ੇਸ਼ ਡੀਜੀਪੀ ਰੈਂਕ ਦੇ ਅਫਸਰਾਂ ਦੀ ਨਿਗਰਾਨੀ ਹੇਠ ਜ਼ਮੀਨੀ ਪੱਧਰ ’ਤੇ ਕੰਮ ਕਰਨਗੀਆਂ।
ਇਹ ਵੀ ਪੜ੍ਹੋ: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
ਪੰਜਾਬ ਪੁਲਿਸ ਦੇ ਮੁਖੀ ਡੀਜੀਪੀ ਗੌਰਵ ਯਾਦਵ ਨੇ ਕਿਹਾ, ‘ਇਹ ਟੀਮਾਂ ਹੋਰਨਾਂ ਵਿਭਾਗਾਂ ਦੇ ਉਡਣ ਦਸਤਿਆਂ ਜਾਂ ਗਸ਼ਤ ਪਾਰਟੀਆਂ ਤੋਂ ਵੱਖਰੀਆਂ ਹਨ।’ ਡੀਜੀਪੀ ਯਾਦਵ ਨੇ ਕਿਹਾ ਕਿ ਪੁਲਿਸ ਟੀਮਾਂ ਨੂੰ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ, ‘28 ਪੁਲਿਸ ਜ਼ਿਲ੍ਹਿਆਂ ਦੇ ਮੁਖੀਆਂ ਤੇ ਕਮਿਸ਼ਨਰੇਟ ਨੂੰ ਅਤਿ-ਸੰਵੇਦਨਸ਼ੀਲ ਥਾਵਾਂ ਦੀ ਨਿਗਰਾਨੀ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਇਨ੍ਹਾਂ ਤੋਂ ਇਲਾਵਾ 28 ਐਸਪੀਜ਼ ਤੇ ਇੰਨੇ ਹੀ ਡੀਐਸਪੀਜ਼ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਜਾਂਚ ਲਈ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ।’ ਇਨ੍ਹਾਂ ਟੀਮਾਂ ਨੂੰ ਖੇਤਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਨਜ਼ਰ ਰੱਖਣ ਲਈ ਕਿਹਾ ਗਿਆ ਹੈ। ਪਰਾਲੀ ਸਾੜਨ ਦੀਆਂ ਘਟਨਾਵਾਂ ਕਾਰਨ ਨਾ ਸਿਰਫ਼ ਸਥਾਨਕ ਪੱਧਰ ’ਤੇ ਸਗੋਂ ਨਵੀਂ ਦਿੱਲੀ ’ਚ ਵੀ ਹਵਾ ਪ੍ਰਦੂਸ਼ਣ ਵੱਧਦਾ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ
ਪੰਜਾਬ ’ਚ ਹੁਣ ਤੱਕ ਪਰਾਲੀ ਸਾੜਨ ਦੇ 193 ਮਾਮਲੇ ਦਰਜ ਕੀਤੇ ਗਏ ਹਨ ਜੋ ਪਿਛਲੇ ਸਾਲ ਇਸੇ ਤਰੀਕ ਤੱਕ ਦੇ ਮੁਕਾਬਲੇ 75 ਫੀਸਦ ਘੱਟ ਹਨ। ਜਾਗਰੂਕਤਾ ਦੇ ਨਾਲ ਨਾਲ ਸਰਕਾਰ ਦੀ ਨਿਗਰਾਨੀ ਤੇ ਪੁਲਿਸ ਵੱਲੋਂ ਦਰਜ ਕੀਤੇ ਜਾ ਰਹੇ ਕੇਸਾਂ ਕਾਰਨ ਵੀ ਅਜਿਹੀਆਂ ਘਟਨਾਵਾਂ ’ਚ ਕਮੀ ਆਈ ਹੈ। ਵਾਢੀ ’ਚ ਦੇਰ ਹੋਣਾ ਵੀ ਪਰਾਲੀ ਸਾੜਨ ਦੀਆਂ ਘਟਨਾਵਾਂ ਘਟਣ ਦਾ ਕਾਰਨ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਹੁਣ ਤੱਕ 6 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।