Bathinda News: ਬਠਿੰਡਾ ਅਜੀਤ ਰੋਡ ਗਲੀ ਨੰਬਰ 9 ਦੇ ਪਾਰਕ ਵਿੱਚ ਇੱਕ ਨੌਜਵਾਨ ਦੇ ਬੇਹੋਸ਼ ਪਏ ਹੋਣ ਦੀ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਯੂਥ ਵੈਲਫੇਅਰ ਸੁਸਾਇਟੀ ਬਠਿੰਡਾ ਦੇ ਵਲੰਟੀਅਰ ਮੌਕੇ ਉੱਤੇ ਐਂਬੂਲੈਂਸ ਸਮੇਤ ਮੌਕੇ ’ਤੇ ਪੁੱਜੇ।


ਇਸ ਦੌਰਾਨ ਉਨ੍ਹਾਂ ਨੇ ਨੌਜਵਾਨ ਦੇ ਕੋਲ ਜ਼ਹਿਰੀਲੀ ਪੁੜੀ ਦਾ ਕੱਟਿਆ ਹੋਇਆ ਟੁਕੜਾ ਦੇਖਿਆ ਤੇ ਪੁੱਛਣ 'ਤੇ ਨੌਜਵਾਨ ਨੇ ਦੱਸਿਆ ਕਿ ਉਸ ਨੇ ਜ਼ਹਿਰ ਪੀ ਲਿਆ ਹੈ ਜਿਸ ਤੋਂ ਬਾਅਦ ਜਥੇਬੰਦੀ ਦੇ ਮੈਂਬਰ ਤੁਰੰਤ ਨੌਜਵਾਨ ਨੂੰ ਲੈ ਕੇ ਸਿਵਲ ਹਸਪਤਾਲ ਪੁੱਜੇ, ਜਿੱਥੇ ਕੁਝ ਸਮੇਂ ਬਾਅਦ ਨੌਜਵਾਨ ਦੀ ਮੌਤ ਹੋ ਗਈ। 



ਜਾਣਕਾਰੀ ਮੁਤਾਬਕ, ਮ੍ਰਿਤਕ ਦੀ ਪਛਾਣ ਸੁਖਵੰਤ ਸਿੰਘ (23 ਸਾਲ) ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਮਹਿਮਾ ਸਰਜਾ, ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ, ਜੋ ਕਿ ਐਮਬੀਏ ਦਾ ਵਿਦਿਆਰਥੀ ਸੀ ਅਤੇ ਆਈਲੇਟਸ ਵੀ ਕਰ ਰਿਹਾ ਸੀ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


ਜ਼ਿਕਰ ਕਰ ਦਈਏ ਕਿ ਐਮਬੀਏ ਦਾ ਵਿਦਿਆਰਥੀ ਸੁਖਵੰਤ ਸਿੰਘ ਵਿਦੇਸ਼ ਜਾਣ ਲਈ ਆਈਲੈਟਸ ਸੈਂਟਰ ਵਿੱਚ ਪੜ੍ਹ ਰਿਹਾ ਸੀ। ਉਹ ਅਜੀਤ ਰੋਡ 'ਤੇ ਇੱਕ ਪੀਜੀ ਵਿੱਚ ਰਹਿੰਦਾ ਸੀ। ਬੁੱਧਵਾਰ ਨੂੰ ਜਦੋਂ ਉਕਤ ਨੌਜਵਾਨ ਅਜੀਤ ਰੋਡ 'ਤੇ ਇਕ ਪਾਰਕ 'ਚ ਬੇਹੋਸ਼ੀ ਦੀ ਹਾਲਤ 'ਚ ਮਿਲਿਆ ਸੀ ਤਾਂ ਸਮਾਜ ਸੇਵੀ ਸੰਸਥਾ ਵੱਲੋਂ ਉਸ ਨੂੰ ਜਦੋਂ ਹਸਪਤਾਲ ਲਜਾਇਆ ਗਿਆ ਤਾਂ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।


ਇਸ ਸਬੰਧੀ ਸੂਚਨਾ ਮਿਲਣ ’ਤੇ ਥਾਣਾ ਸਿਵਲ ਲਾਈਨ ਦੀ ਪੁਲੀਸ ਪਹਿਲਾਂ ਅਜੀਤ ਰੋਡ ਸਥਿਤ ਪਾਰਕ ਵਿੱਚ ਪੁੱਜੀ, ਫਿਰ ਸਿਵਲ ਹਸਪਤਾਲ ਪਹੁੰਚੀ। ਜਿੱਥੇ ਪੁਲਿਸ ਨੇ ਪਹਿਚਾਣ ਪੱਤਰ ਰਾਹੀਂ ਰਿਸ਼ਤੇਦਾਰਾਂ ਨੂੰ ਸੂਚਿਤ ਕੀਤਾ। ਇਸ ਬਾਬਤ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਛੇਤੀ ਹੀ ਇਸ ਪਿੱਛੇ ਦਾ ਕਾਰਨ ਸਾਹਮਣੇ ਲਿਆਂਦਾ ਜਾਵੇਗਾ।


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।