ਪੜਚੋਲ ਕਰੋ

ਪੰਜਾਬ ਯੂਨੀਵਰਸਿਟੀ ਨੂੰ ਬਚਾਉਣ ਲਈ ਵਿਦਿਆਰਥੀ ਜਥੇਬੰਦੀਆਂ ਨੇ ਬਣਾਇਆ 'ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ', 17 ਜੂਨ ਨੂੰ ਅਗਲੇ ਐਕਸ਼ਨ ਦਾ ਕੀਤਾ ਜਾਵੇਗਾ ਐਲਾਨ

ਕੇਂਦਰ ਦੀ ਫਾਸ਼ੀਵਾਦੀ ਭਾਜਪਾ ਹਕੂਮਤ ਵੱਲੋਂ ਦੇਸ਼ ਅੰਦਰ ਨਿਜੀਕਰਨ, ਕੇਂਦਰੀਕਰਨ ਤੇ ਭਗਵੇਂਕਰਨ ਦੇ ਏਜੰਡੇ ਨੂੰ ਜ਼ੋਰ ਸ਼ੋਰ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਸੇ ਏਜੰਡੇ ਦਾ ਹੀ ਹਿੱਸਾ ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ ਵੀ ਹੈ।

ਚੰਡੀਗੜ੍ਹ: ਕੇਂਦਰ ਦੀ ਫਾਸ਼ੀਵਾਦੀ ਭਾਜਪਾ ਹਕੂਮਤ ਵੱਲੋਂ ਦੇਸ਼ ਅੰਦਰ ਨਿਜੀਕਰਨ, ਕੇਂਦਰੀਕਰਨ ਤੇ ਭਗਵੇਂਕਰਨ ਦੇ ਏਜੰਡੇ ਨੂੰ ਜ਼ੋਰ ਸ਼ੋਰ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਸੇ ਏਜੰਡੇ ਦਾ ਹੀ ਹਿੱਸਾ ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ ਵੀ ਹੈ। ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਖ਼ਿਲਾਫ਼ 9 ਵਿਦਿਆਰਥੀ ਜਥੇਬੰਦੀਆਂ ਜਿਸ 'ਚ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ, ਪੰਜਾਬ ਸਟੂਡੈਂਟਸ ਯੂਨੀਅਨ, ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ), ਆਲ ਇੰਡੀਆ ਸਟੂਡੈਂਟਸ ਫੈੱਡਰੇਸ਼ਨ, ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ, ਡੈਮੋਕ੍ਰੈਟਿਕ ਸਟੂਡੈਂਟਸ ਆਰਗੇਨਾਈਜੇਸ਼ਨ, ਪੰਜਾਬ ਸਟੂਡੈਂਟਸ ਫੈਡਰੇਸ਼ਨ, ਸਟੂਡੈਂਟਸ ਫਾਰ ਸੁਸਾਇਟੀ, ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਨੇ ਇਕ ਸਾਂਝੀ ਮੀਟਿੰਗ ਕਰਕੇ 'ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ' ਦਾ ਗਠਨ ਕੀਤਾ ਹੈ।  

ਇਸ ਮੀਟਿੰਗ ਵਿਚ ਜਥੇਬੰਦੀਆਂ ਦੇ ਸੂਬਾਈ ਪ੍ਰਤੀਨਿਧੀਆਂ ਪੀ.ਆਰ.ਐੱਸ.ਯੂ. ਤੋਂ ਰਸ਼ਪਿੰਦਰ ਜਿੰਮੀ, ਪੀ.ਐੱਸ.ਯੂ. ਤੋਂ ਅਮਨਦੀਪ ਸਿੰਘ,  ਪੀ.ਐੱਸ.ਯੂ. (ਲ) ਤੋਂ  ਗੁਰਪ੍ਰੀਤ, ਏ.ਆਈ.ਐਸ.ਐਫ. ਤੋਂ ਪ੍ਰਿਤਪਾਲ, ਐਸ.ਐਫ.ਆਈ. ਤੋਂ ਅੰਮ੍ਰਿਤਪਾਲ ਸਿੰਘ, ਡੀ.ਐਸ.ਓ. ਤੋਂ ਵਿਕਰਮ ਬਾਗੀ, ਪੀ.ਐੱਸ.ਐਫ. ਤੋਂ ਗਗਨਦੀਪ ਸਿੰਘ, ਐਸ.ਐੱਫ.ਐਸ. ਤੋਂ ਸੁਖਮਨ ਅਤੇ ਆਇਸਾ ਤੋਂ ਸੁਖਜੀਤ ਰਾਮਾਂਨੰਦੀ ਨੇ ਸਾਂਝੇ ਪ੍ਰੈੱਸ ਬਿਆਨ ਰਾਹੀਂ ਮੀਟਿੰਗ ਦੀ ਜਾਣਕਾਰੀ ਦਿੰਦਿਆਂ ਕਿਹਾ ਕੇ ਮੋਦੀ ਮਾਰਕਾ ਫਾਸ਼ੀਵਾਦੀ ਹਕੂਮਤ ਵੱਲੋਂ ਲਗਾਤਾਰ ਦੇਸ਼ ਅੰਦਰ ਸੂਬਿਆਂ ਦੇ ਹੱਕਾਂ ਉਪਰ ਡਾਕੇ ਮਾਰਦਿਆਂ ਕੇਂਦਰੀਕਰਨ ਦੀਆਂ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ। ਪੰਜਾਬ ਦੇ ਹੱਕਾਂ ਉਪਰ ਲਗਾਤਾਰ ਡਾਕੇ ਪੈ ਰਹੇ ਹਨ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੁਆਰਾ ਬੀ.ਐਸ.ਐਫ. ਦਾ ਘੇਰਾ ਵਧਾਉਣ, ਬੀਬੀਐੱਮਬੀ 'ਚੋਂ ਪੰਜਾਬ ਦੀ ਮੈਂਬਰਸ਼ਿਪ ਖਾਰਜ ਕਰਨ ਵਰਗੇ ਪੰਜਾਬ ਵਿਰੋਧੀ ਫੈਸਲਿਆਂ ਤੋਂ ਬਾਅਦ ਹੁਣ ਪੰਜਾਬ ਯੂਨੀਵਰਸਿਟੀ ਨੂੰ ਪੰਜਾਬ ਤੋਂ ਖੋਹਣ ਲਈ ਆਪਣੀ ਪੈਣੀ ਅੱਖ ਟਿਕਾ ਲਈ ਹੈ। ਵਿਦਿਆਰਥੀ ਆਗੂਆਂ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਨੂੰ ਖੋਹ ਲੈਣ ਨਾਲ ਜਿੱਥੇ ਕੇਂਦਰ ਸਰਕਾਰ ਦੁਆਰਾ ਪੰਜਾਬ ਦੀ ਵਿਰਾਸਤ ਨੂੰ ਤਬਾਹ ਕਰਨ ਬਰਾਬਰ ਹੋਵੇਗਾ। ਉੱਥੇ ਕੇਂਦਰੀਕਰਨ ਦੇ ਨਾਲ ਯੂਨੀਵਰਸਿਟੀ ਅੰਦਰ ਸੈਨੇਟ-ਸਿੰਡੀਕੇਟ ਵਰਗੀਆਂ ਜਮਹੂਰੀ ਸੰਸਥਾਵਾਂ ਨੂੰ ਭੰਗ ਕਰ ਕੇ ਆਪਣਾ ਨਿਜੀਕਰਨ ਤੇ ਭਗਵੇਂਕਰਨ ਦਾ ਏਜੰਡਾ ਜ਼ੋਰ ਸ਼ੋਰ ਨਾਲ ਲਾਗੂ ਕੀਤਾ ਜਾਵੇਗਾ।

ਹਾਲਤ ਇਹ ਹੈ ਕਿ ਪੰਜਾਬ ਦੇ ਨਾਂ 'ਤੇ ਬਣੀ ਹੋਈ ਯੂਨੀਵਰਸਿਟੀ 'ਤੇ ਅੱਜ ਵੀ ਮੁੱਖ ਰੂਪ 'ਚ ਪੰਜਾਬ ਦਾ ਹੱਕ ਨਹੀਂ ਸਗੋਂ ਵੱਖੋ-ਵੱਖ ਕੇਂਦਰੀ ਅਤੇ ਸੂਬਾਈ ਸਰਕਾਰਾਂ ਦੀਆਂ ਸਾਜ਼ਿਸ਼ਾਂ ਕਾਰਨ ਯੂਨੀਵਰਸਿਟੀ ਦਾ ਪਹਿਲਾਂ ਹੀ ਕਾਫ਼ੀ ਹੱਦ ਤਕ ਕੇਂਦਰੀਕਰਨ ਕੀਤਾ ਜਾ ਚੁੱਕਿਆ ਹੈ। ਮੌਜੂਦਾ ਹਾਲਾਤ ਵਿੱਚ ਵੀ ਜਿੱਥੇ ਬੀਜੇਪੀ ਆਪਣੇ ਕੇਂਦਰੀਕਰਨ ਦੇ ਏਜੰਡੇ ਨੂੰ ਧੱਕ ਰਹੀ ਹੈ, ਉੱਥੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿਰਫ਼ ਵਿਦਿਆਰਥੀਆਂ ਦੇ ਸੰਘਰਸ਼ ਸਦਕਾ ਹੀ ਇਕ ਬਿਆਨ ਜਾਰੀ ਕੀਤਾ ਹੈ ਪਰ ਯੂਨੀਵਰਸਿਟੀ ਨੂੰ ਬਚਾਉਣ ਲਈ ਕੋਈ ਅਮਲੀ ਰਣਨੀਤੀ ਨਹੀਂ ਤਿਆਰ ਕੀਤੀ ਗਈ।

ਉਹਨਾਂ ਕਿਹਾ ਕਿ ਬੀਤੇ ਦਿਨੀਂ ਪੰਜਾਬ ਪੁਲੀਸ ਵੱਲੋਂ ਵਿਦਿਆਰਥੀਆਂ ਦੇ ਮਾਰਚ ਨੂੰ ਬੈਰੀਕੇਡ ਲਾ ਕੇ ਰੋਕਣਾ ਅਤੇ ਲਾਠੀਚਾਰਜ ਕਰਨਾ ਅਤੇ ਵਿਦਿਆਰਥੀ ਆਗੂਆਂ ਨਾਲ ਮੁੱਖ ਮੰਤਰੀ ਦੁਆਰਾ ਮੀਟਿੰਗ ਕਰਨ ਤੋਂ ਮੁੱਕਰ ਜਾਣਾ, ਇਹ ਸਾਬਤ ਕਰਦਾ ਹੈ ਕਿ ਪੰਜਾਬ ਸਰਕਾਰ ਪੰਜਾਬ ਯੂਨੀਵਰਸਿਟੀ ਨੂੰ ਬਚਾਉਣ ਦੇ ਮਸਲੇ ਉੱਪਰ ਬਿਲਕੁੱਲ ਵੀ ਸੁਹਿਰਦ ਨਹੀਂ ਹੈ।  ਵਿਦਿਆਰਥੀ ਆਗੂਆਂ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਵੱਲੋਂ 17 ਜੂਨ ਨੂੰ ਪੰਜਾਬ ਯੂਨੀਵਰਸਿਟੀ ਚੰਡੀਗਡ਼੍ਹ ਦੇ ਵਿੱਚ ਪ੍ਰੈੱਸ ਕਾਨਫ਼ਰੰਸ ਕਰਕੇ ਆਪਣੇ ਅਗਲੇ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget